ਨਸ਼ਿਆਂ ਨੂੰ ਉਤਸ਼ਾਹਤ ਕਰਨ ਵਾਲੇ ਗੀਤਾਂ, ਅਸ਼ਲੀਲ ਪੋਸਟਰਾਂ ’ਤੇ ਪਾਬੰਦੀ

Spread the love

ਕੋਟਕਪੂਰਾ, 27 ਜੂਨ (ਟਿੰਕੂ ਕੁਮਾਰ) :- ਜਿਲ੍ਹਾ ਮੈਜਿਸਟ੍ਰੇਟ ਮੈਡਮ ਪੂਨਮਦੀਪ ਕੌਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 16 ਅਗਸਤ 2025 ਤੱਕ ਲਾਗੂ ਰਹਿਣਗੇ। ਜਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਜਿਲ੍ਹਾ ਫਰੀਦਕੋਟ ਅੰਦਰ ਕਿਸੇ ਤਰਾਂ ਦੇ ਲਾਈਵ ਸ਼ੋਅ ਦੌਰਾਨ ਸ਼ਰਾਬ ਜਾਂ ਨਸ਼ੇ ਉਤਸ਼ਾਹਿਤ ਅਤੇ ਹਿੰਸਾ ਨੂੰ ਭੜਕਾਉਣ ਵਾਲੇ ਗੀਤ ਆਦਿ ਨਹੀਂ ਗਾਏ ਜਾਣਗੇ। ਜਿਲ੍ਹਾ ਫਰੀਦਕੋਟ ਅੰਦਰ 12 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸਿਨੇਮਾ ਹਾਲਾਂ/ਮਲਟੀਪਲੈਕਸਾਂ ਵਿੱਚ ਜਾਣ ਦੀ ਆਗਿਆ ਨਹੀਂ ਹੋਵੇਗੀ, ਜਿੱਥੇ ਮਾਰਕ ਏ ਵਾਲੀਆਂ ਫਿਲਮਾਂ ਪ੍ਰਦਰਸ਼ਤ ਹੁੰਦੀਆਂ ਹਨ। ਜਿਲ੍ਹਾ ਫਰੀਦਕੋਟ ਅੰਦਰ ਵਿਦਿਅਕ ਸੰਸਥਾਵਾਂ ਦੇ ਆਸ ਪਾਸ ਨਗਨ ਪੋਸਟਰ, ਅਰਧ ਨਗਨ ਪੋਸਟਰ, ਅਸ਼ਲੀਲ ਪੋਸਟਰ ਸਥਾਪਤ/ਪ੍ਰਦਰਸ਼ਤ ਨਹੀਂ ਕੀਤੇ ਜਾਣਗੇ। ਜਿਲ੍ਹਾ ਫਰੀਦਕੋਟ ਅੰਦਰ ਸਾਲਾਨਾ ਪ੍ਰੀਖਿਆਵਾਂ ਤੋਂ 15 ਦਿਨ ਪਹਿਲਾਂ ਅਤੇ ਪ੍ਰੀਖਿਆਵਾਂ ਦੌਰਾਨ ਲਾਉਡ ਸਪੀਕਰ ਚਲਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਗਈ ਹੈ।

  • Related Posts

    ਅੰਮ੍ਰਿਤਸਰ ਵਿੱਚ ਜਨਗਣਨਾ-2027 ਦੇ ਫੇਜ਼-II ਸਬੰਧੀ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ

    Spread the love

    Spread the love ਅੰਮ੍ਰਿਤਸਰ, 16 ਸਤੰਬਰ (ਮਨਜੀਤ ਸਿੰਘ ਸ਼ੇਰਗਿੱਲ)= ਜਨਗਣਨਾ-2027 ਦੇ ਫੇਜ਼-II (ਆਬਾਦੀ ਦੀ ਗਿਣਤੀ) ਸਬੰਧੀ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ 15 ਤੋਂ 16 ਸਤੰਬਰ 2026 ਤੱਕ ਜ਼ਿਲ੍ਹਾ ਪ੍ਰੀਸ਼ਦ ਹਾਲ, ਅੰਮ੍ਰਿਤਸਰ…

    ਖੇਡਾਂ ਵਤਨ ਪੰਜਾਬ ਦੀਆਂ ਵਿੱਚ ਸੰਤ ਬਾਬਾ ਪੰਜਾਬ ਸਿੰਘ ਆਦਰਸ਼ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ।   

    Spread the love

    Spread the love ਤਪਾ ਮੰਡੀ 16 ਸਤੰਬਰ (ਗੋਲਡੀ  ਵਿਆਸ) ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਸੰਤ ਬਾਬਾ ਪੰਜਾਬ ਸਿੰਘ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ…

    Leave a Reply

    Your email address will not be published. Required fields are marked *