ਨਾਨਕ ਨਾਮ ਲੇਵਾ ਸੰਗਤ ਦੀਆਂ ਭਾਵਨਾਵਾਂ ਦਾ ਸਤਿਕਾਰ ਕਰੇ ਭਾਜਪਾ, ਤੁਰੰਤ ਖੋਲ੍ਹੇ ਕਰਤਾਰਪੁਰ ਕੋਰੀਡੋਰ: ਧਾਲੀਵਾਲ ਆਸਥਾ ਨਾਲ ਜੁੜੇ ਫ਼ੈਸਲਿਆਂ ਨੂੰ ਸੁਰੱਖਿਆ ਦੇ ਨਾਂ ‘ਤੇ ਅਣਮਿੱਥੇ ਸਮੇਂ ਲਈ ਟਾਲਣਾ ਠੀਕ ਨਹੀਂ

Spread the love
ਫਗਵਾੜਾ, 31 ਜੁਲਾਈ (ਪ੍ਰੀਤ ਕੌਰ ਪ੍ਰੀਤੀ)=ਸੇਵਾਮੁਕਤ ਆਈਏਐਸ ਅਧਿਕਾਰੀ ਅਤੇ ਕਾਂਗਰਸ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਸੁਰੱਖਿਆ ਕਾਰਨਾਂ ਦਾ ਹਵਾਲਾ ਦੇ ਕੇ ਬੰਦ ਕੀਤੇ ਗਏ ਕਰਤਾਰਪੁਰ ਸਾਹਿਬ ਕੋਰੀਡੋਰ ਨੂੰ ਬਿਨਾਂ ਕਿਸੇ ਬੇਲੋੜੀ ਦੇਰੀ ਦੇ ਮੁੜ ਖੋਲ੍ਹਿਆ ਜਾਵੇ, ਤਾਂ ਜੋ ਦੇਸ਼-ਵਿਦੇਸ਼ ਦੇ ਲੱਖਾਂ ਸ਼ਰਧਾਲੂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਦੇ ਦਰਸ਼ਨ ਕਰ ਸਕਣ। ਉਨ੍ਹਾਂ ਕਿਹਾ ਕਿ ਆਸਥਾ ਨਾਲ ਜੁੜੇ ਫ਼ੈਸਲਿਆਂ ਨੂੰ ਸੁਰੱਖਿਆ ਦੇ ਨਾਂ ‘ਤੇ ਅਣਮਿੱਥੇ ਸਮੇਂ ਲਈ ਟਾਲਣਾ ਠੀਕ ਨਹੀਂ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਕੋਰੀਡੋਰ ਨਾ ਖੋਲ੍ਹਣ ਦੇ ਫ਼ੈਸਲੇ ‘ਤੇ ਮੁੜ ਵਿਚਾਰ ਕੀਤਾ ਜਾਵੇ। ਭਾਜਪਾ ਨੂੰ ਨਾਨਕ ਨਾਮ ਲੇਵਾ ਸੰਗਤ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ।ਧਾਲੀਵਾਲ ਨੇ ਕਿਹਾ ਕਿ 7 ਮਈ 2025 ਤੋਂ ਸੁਰੱਖਿਆ ਕਾਰਨਾਂ ਦਾ ਹਵਾਲਾ ਦੇ ਕੇ ਭਾਜਪਾ ਦੀ ਕੇਂਦਰ ਸਰਕਾਰ ਨੇ ਕਰਤਾਰਪੁਰ ਸਾਹਿਬ ਕੋਰੀਡੋਰ ਬੰਦ ਰੱਖਿਆ ਹੋਇਆ ਹੈ। ਸੁਰੱਖਿਆ ਪ੍ਰਬੰਧ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ, ਪਰ ਇਸ ਦੇ ਨਾਲ-ਨਾਲ ਸ਼ਰਧਾਲੂਆਂ ਦੀ ਧਾਰਮਿਕ ਆਸਥਾ ਦਾ ਸਤਿਕਾਰ ਕਰਨਾ ਵੀ ਉਨਾ ਹੀ ਜ਼ਰੂਰੀ ਹੈ। ਕੇਂਦਰ ਸਰਕਾਰ ਨੂੰ ਸੁਰੱਖਿਆ ਦੇ ਸਾਰੇ ਲੋੜੀਂਦੇ ਪ੍ਰਬੰਧ ਕਰਦਿਆਂ ਜਲਦ ਤੋਂ ਜਲਦ ਕੋਰੀਡੋਰ ਖੋਲ੍ਹਣਾ ਚਾਹੀਦਾ ਹੈ, ਤਾਂ ਜੋ ਸ਼ਰਧਾਲੂ ਬਿਨਾਂ ਕਿਸੇ ਰੁਕਾਵਟ ਦੇ ਗੁਰੂ ਘਰ ਦੇ ਦਰਸ਼ਨ ਕਰ ਸਕਣ। ਕਰਤਾਰਪੁਰ ਸਾਹਿਬ ਕੋਰੀਡੋਰ ਸਿਰਫ਼ ਭਾਰਤ ਅਤੇ ਪਾਕਿਸਤਾਨ ਦਰਮਿਆਨ ਆਵਾਜਾਈ ਦਾ ਰਸਤਾ ਨਹੀਂ, ਸਗੋਂ ਇਹ ਕਰੋੜਾਂ ਸਿੱਖ ਸ਼ਰਧਾਲੂਆਂ ਦੀ ਆਸਥਾ, ਇਤਿਹਾਸ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਾਵਨ ਵਿਰਾਸਤ ਨਾਲ ਜੁੜਿਆ ਇੱਕ ਪਵਿੱਤਰ ਧਾਰਮਿਕ ਪੁਲ ਹੈ।ਉਨ੍ਹਾਂ ਕਿਹਾ ਕਿ ਜਦੋਂ ਵੀ ਕਰਤਾਰਪੁਰ ਸਾਹਿਬ ਕੋਰੀਡੋਰ ਬੰਦ ਰਹਿੰਦਾ ਹੈ ਤਾਂ ਹਜ਼ਾਰਾਂ ਸ਼ਰਧਾਲੂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਾਵਨ ਕਰਮਭੂਮੀ ‘ਤੇ ਮੱਥਾ ਟੇਕਣ ਤੋਂ ਵਾਂਝੇ ਰਹਿ ਜਾਂਦੇ ਹਨ। ਇਹ ਸਿਰਫ਼ ਯਾਤਰਾ ਦਾ ਮਾਮਲਾ ਨਹੀਂ, ਸਗੋਂ ਕਰੋੜਾਂ ਲੋਕਾਂ ਦੀ ਧਾਰਮਿਕ ਆਸਥਾ ਅਤੇ ਭਾਵਨਾਵਾਂ ਨਾਲ ਜੁੜਿਆ ਹੋਇਆ ਮੁੱਦਾ ਹੈ। ਸਰਕਾਰ ਨੂੰ ਅਜਿਹੀ ਵਿਵਸਥਾ ਯਕੀਨੀ ਬਣਾਉਣੀ ਚਾਹੀਦੀ ਹੈ, ਜਿਸ ਨਾਲ ਸ਼ਰਧਾਲੂਆਂ ਨੂੰ ਬੇਲੋੜੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਕਰੋੜਾਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਕਰਤਾਰਪੁਰ ਸਾਹਿਬ ਕੋਰੀਡੋਰ ਨੂੰ ਜਲਦ ਤੋਂ ਜਲਦ ਖੋਲ੍ਹਿਆ ਜਾਵੇ।
  • Related Posts

    ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਖਾਟੂ ਸ਼ਿਆਮ ਲਈ ਰਵਾਨਾ

    Spread the love

    Spread the love ਕੁਰਾਲੀ, 27 ਸਤੰਬਰ (ਜਗਦੇਵ ਸਿੰਘ): ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਰਾਲੀ ਤੋਂ ਖਾਟੂ ਸ਼ਿਆਮ ਜੀ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ਗਈ। ਇਸ ਮੌਕੇ…

    *ਭਾਰਤੀ ਯੁਵਾ ਸੰਗਠਨ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ, ਸਮਾਜ ਸੇਵੀ ਅਰਵਿੰਦ ਪੁਰੀ ਦਾ ਕੀਤਾ ਸਨਮਾਨ*

    Spread the love

    Spread the loveਕੁਰਾਲੀ 27ਸਤੰਬਰ (ਜਗਦੇਵ ਸਿੰਘ )ਭਾਰਤੀ ਯੁਵਾ ਸੰਗਠਨ ਵੱਲੋਂ “ਲੋਕਾਂ ਦੀ ਸੁਣਾਂਗੇ – ਲੋਕਾਂ ਲਈ ਲੜਾਂਗੇ” ਦੇ ਨਾਅਰੇ ਹੇਠ ਇੱਕ ਵਿਸ਼ੇਸ਼ ਜਨ-ਜਾਗਰੂਕਤਾ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ…

    Leave a Reply

    Your email address will not be published. Required fields are marked *