ਥਾਣਾ ਬੀ-ਡਵੀਜ਼ਨ,ਅੰਮ੍ਰਿਤਸਰ ਵੱਲੋਂ ਪੁਲਿਸ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਨੂੰ ਲੋੜੀਂਦਾ ਇੱਕ ਭਗੋੜਾ ਅਪਰਾਧੀ ਕੀਤਾ ਕਾਬੂ। 

Spread the love
 ਅੰਮ੍ਰਿਤਸਰ/26 ਮਾਰਚ, (ਮਨਜੀਤ ਸਿੰਘ ਸ਼ੇਰਗਿੱਲ ) ਕਮਿਸ਼ਨਰੇਟ ਪੁਲਿਸ,ਅੰਮ੍ਰਿਤਸਰ ਵੱਲੋਂ ਸਮਾਜ਼ ਵਰੋਧੀ ਮਾੜੇ ਅਨਸਰਾਂ ਤੇ ਸ਼ੱਕੀ ਵਿਅਕਤੀਆ ਖਿਲਾਫ਼ ਚਲਾਈ ਗਈ ਵਿਸ਼ੇਸ਼ ਮੁਹਿੰਤ ਤਹਿਤ ਮੁੱਖ ਅਫ਼ਸਰ ਥਾਣਾ ਬੀ-ਡਵੀਜ਼ਨ, ਅੰਮ੍ਰਿਤਸਰ, ਇੰਸਪੈਕਟਰ ਬਲਜਿੰਦਰ ਸਿੰਘ ਔਲਖ, ਦੀ ਪੁਲਿਸ ਪਾਰਟੀ ਵੱਲੋਂ ਇੱਕ ਵਿਅਕਤੀ ਗੁਰਤੇਜ ਸਿੰਘ, ਪੁੱਤਰ ਚੰਚਲ ਸਿੰਘ, ਨਿਵਾਸੀ ਪਿੰਡ ਵਰਪਾਲ ਕਿਲੇ ਵਾਲੀ ਪੱਤੀ, ਥਾਣਾ ਚਾਟੀਵਿੰਡ, ਅੰਮ੍ਰਿਤਸਰ ਦਿਹਾਤੀ ਨੂੰ ਕਾਬੂ ਕਰਕੇ ਇਸਦੇ ਖਿਲਾਫ ਜੁਰਮ ਰੋਕੂ ਕਾਰਵਾਈ  (Preventive Action) ਕਰਕੇ ਹੋਏ  ਡੀ.ਡੀ.ਆਰ ਨੰਬਰ 62 ਮਿਤੀ 25 ਮਾਰਚ 2026 ਨੂੰ ਧਾਰਾ 126,170 ਬੀਐਨਐਸਐਸ, ਥਾਣਾ ਬੀ-ਡਵੀਜ਼ਨ,ਅੰਮ੍ਰਿਤਸਰ ਵਿੱਖੇ ਦਰਜ਼ ਕਰਕੇ ਗ੍ਰਿਫ਼ਤਾਰ ਕੀਤਾ ਗਿਆ।  ਗ੍ਰਿਫ਼ਤਾਰ ਵਿਅਕਤੀ ਗੁਰਤੇਜ਼ ਸਿੰਘ ਦੇ ਖਿਲਾਫ਼ ਪਹਿਲਾਂ ਵੀ ਮੁਕੱਦਮਾਂ ਨੰਬਰ 95/2017 ਜ਼ੁਰਮ 454, 380 ਆਈ.ਪੀ.ਸੀ, ਥਾਣਾ ਚਾਟੀਵਿੰਡ, ਜਿਲ੍ਹਾ ਅੰਮ੍ਰਿਤਸਰ ਦਿਹਾਤੀ ਵਿੱਖੇ ਦਰਜ਼ ਹੈ। ਜੋ ਇਹ ਇਸ ਮੁਕੱਦਮਾਂ ਵਿੱਚ (ਪੀ.ਓ) ਭਗੌੜਾ ਅਪਰਾਧੀ ਹੈ।
  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *