ਧਾਲੀਵਾਲ ਦੋਨਾਂ ਸਕੂਲ ਦੇ ਵਿਦਿਆਰਥੀ ਨਵੋਦਿਆ ਵਿਦਿਆਲਿਆ ਮਸੀਤਾਂ ਲਈ ਚੋਣ ਹੋਣ ਤੇ ਸਨਮਾਨਿਤ

Spread the love

ਕਪੂਰਥਲਾ,2 ਅਪ੍ਰੈਲ (ਕੌੜਾ)- ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਧਾਲੀਵਾਲ ਦੋਨਾਂ ਵਿਖੇ ਬਲਾਕ ਸਿੱਖਿਆ ਅਧਿਕਾਰੀ ਸੰਜੀਵ ਕੁਮਾਰ ਹਾਂਡਾ ਦੀ ਯੋਗ ਅਗਵਾਈ,ਸੈਂਟਰ ਹੈਡ ਟੀਚਰ ਬਲਬੀਰ ਸਿੰਘ ਤੇ ਸਕੂਲ ਦੇ ਮੁੱਖ ਅਧਿਆਪਕ ਗੁਰਮੁੱਖ ਸਿੰਘ ਬਾਬਾ ਦੀ ਦੇਖ ਰੇਖ ਹੇਠ ਨਵੋਦਿਆ ਵਿਦਿਆਲਿਆ ਮਸੀਤਾਂ ਲਈ ਸਕੂਲ ਦੇ ਵਿਦਿਆਰਥੀਆਂ ਦੀ ਚੋਣ ਹੋਣ ਤੇ ਇੱਕ ਸਾਦਾ ਤੇ ਪ੍ਰਭਾਵਸ਼ਾਲੀ ਸਮਾਗਮ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਮਮਤਾ ਬਜਾਜ ਤੇ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਡਾਕਟਰਬਲਵਿੰਦਰ ਸਿੰਘ ਬੱਟੂ ਨੇ ਸ਼ਿਰਕਤ ਕੀਤੀ । ਸਕੂਲ ਦੇ ਦੋ ਵਿਦਿਆਰਥੀ ਜਿਨ੍ਹਾਂ ਵਿੱਚ ਰੀਤ ਅਟਵਾਲ ਤੇ ਨੂਰ ਥਾਪਰ  ਨੇ ਨਵੋਦਿਆ ਵਿਦਿਆਲਿਆ ਮਸੀਤਾਂ ਦੀ ਚੋਣ ਪ੍ਰੀਖਿਆ ਅਧਿਆਪਕਾ ਮਨਪ੍ਰੀਤ ਕੌਰ ਦੀ ਯੋਗ ਅਗਵਾਈ ਸਦਕਾ ਪਾਸ ਕੀਤੀ ਹੈ, ਨੂੰ ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਧਿਕਾਰੀ ਮਮਤਾ ਬਜਾਜ ਤੇ ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਡਾਕਟਰ ਬਲਵਿੰਦਰ ਸਿੰਘ ਬੱਟੂ ਦੁਆਰਾ ਜਿੱਥੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ‌। ਉੱਥੇ ਹੀ ਉਹਨਾਂ ਦੇ ਅਧਿਆਪਕਾ ਮਨਪ੍ਰੀਤ ਕੌਰ ਦਾ ਵੀ ਇਸ ਦੌਰਾਨ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਧਿਕਾਰੀ ਮਮਤਾ ਬਜਾਜ ਨੇ ਕਿਹਾ ਕਿ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਧਾਲੀਵਾਲ ਦੋਨਾਂ ਨੇ ਹਮੇਸ਼ਾ ਹੀ ਜਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਨੇ ਇਸ ਦੌਰਾਨ ਜਿੱਥੇ ਨਵੋਦਿਆ ਵਿਦਿਆਲਿਆ ਮਸੀਤਾਂ ਲਈ ਚੁਣੇ ਦੋਨਾਂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਤੇ ਉਥੇ ਹੀ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਵੀ ਕੀਤੀ। ਉਨ੍ਹਾਂ ਨੇ ਉਹਨਾਂ ਦੀ ਜਮਾਤ  ਅਧਿਆਪਕਾ ਮਨਪ੍ਰੀਤ ਕੌਰ ਨੂੰ ਵੀ ਇਸ ਲਈ ਵਧਾਈ ਪੇਸ਼ ਕੀਤੀ। ਇਸ ਦੌਰਾਨ ਉੱਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਡਾਕਟਰ ਬਲਵਿੰਦਰ ਸਿੰਘ ਬੱਟੂ ਨੇ ਵੀ ਸਕੂਲ ਦੇ ਮੁੱਖ ਅਧਿਆਪਕ ਗੁਰਮੱਖ ਸਿੰਘ ਬਾਬਾ ਨੂੰ ਸਕੂਲ ਦੀ ਨੁਹਾਰ ਬਦਲਣ ਦੇ ਨਾਲ ਨਾਲ ਪੜ੍ਹਾਈ ਦਾ ਲੋਹਾ ਮਨਵਾਉਣ ਲਈ ਸਮੂਹ ਸਟਾਫ   ਨੂੰ ਵੀ ਵਧਾਈ ਦਿੱਤੀ । ਸਮਾਰੋਹ ਦੇ ਅੰਤ ਵਿੱਚ ਮੁੱਖ ਅਧਿਆਪਕ ਗੁਰਮੁੱਖ ਸਿੰਘ ਬਾਬਾ ਨੇ ਆਏ ਹੋਏ ਸਾਰੇ ਹੀ ਅਧਿਕਾਰੀਆਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।ਇਸ ਮੌਕੇ ਤੇ ਕਿਰਨ ਜਸਵਿੰਦਰ ਕੌਰ ਬਲਜੀਤ ਕੌਰ ਪਰਵੀਤ ਕੌਰ ਆਦਿ ਸਮੂਹ ਸਟਾਫ ਹਾਜ਼ਰ ਸਨ।

  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *