ਨਗਰ ਕੌਂਸਲ ਦੇ ਪ੍ਰਧਾਨ ਵੱਲੋਂ ਬਾਬਾ ਮੱਠ ਸਰਕਾਰੀ ਪ੍ਰਾਇਮਰੀ ਸਕੂਲ ਤਪਾ ਪਿੰਡ ਵਿੱਚ ਕਰਵਾਈ ਸਫਾਈ

Spread the love
 ਤਪਾ ਮੰਡੀ 17 ਅਗਸਤ( ਗੋਲਡੀ ਵਿਆਸ) ਸ਼ਹਿਰ ਨੂੰ ਸਾਫ ਸੁਥਰਾ ਰੱਖਣ ਦੇ ਮੰਤਵ ਤੋਂ ਨਾਲ ਨਗਰ ਕੌਂਸਲ ਦੇ ਪ੍ਰਧਾਨ ਬਲਜੀਤ ਸਿੰਘ ਬਾਸੀ ਵੱਲੋਂ ਬਾਬਾ ਮੱਠ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿਖੇ ਸਫਾਈ ਕਰਵਾਈ ਗਈ ਇਸ ਮੌਕੇ ਸਕੂਲ ਚ ਕੂੜਾਦਾਨ ਵੀ ਰੱਖੇ ਗਏ।  ਸਕੂਲ ਦੇ ਇੰਚਾਰਜ ਵੱਲੋਂ ਨਗਰ ਕੌਂਸਲ ਦੇ ਪ੍ਰਧਾਨ ਦਾ ਵਿਸ਼ੇਸ਼ ਧੰਨਵਾਦ ਕੀਤਾ । ਇਸ ਮੌਕੇ ਗੱਲਬਾਤ ਕਰਦਿਆਂ ਹੋਇਆਂ ਪ੍ਰਧਾਨ ਬਲਜੀਤ ਸਿੰਘ ਬਾਸੀ ਨੇ ਦੱਸਿਆ ਕਿ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਹਰ ਵਿਅਕਤੀ ਨੂੰ ਸਹਿਯੋਗ ਦੇਣਾ ਚਾਹੀਦਾ ਹੈ ਤਾਂ ਜੋ ਸ਼ਹਿਰ ਦੀ ਦਿੱਖ ਵਿੱਚ ਚੌਗਣਾ ਵਾਧਾ ਹੋ ਸਕੇ ਉਹਨਾਂ ਕਿਹਾ ਕਿ ਜਿੱਥੇ ਬਾਬਾ ਮੱਠ ਸਰਕਾਰੀ ਪ੍ਰਾਇਮਰੀ ਸਕੂਲ ਦੀ ਸਫਾਈ ਕਰਵਾਈ ਹੈ ਉਥੇ ਕੂੜਾ ਸੁੱਟਣ ਲਈ ਕੂੜਾਦਾਨ ਵੀ ਰੱਖੇ ਗਏ ਹਨ ਤਾਂ ਜੋ ਵਿਦਿਆਰਥੀ ਕੂੜੇ ਦਾਨ ਵਿੱਚ ਕੂੜਾ ਪਾਉਣ। ਇਸ ਮੌਕੇ ਸੁਖਚੈਨ ਸਿੰਘ ਅਤੇ ਸਮੂਹ ਸਟਾਫ ਹਾਜਰ ਸਨ।
  • Related Posts

    ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ

    Spread the love

    Spread the love ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ।…

    ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ

    Spread the love

    Spread the love ਅੰਮ੍ਰਿਤਸਰ 14ਸਤੰਬਰ(ਮਨਜੀਤ ਸਿੰਘ ਸ਼ੇਰਗਿੱਲ ) =ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਅਤੇ ਜਨ ਕਲਿਆਣ ਸੰਗਠਨ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ…

    Leave a Reply

    Your email address will not be published. Required fields are marked *