ਦਸਮੇਸ਼ ਸਕੂਲ ਬਿਲਾਸਪੁਰ ‘ਚ ਹੋਈ ਮਾਪੇ-ਅਧਿਆਪਕ ਮਿਲਣੀ  ==== ਮਾਪਿਆਂ ਨੂੰ ਬੱਚਿਆਂ ਦੀ ਪ੍ਰਗਤੀ ਤੋਂ ਕਰਵਾਇਆ ਜਾਣੂ  ====

Spread the love
ਨਿਹਾਲ ਸਿੰਘ ਵਾਲਾ, 4 ਅਗਸਤ ( ਪ ਪ)–ਇਲਾਕੇ ਦੀ ਨਾਮਵਰ ਸਿੱਖ਼ਿਆ ਸੰਸਥਾ ਦਸਮੇਸ਼ ਪਬਲਿਕ ਸੀਨੀ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਮਾਪੇ-ਅਧਿਆਪਕ ਮਿਲਣੀ ਹੋਈ ਜਿਸ ਦੌਰਾਨ ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਦੀ ਅਕਾਦਮਿਕ ਅਤੇ ਸਹਿ ਪਾਠੀ ਕ੍ਰਿਆਵਾਂ ਦੀ ਪ੍ਰਗਤੀ ਰਿਪੋਰਟ ਪੇਸ਼ ਕੀਤੀ ਗਈ। ਪ੍ਰਿੰਸੀਪਲ ਗੁਰਪ੍ਰੀਤ ਕੌਰ ਦੀ ਅਗਵਾਈ ਹੇਠ ਵੱਖ-ਵੱਖ ਕਲਾਸ ਇੰਚਾਰਜਾਂ ਨੇ ਆਪੋ ਆਪਣੀਆਂ ਕਲਾਸਾਂ ਦੇ ਬੱਚਿਆਂ ਦੁਆਰਾ ਪੜ੍ਹਾਈ ਅਤੇ ਹੋਰ ਕ੍ਰਿਆਵਾਂ ਵਿੱਚ ਕੀਤੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਲੋੜ ਅਨੁਸਾਰ ਕਈ ਬੱਚਿਆਂ ਦੇ ਸੁਧਾਰ ਲਈ ਮਾਪਿਆਂ ਨਾਲ ਜ਼ਰੂਰੀ ਨੁਕਤੇ ਵੀ ਸਾਂਝੇ ਕੀਤੇ। ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਮਾਪਿਆਂ ਨੂੰ ਸਲਾਹ ਦਿੱਤੀ ਕਿ ਬੱਚਿਆਂ ਦੇ ਰੌਸ਼ਨ ਭਵਿੱਖ ਲਈ ਉਹ ਅਧਿਆਪਕ ਸਾਹਿਬਾਨ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ। ਬੱਚਿਆਂ ਦੀ ਚੰਗੀ ਸਿੱਖ਼ਿਆ ਲਈ ਅਧਿਆਪਕਾਂ ਅਤੇ ਮਾਪਿਆਂ ਦਾ ਆਪਸੀ ਤਾਲਮੇਲ ਬੇਹੱਦ ਜ਼ਰੂਰੀ ਹੈ। ਮੈਨੇਜਿੰਗ ਡਾਇਰੈਕਟਰ ਪ੍ਰਿੰਸੀਪਲ ਮਹਿੰਦਰ ਕੌਰ ਢਿੱਲੋਂ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਸੰਸਥਾ ਦੇ ਮਿਹਨਤੀ ਅਤੇ ਸੁਹਿਰਦ ਅਧਿਆਪਕ ਬੱਚਿਆਂ ਦੇ ਬਹੁਪੱਖੀ ਵਿਕਾਸ ਲਈ ਲਗਾਤਾਰ ਕਾਰਜਸ਼ੀਲ ਹਨ। ਬਾਨੀ ਪ੍ਰਿੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਆਪਣੇ ਪੈਗ਼ਾਮ ਵਿੱਚ ਕਿਹਾ ਕਿ ਆਉਣ ਵਾਲਾ ਸਮਾਂ ਬਹੁਤ ਹੀ ਚੁਣੌਤੀਆਂ ਅਤੇ ਮੁਕਾਬਲੇ ਵਾਲਾ ਹੈ ਜਿਸ ਲਈ ਬੱਚਿਆਂ ਨੂੰ ਤਿਆਰ ਕਰਨ ਲਈ ਪੂਰੀ ਤਰ੍ਹਾਂ ਯਤਨ ਜਾਰੀ ਹਨ। ਵਾਈਸ ਪ੍ਰਿੰਸੀਪਲ ਮੈਡਮ ਮੀਨਾ ਜੈਨ ਨੇ ਸਕੂਲ ਵੱਲੋਂ ਐਕਟੀਵਿਟੀਜ ਰਾਹੀਂ ਮਿਆਰੀ ਸਿੱਖ਼ਿਆ ਦੇਣ ਬਾਰੇ ਦੱਸਿਆ। ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ ਨੇ ਕਿਹਾ ਕਿ ਅਸੀਂ ਸਸਤੀ ਅਤੇ ਮਿਆਰੀ ਸਿੱਖ਼ਿਆ ਦੇ ਪਸਾਰ ਲਈ ਵਚਨਬੱਧ ਹਾਂ। ਇਸ ਸਮੇਂ ਸਕੂਲ ਦੇ ਸਾਰੇ ਕਾਬਲ ਅਤੇ ਸਮਰਪਿਤ ਅਧਿਆਪਕਾਂ ਨੇ ਆਪਣੀ ਡਿਉਟੀ ਪੂਰੀ ਜ਼ਿੰਮੇਂਵਾਰੀ ਨਾਲ ਨਿਭਾਈ। ਇਹ ਮਾਪੇ-ਅਧਿਆਪਕ ਮਿਲਣੀ ਬੇਹੱਦ ਸਫ਼ਲ ਰਹੀ। ਇਸ ਸਮੇਂ ਜਗਜੀਤ ਸਿੰਘ ਅਤੇ ਹੋਰ ਹਸਤੀਆਂ ਵੀ ਮੌਜੂਦ ਸਨ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *