ਧੁਰੀ ‘ਚ ਸਫਾਈ ਸੇਵਕਾਂ ‘ਤੇ ਲਾਠੀਚਾਰਜ ਨਾਲ ਭੜਕਿਆ ਰੋਸ, ਪੰਜਾਬ ਭਰ ‘ਚ ਚੱਕਾ ਜਾਮ ਦਾ ਐਲਾਨ ਨੌਵੇਂ ਦਿਨ ਵੀ ਹੜਤਾਲ ਰਹੀ ਜਾਰੀ, ਜਗਰਾਉਂ ‘ਚ ਸਰਕਾਰ ਖ਼ਿਲਾਫ਼ ਗੂੰਜੇ ਨਾਅਰੇ; ਗ੍ਰਿਫ਼ਤਾਰ ਆਗੂਆਂ ਦੀ ਰਿਹਾਈ ਅਤੇ ਮੰਗਾਂ ਦੇ ਹੱਲ ਦੀ ਮੰਗ

Spread the love
ਜਗਰਾਉਂ, 16 ਜੁਲਾਈ (ਜਸਵਿੰਦਰ ਸਿੰਘ ਡਾਂਗੀਆ ) – ਧੁਰੀ ਵਿਖੇ ਸ਼ਾਂਤਮਈ ਧਰਨੇ ਦੌਰਾਨ ਸਫਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਅਤੇ ਯੂਨੀਅਨ ਆਗੂਆਂ ਦੀਆਂ ਗ੍ਰਿਫ਼ਤਾਰੀਆਂ ਤੋਂ ਬਾਅਦ ਪੰਜਾਬ ਭਰ ਦੇ ਸਫਾਈ ਸੇਵਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ‘ਤੇ ਚੱਲ ਰਹੀ ਅਣਮਿੱਥੇ ਸਮੇਂ ਦੀ ਹੜਤਾਲ ਅੱਜ ਨੌਵੇਂ ਦਿਨ ਵੀ ਪੂਰੇ ਜੋਸ਼ ਨਾਲ ਜਾਰੀ ਰਹੀ। ਜਗਰਾਉਂ ਦੀ ਨਗਰ ਕੌਂਸਲ ਵਿਖੇ ਜ਼ਿਲ੍ਹਾ ਪ੍ਰਧਾਨ ਅਰੁਣ ਗਿੱਲ ਦੀ ਅਗਵਾਈ ਹੇਠ ਸੈਂਕੜੇ ਸਫਾਈ ਸੇਵਕਾਂ ਅਤੇ ਠੇਕਾ ਆਧਾਰਿਤ ਕਰਮਚਾਰੀਆਂ ਨੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਹੱਕੀ ਮੰਗਾਂ ਤੁਰੰਤ ਮੰਨਣ ਦੀ ਮੰਗ ਕੀਤੀ। ਯੂਨੀਅਨ ਆਗੂਆਂ ਨੇ ਧੁਰੀ ਦੀ ਘਟਨਾ ਨੂੰ ਲੋਕਤੰਤਰੀ ਹੱਕਾਂ ‘ਤੇ ਸਿੱਧਾ ਹਮਲਾ ਕਰਾਰ ਦਿੰਦਿਆਂ ਕਿਹਾ ਕਿ ਸਰਕਾਰ ਮੁਲਾਜ਼ਮਾਂ ਨਾਲ ਗੱਲਬਾਤ ਕਰਨ ਦੀ ਬਜਾਏ ਪੁਲਿਸ ਦੀ ਵਰਤੋਂ ਕਰਕੇ ਸੰਘਰਸ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਅਜਿਹੇ ਦਮਨਕਾਰੀ ਕਦਮਾਂ ਨਾਲ ਮੁਲਾਜ਼ਮਾਂ ਦਾ ਸੰਘਰਸ਼ ਰੁਕਣ ਵਾਲਾ ਨਹੀਂ, ਸਗੋਂ ਹੋਰ ਮਜ਼ਬੂਤ ਹੋਵੇਗਾ। ਯੂਨੀਅਨ ਦੇ ਸੂਬਾ ਪ੍ਰਧਾਨ ਨੇ ਐਲਾਨ ਕੀਤਾ ਕਿ ਧੁਰੀ ਵਿੱਚ ਹੋਈ ਕਾਰਵਾਈ ਦੇ ਵਿਰੋਧ ਵਿੱਚ ਪੰਜਾਬ ਭਰ ਦੇ ਮੁੱਖ ਚੌਂਕਾਂ, ਪੁਲਾਂ ਅਤੇ ਸੜਕਾਂ ‘ਤੇ ਰੋਸ ਪ੍ਰਦਰਸ਼ਨ ਅਤੇ ਚੱਕਾ ਜਾਮ ਕੀਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਗ੍ਰਿਫ਼ਤਾਰ ਕੀਤੇ ਗਏ ਆਗੂਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਸਫਾਈ ਸੇਵਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਤੁਰੰਤ ਹੱਲ ਕੀਤਾ ਜਾਵੇ, ਨਹੀਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਧਰਨੇ ਨੂੰ ਸਮਰਥਨ ਦੇਣ ਲਈ ਸੈਂਟਰਲ ਵਾਲਮੀਕਿ ਸਭਾ ਇੰਡੀਆ ਦੇ ਕੌਮੀ ਪ੍ਰਧਾਨ ਅਤੇ ਭਾਜਪਾ ਦੇ ਸੀਨੀਅਰ ਆਗੂ ਸ੍ਰੀ ਗੇਜਾ ਰਾਮ ਵਾਲਮੀਕਿ ਅਤੇ ਨਗਰ ਸੁਧਾਰ ਸਭਾ ਦੇ ਪ੍ਰਧਾਨ ਸਰਦਾਰ ਅਵਤਾਰ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਪਹੁੰਚੇ। ਉਨ੍ਹਾਂ ਧਰਨਾਕਾਰੀਆਂ ਨਾਲ ਇੱਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਸਰਕਾਰ ਦੀ ਕਾਰਵਾਈ ਦੀ ਨਿਖੇਧੀ ਕੀਤੀ ਅਤੇ ਰੋਸ ਵਜੋਂ ਪਿੱਟ ਸਿਆਪਾ ਵੀ ਕੀਤਾ।
ਇਸ ਮੌਕੇ ਯੂਨੀਅਨ ਦੇ ਸਰਪ੍ਰਸਤ ਪ੍ਰਦੀਪ ਕੁਮਾਰ, ਸਕੱਤਰ ਰਜਿੰਦਰ ਕੁਮਾਰ, ਵਾਈਸ ਪ੍ਰਧਾਨ ਸਨੀ ਸੁੰਦਰ, ਸੁਰਜੀਤ ਸਿੰਘ ਭਾਗਾ, ਸੰਦੀਪ ਕੁਮਾਰ, ਭੂਸ਼ਣ ਗਿੱਲ, ਬਿਕਰਮ ਗਿੱਲ, ਸੁਖਵਿੰਦਰ ਖੋਸਲਾ, ਕੌਮੀ ਸਿੰਗਰ ਸੰਤੋਖ ਰਾਮ ਗਿੱਲ, ਸੀਵਰਮੈਨ ਯੂਨੀਅਨ ਦੇ ਪ੍ਰਧਾਨ ਰਾਜ ਕੁਮਾਰ, ਲਖਬੀਰ ਸਿੰਘ, ਬਲਵਿੰਦਰ ਕਲਿਆਣ, ਡਿੰਪਲ ਕੁਮਾਰ, ਹਾਕਮ ਸਿੰਘ, ਆਪਰੇਟਰ ਸੁਖਦੇਵ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਮਿਊਂਸਪਲ ਕਰਮਚਾਰੀ ਅਤੇ ਯੂਨੀਅਨ ਆਗੂ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *