ਨਗਰ ਨਿਗਮ ਅੰਮ੍ਰਿਤਸਰ ਦੀਆਂ ਨਾਗਰਿਕ-ਕੇਂਦਰਿਤ ਡਿਜੀਟਲ ਸੇਵਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਵਿਸ਼ੇਸ਼ ਉਪਰਾਲਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨੋਲੋਜੀ ਵਿਭਾਗ ਦੇ ਵਿਦਿਆਰਥੀ ਲੋਕਾਂ ਨੂੰ ਡਿਜੀਟਲ ਨਾਗਰਿਕ ਸੇਵਾਵਾਂ ਬਾਰੇ ਕਰਨਗੇ ਜਾਗਰੂਕ, ਸਿਟੀਜ਼ਨ ਐਪ ਦੀ ਵਰਤੋਂ ਲਈ ਦੇਣਗੇ ਮਾਰਗਦਰਸ਼ਨ ਇਲੈਕਟ੍ਰੋਨਿਕਸ ਵਿਭਾਗ ਦੇ ਪ੍ਰੋ. (ਡਾ.) ਰਵਿੰਦਰ ਕੁਮਾਰ ਨੋਡਲ ਅਫ਼ਸਰ ਨਿਯੁਕਤ

Spread the love
ਅੰਮ੍ਰਿਤਸਰ, 15 ਜੁਲਾਈ( ਮਨਜੀਤ ਸਿੰਘ ਸ਼ੇਰਗਿੱਲ )  ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਯੋਗ ਅਗਵਾਈ ਅਤੇ ਦੂਰਅੰਦੇਸ਼ੀ ਸੋਚ ਸਦਕਾ ਯੂਨੀਵਰਸਿਟੀ ਸਿੱਖਿਆ, ਖੋਜ, ਨਵੀਨਤਾ ਅਤੇ ਸਮਾਜਿਕ ਜ਼ਿੰਮੇਵਾਰੀ ਦੇ ਖੇਤਰ ਵਿੱਚ ਲਗਾਤਾਰ ਨਵੇਂ ਮੀਲ ਪੱਥਰ ਸਥਾਪਤ ਕਰ ਰਹੀ ਹੈ। ਰਾਸ਼ਟਰ ਨਿਰਮਾਣ ਅਤੇ ਸਮਾਜ ਪ੍ਰਤੀ ਆਪਣੀ ਵਚਨਬੱਧਤਾ ਨੂੰ ਅੱਗੇ ਵਧਾਉਂਦਿਆਂ ਉਪ-ਕੁਲਪਤੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਸ਼ੁਰੂ ਕੀਤੀਆਂ ਨਾਗਰਿਕ-ਕੇਂਦਰਿਤ ਡਿਜੀਟਲ ਸੇਵਾਵਾਂ ਅਤੇ ਸਿਟੀਜ਼ਨ ਐਪ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ। ਨਗਰ ਨਿਗਮ ਅੰਮ੍ਰਿਤਸਰ ਵੱਲੋਂ ਯੂਨੀਵਰਸਿਟੀ ਨੂੰ ਭੇਜੇ ਪੱਤਰ ਅਨੁਸਾਰ ਵਿਸ਼ੇਸ਼ ਸਿਖਲਾਈ ਵਰਕਸ਼ਾਪ ਰਾਹੀਂ ਇਲੈਕਟ੍ਰੋਨਿਕਸ ਟੈਕਨੋਲੋਜੀ ਵਿਭਾਗ ਦੇ ਵਿਦਿਆਰਥੀਆਂ ਨੂੰ ਨਵੀਆਂ ਡਿਜੀਟਲ ਨਾਗਰਿਕ ਸੇਵਾਵਾਂ ਨਾਲ ਜਾਣੂ ਕਰਵਾਇਆ ਜਾਵੇਗਾ। ਸਿਖਲਾਈ ਉਪਰੰਤ ਇਹ ਵਿਦਿਆਰਥੀ ਆਮ ਲੋਕਾਂ ਨੂੰ ਸਿਟੀਜ਼ਨ ਐਪ ਦੀ ਵਰਤੋਂ, ਆਨਲਾਈਨ ਨਾਗਰਿਕ ਸੇਵਾਵਾਂ ਅਤੇ ਡਿਜੀਟਲ ਗਵਰਨੈਂਸ ਨਾਲ ਸਬੰਧਤ ਸਹੂਲਤਾਂ ਬਾਰੇ ਜਾਣਕਾਰੀ ਦੇਣਗੇ ਅਤੇ ਉਨ੍ਹਾਂ ਦੀ ਮਦਦ ਵੀ ਕਰਨਗੇ। ਇਸ ਉਪਰਾਲੇ ਨਾਲ ਵਿਦਿਆਰਥੀਆਂ ਨੂੰ ਸਥਾਨਕ ਪ੍ਰਸ਼ਾਸਨ ਅਤੇ ਡਿਜੀਟਲ ਗਵਰਨੈਂਸ ਦਾ ਵਿਹਾਰਕ ਅਨੁਭਵ ਵੀ ਪ੍ਰਾਪਤ ਹੋਵੇਗਾ। ਇਸ ਕਾਰਜ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਨੇ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਵਿਭਾਗ ਦੇ ਪ੍ਰੋ. (ਡਾ.) ਰਵਿੰਦਰ ਕੁਮਾਰ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਹੈ ਅਤੇ ਡਾ. ਕੁਲਦੀਪ ਸਿੰਘ ਦੀ ਦੇਖਰੇਖ ਹੇਠ ਇਸ ਕਾਰਜ ਨੂੰ ਪੂਰਾ ਕੀਤਾ ਜਾਵੇਗਾ। ਪ੍ਰੋ. (ਡਾ.) ਰਵਿੰਦਰ ਕੁਮਾਰ ਨੇ ਦੱਸਿਆ ਕਿ ਅਡੀਸ਼ਨਲ ਮਿਊਂਸਿਪਲ ਕਮਿਸ਼ਨਰ ਸ੍ਰੀ ਜੈ ਇੰਦਰ ਸਿੰਘ, ਪੀ.ਸੀ.ਐਸ. ਦੀ ਅਗਵਾਈ ਹੇਠ ਹੋਈ ਵਿਸ਼ੇਸ਼ ਮੀਟਿੰਗ ਵਿੱਚ ਇਸ ਮੁਹਿੰਮ ਦੀ ਰੂਪ-ਰੇਖਾ ਤਿਆਰ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਸਮਾਜ ਭਲਾਈ ਦੇ ਕਾਰਜ ਨਾਲ ਚਾਹਵਾਨ ਵਿਦਿਆਰਥੀਆਂ ਨੂੰ ਜੋੜਿਆ ਜਾਵੇਗਾ, ਜੋ ਆਪਣੀ ਪੜ੍ਹਾਈ ਦੇ ਨਾਲ-ਨਾਲ ਲੋਕਾਂ ਨੂੰ ਡਿਜੀਟਲ ਨਾਗਰਿਕ ਸੇਵਾਵਾਂ ਦਾ ਲਾਭ ਲੈਣ ਲਈ ਜਾਗਰੂਕ ਕਰਨਗੇ ਅਤੇ ਲੋੜਵੰਦਾਂ ਦੀ ਸਹਾਇਤਾ ਵੀ ਕਰਨਗੇ। ਉਨ੍ਹਾਂ ਕਿਹਾ ਕਿ ਇਹ ਪਹਿਲ ਨਾ ਸਿਰਫ਼ ਡਿਜੀਟਲ ਨਾਗਰਿਕ ਸੇਵਾਵਾਂ ਦੇ ਪ੍ਰਭਾਵਸ਼ਾਲੀ ਪ੍ਰਚਾਰ-ਪ੍ਰਸਾਰ ਵਿੱਚ ਸਹਾਇਕ ਸਾਬਤ ਹੋਵੇਗੀ, ਸਗੋਂ ਯੁਵਾ ਸ਼ਕਤੀ ਨੂੰ ਰਾਸ਼ਟਰ ਨਿਰਮਾਣ ਨਾਲ ਜੋੜਨ ਅਤੇ ਡਿਜੀਟਲ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਵੀ ਇੱਕ ਮਹੱਤਵਪੂਰਨ ਕਦਮ ਸਾਬਤ ਹੋਵੇਗੀ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *