ਨਗਰ ਕੌਂਸਲ ਦੇ ਪ੍ਰਧਾਨ ਨੇ 3 ਬੱਸਾਂ ਸੀ੍ ਅਮ੍ਰਿਤਸਰ ਸਾਹਿਬ ਨੂੰ ਕੀਤੀਆਂ ਰਵਾਨਾ।

Spread the love

ਤਪਾ ਮੰਡੀ 18 ਜੁਲਾਈ( ਗੋਲਡੀ ਵਿਆਸ) ਪੰਜਾਬ ਸਰਕਾਰ ਵੱਲੋਂ ਆਪਣੇ ਵਾਅਦੇ ਮੁਤਾਬਕ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਤਪਾ ਤੋਂ ਤਿੰਨ ਬੱਸਾਂ ਸ਼੍ਰੀ ਅੰਮ੍ਰਿਤਸਰ ਸਾਹਿਬ ਨੂੰ ਰਵਾਨਾ ਕੀਤੀਆਂ। ਇਸ ਮੌਕੇ ਯਾਤਰਾ ਤੇ ਜਾਣ ਵਾਲੇ ਸ਼ਰਧਾਲੂਆਂ ਦੇ ਹਾਰ ਪਾ ਕੇ ਉਹਨਾਂ ਨੂੰ ਜੀਓ ਆਇਆ ਆਖਿਆ ਗਿਆ ਅਤੇ ਢੋਲ ਢਮੱਕੇ ਨਾਲ ਇਹ ਬੱਸਾਂ ਦੀ ਰਵਾਨਗੀ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਹੋਇਆਂ ਨਗਰ ਕੌਂਸਲ ਦੇ ਪ੍ਰਧਾਨ ਬਲਜੀਤ ਸਿੰਘ ਬਾਸੀ ਨੇ ਦੱਸਿਆ ਕਿ ਸੂਬੇ ਦੇ ਅਤੇ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਵੱਲੋਂ ਸ਼ਲਾਘਾਯੋਗ ਕਾਰਜ ਕੀਤਾ ਜਾ ਰਿਹਾ ਹੈ ਜਿਸ ਦੀ ਹਰ ਪਾਸੇ ਸ਼ਲਾਘਾ ਹੋ ਰਹੀ ਹੈ । ਉਹਨਾਂ ਦਾ ਦੱਸਿਆ ਕਿ ਨਗਰ ਕੌਂਸਲ ਦੇ ਵਾਰਡ ਨੰਬਰ 09,10  ਅਤੇ 12 ਦੇ ਬੂਥ ਨੰਬਰ 98 ,99 ਅਤੇ 100 ਤੋਂ ਤਿੰਨੇ ਵਾਰਡਾ ਦੇ 100 ਤੋਂ ਸ਼ਰਧਾਲੂਆਂ ਨੂੰ ਬੱਸਾਂ ਰਾਹੀਂ ਬਾਬਾ ਮੱਠ, ਗੁਰਦੁਆਰਾ ਸਾਹਿਬ ਤੋ ਰਵਾਨਾ ਕੀਤਾ ਗਿਆ। ਉਹਨਾਂ ਦੱਸਿਆ ਕਿ ਸੂਬੇ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀ ਜਨਤਾ ਲਈ ਮੁੱਖ ਮੰਤਰੀ ਤੀਰਥ ਯੋਜਨਾ ਤਹਿਤ ਯਾਤਰਾ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਸ਼ਰਧਾਲੂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਗੁਰੂ ਸਾਹਿਬ ਦੇ ਦਰਸ਼ਨ ਦੀਦਾਰੇ ਕਰਦੇ ਹਨ । ਉਹਨਾਂ ਕਿਹਾ ਕਿ ਇਹ ਕਾਰਜ ਹਲਕਾ ਵਿਧਾਇਕ ਲਾਭ ਸਿੰਘ ਉਗੋ ਦੀ ਯੋਗ ਅਗਵਾਈ ਹੇਠ ਹੋ ਰਿਹਾ ਹੈ।ਇਸ ਮੌਕੇ ਜਸਵਿੰਦਰ ਸਿੰਘ, ਕੁਲਵਿੰਦਰ ਸਿੰਘ, ਜੱਸੀ ਪੁਰਬਾ, ਮੇਲਾ ਕਾਲੀਆ, ਹੈਪੀ ਸਿੰਘ, ਗੁਰਦੀਪ ਵਾਸੀ ,ਰਵੀ ਮੋੜ, ਅੰਕਿਤ ਸਿੰਗਲਾ, ਜੱਸੀ ਵਾਸੀ ,ਜਗਤਾਰ ਸਿੰਘ ਵਾਸੀ ਤੋਂ ਇਲਾਵਾ ਯਾਤਰਾ ਤੇ ਜਾਣ ਵਾਲੇ ਵੱਖ ਵੱਖ ਵਾਰਡਾਂ ਦੇ ਵਸਨੀਕ ਹਾਜ਼ਰ ਸਨ।

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *