ਤੇਜ਼ ਰਫ਼ਤਾਰ ਟਰੈਕਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਪਿਉ-ਪੁੱਤ ਜ਼ਖ਼ਮੀ-

Spread the love
ਸ਼੍ਰੀ ਮੁਕਤਸਰ ਸਾਹਿਬ, 08 ਅਗਸਤ (ਮਨਜੀਤ ਸਿੱਧੂ):- ਪਿੰਡ ਤਾਮਕੋਟ ਦੀ ਫਿਰਨੀ ’ਤੇ ਇੱਕ ਤੇਜ਼ ਰਫ਼ਤਾਰ ਟਰੈਕਟਰ ਵੱਲੋਂ ਮੋਟਰਸਾਈਕਲ ਨੂੰ ਟੱਕਰ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਾਦਸੇ ਵਿੱਚ ਮੋਟਰਸਾਈਕਲ ਸਵਾਰ ਪਿਉ-ਪੁੱਤ ਦੇ ਸੱਟਾਂ ਲੱਗੀਆਂ ਹਨ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਦਿੱਤੇ ਬਿਆਨ ਅਨੁਸਾਰ ਬੂਟਾ ਸਿੰਘ ਵਾਸੀ ਰਾਮਗੜ੍ਹ ਚੂੰਘਾ ਨਹਿਰ ’ਤੇ ਕੰਮ ਕਰਦਾ ਸੀ। 26 ਜੁਲਾਈ 2026 ਦੀ ਸ਼ਾਮ ਕੰਮ ਤੋਂ ਛੁੱਟੀ ਕਰਨ ਉਪਰੰਤ ਉਹ ਆਪਣੇ ਪੁੱਤਰ ਅਭੀਜੋਤ ਸਿੰਘ ਦੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਰਾਮਗੜ੍ਹ ਚੂੰਘਾ ਵੱਲ ਜਾ ਰਿਹਾ ਸੀ। ਜਦੋਂ ਉਹ ਪਿੰਡ ਤਾਮਕੋਟ ਦੀ ਫਿਰਨੀ ’ਤੇ ਪਹੁੰਚੇ ਤਾਂ ਸਾਹਮਣੇ ਤੋਂ ਇੱਕ 4×4 ਫਾਰਮਟਰੈਕ ਟਰੈਕਟਰ, ਜਿਸ ਦੇ ਪਿੱਛੇ ਰੋਟਾਵੇਟਰ ਲੱਗਿਆ ਹੋਇਆ ਸੀ, ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਆਇਆ ਅਤੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸੇ ਕਾਰਨ ਬੂਟਾ ਸਿੰਘ ਅਤੇ ਉਸ ਦੇ ਪੁੱਤਰ ਅਭੀਜੋਤ ਸਿੰਘ ਨੂੰ ਸੱਟਾਂ ਲੱਗੀਆਂ। ਘਟਨਾ ਤੋਂ ਬਾਅਦ ਪੁਲਿਸ ਵੱਲੋਂ ਬੂਟਾ ਸਿੰਘ ਦੇ ਬਿਆਨ ਦਰਜ ਕੀਤੇ ਗਏ ਅਤੇ ਧਾਰਾ 281, 125(1), 125(2), 324(4) 2NS ਅਤੇ ਐਨ.ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮਾਮਲੇ ਵਿੱਚ ਮਨਵੀਰ ਸਿੰਘ ਪੁੱਤਰ ਕੁਲਦੀਪ ਸਿੰਘ ਉਰਫ਼ ਟੀਨਾ, ਵਾਸੀ ਤਾਮਕੋਟ ਦਾ ਨਾਮ ਦਰਜ ਕੀਤਾ ਗਿਆ ਹੈ।
  • Related Posts

    ਭਾਜਪਾ ਦੀ ਸਟੇਜ ਤੇ ਦੋ ਮਹਿਲਾਵਾਂ ਨੇ ਨਸ਼ਿਆਂ ਤੋਂ ਪੀੜਤ ਬੱਚਿਆਂ ਦਾ ਦਰਦ ਭਾਜਪਾ ਆਗੂ ਐਚ ਐਸ ਫੂਲਕਾ ਅੱਗੇ ਫਰੋਲਿਆ, ਸਟੇਜ ਤੇ ਭਾਵਕ ਹੋਈ ਔਰਤ                                        ‌

    Spread the love

    Spread the loveਤਪਾ ਮੰਡੀ 24 ਸਤੰਬਰ( ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਦੀ ਨਸ਼ਾ ਛੱਡੋ ਸੰਕਲਪ ਯਾਤਰਾ ਤਪਾ ਦੀ ਅਨਾਜ ਮੰਡੀ ਵਿੱਚ ਪਹੁੰਚੀ। ਸਮਾਗਮ ਦੌਰਾਨ ਭਾਜਪਾ ਆਗੂ ਐਚ ਐਸ ਫੂਲਕਾ ਨੂੰ…

    ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਗਣੇਸ਼ ਚਤੁਰਥੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ

    Spread the love

    Spread the loveਤਪਾ ਮੰਡੀ 24  ਸਤੰਬਰ (ਗੋਲਡੀ ਵਿਆਸ) ਸਥਾਨਕ ਸ਼ਿਵਾਲਿਕ ਪਬਲਿਕ ਸਕੂਲ, ਵਿਖੇ ਗਣੇਸ਼ ਚਤੁਰਥੀ ਦਾ ਪਵਿੱਤਰ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਭਗਵਾਨ ਗਣੇਸ਼ ਜੀ…

    Leave a Reply

    Your email address will not be published. Required fields are marked *