ਨਾਜਾਇਜ਼ ਸ਼ਰਾਬ ਖ਼ਿਲਾਫ਼ ਪੁਲਿਸ ਦੀ ਕਾਰਵਾਈ, 9 ਬੋਤਲਾਂ ਸਮੇਤ ਵਿਅਕਤੀ ਕਾਬੂ

Spread the love
ਜਗਰਾਉਂ, 10 ਅਗਸਤ (ਜਸਵਿੰਦਰ ਸਿੰਘ ਡਾਂਗੀਆ) — ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐਸਐਸਪੀ ਡਾ. ਅੰਕੁਰ ਗੁਪਤਾ ਵੱਲੋਂ ਮਾੜੇ ਅਨਸਰਾਂ ਅਤੇ ਨਾਜਾਇਜ਼ ਸ਼ਰਾਬ ਦੀ ਵਿਕਰੀ ਕਰਨ ਵਾਲਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਸਿੱਧਵਾਂ ਬੇਟ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ 9 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਵੱਲੋਂ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਅਨੁਸਾਰ ਏਐਸਆਈ ਰਾਜਿੰਦਰ ਸਿੰਘ ਨੂੰ ਮੁਖਬਰ ਖ਼ਾਸ ਰਾਹੀਂ ਸੂਚਨਾ ਮਿਲੀ ਸੀ ਕਿ ਵਿਜੈ ਸਿੰਘ ਉਰਫ਼ ਲੱਡੂ ਪੁੱਤਰ ਕੁਲਵੰਤ ਸਿੰਘ ਵਾਸੀ ਅੱਬੂਪੁਰਾ ਕਥਿਤ ਤੌਰ ’ਤੇ ਨਾਜਾਇਜ਼ ਸ਼ਰਾਬ ਕੱਢ ਕੇ ਵੇਚਣ ਦਾ ਕੰਮ ਕਰਦਾ ਹੈ। ਮੁਖਬਰ ਨੇ ਪੁਲਿਸ ਨੂੰ ਇਹ ਵੀ ਸੂਚਨਾ ਦਿੱਤੀ ਕਿ ਉਕਤ ਵਿਅਕਤੀ ਆਪਣੇ ਕਾਲੇ ਰੰਗ ਦੇ ਸਪਲੈਂਡਰ ਮੋਟਰਸਾਈਕਲ ’ਤੇ ਨਾਜਾਇਜ਼ ਸ਼ਰਾਬ ਲੈ ਕੇ ਗਾਹਕਾਂ ਨੂੰ ਸਪਲਾਈ ਕਰਨ ਲਈ ਖੌਲਿਆ ਵਾਲਾ ਪੁਲ, ਮਲਸੀਹਾ ਬਾਜਣ ਤੋਂ ਨਹਿਰ ਦੀ ਪੱਟੜੀ ਰਾਹੀਂ ਪਿੰਡ ਗਿੱਦੜਵਿੰਡੀ ਵੱਲ ਆ ਰਿਹਾ ਹੈ। ਸੂਚਨਾ ਨੂੰ ਭਰੋਸੇਯੋਗ ਮੰਨਦਿਆਂ ਪੁਲਿਸ ਟੀਮ ਵੱਲੋਂ ਤੁਰੰਤ ਕਾਰਵਾਈ ਕਰਕੇ ਨਾਕਾਬੰਦੀ ਕੀਤੀ ਗਈ। ਪੁਲਿਸ ਮੁਤਾਬਕ ਨਾਕਾਬੰਦੀ ਦੌਰਾਨ ਵਿਜੈ ਸਿੰਘ ਉਰਫ਼ ਲੱਡੂ ਨੂੰ ਕਾਬੂ ਕਰ ਲਿਆ ਗਿਆ ਅਤੇ ਉਸ ਦੇ ਕਬਜ਼ੇ ਵਿੱਚੋਂ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਇਸ ਸਬੰਧੀ ਥਾਣਾ ਸਿੱਧਵਾਂ ਬੇਟ ਵਿਖੇ ਵਿਜੈ ਸਿੰਘ ਉਰਫ਼ ਲੱਡੂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਕਥਿਤ ਤੌਰ ’ਤੇ ਨਾਜਾਇਜ਼ ਸ਼ਰਾਬ ਕਿੱਥੋਂ ਲਿਆਂਦੀ ਜਾਂਦੀ ਸੀ ਅਤੇ ਇਸ ਦੀ ਸਪਲਾਈ ਕਿਸ-ਕਿਸ ਨੂੰ ਕੀਤੀ ਜਾਣੀ ਸੀ।ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਨਾਜਾਇਜ਼ ਸ਼ਰਾਬ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਖ਼ਿਲਾਫ਼ ਪੁਲਿਸ ਦੀ ਕਾਰਵਾਈ ਲਗਾਤਾਰ ਜਾਰੀ ਰਹੇਗੀ।
  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *