ਨਿਊ ਫਲਾਵਰਜ ਪਬਲਿਕ ਸੀ.ਸੈ. ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਦੀ ਪ੍ਰੀਖਿਆ ਵਿਚੋਂ ਮਾਰੀਆ ਮੱਲਾਂ  

Spread the love

 ਅੰਮ੍ਰਿਤਸਰ, 8 ਅਪ੍ਰੈਲ ( ਦਿਨੇਸ਼ ਸੋਨੀ ) ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਠਵੀਂ ਦੇ ਨਤੀਜੇ ਦਾ ਐਲਾਨ ਕੀਤਾ ਗਿਆ। ਜਿਸ ਵਿਚ ਨਿਊ ਫਲਾਵਰਜ ਪਬਲਿਕ ਸੀ.ਸੈ. ਸਕੂਲ, ਅੰਮ੍ਰਿਤਸਰ ਦੀ ਵਿਦਿਆਰਥਣ ਹਰਲੀਨ ਕੌਰ ਨੇ (97.7%) ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਂਸਲ ਕੀਤਾ, ਵਿਦਿਆਰਥੀ ਕਰਨਬੀਰ ਸਿੰਘ ਨੇ (97.3%) ਅੰਕ ਪ੍ਰਾਪਤ ਕਰਕੇ ਦੂਜਾ ਅਤੇ ਸਿਮਰਨਜੀਤ ਕੌਰ ਨੇ (96.8%) ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਂਸਲ ਕੀਤਾ। ਖੁਸ਼ੀ ਦੀ ਗੱਲ ਇਹ ਹੈ ਕਿ ਕੁੱਲ 45 ਵਿਦਿਆਰਥੀਆਂ ਨੇ (90% ਤੋਂ 98%) ਨੰਬਰ ਲੈ ਕੇ ਸਕੂਲ ਦਾ ਨਾਮ ਰੋਸ਼ਨ ਕੀਤਾ।  ਅੱਠਵੀਂ ਦਾ ਨਤੀਜਾ ਵਧੀਆਂ ਆਉਣ ਤੇ ਚੇਅਰਮੈਨ ਸ. ਹਰਪਾਲ ਸਿੰਘ ਯੂ.ਕੇ. ਅਤੇ ਪ੍ਰਿੰਸੀਪਲ ਸ੍ਰੀਮਤੀ ਕੁਲਵਿੰਦਰ ਕੌਰ ਜੀ ਨੇ ਸਮੂਹ ਵਿਦਿਆਰਥੀਆ ਅਤੇ ਉਹਨਾਂ ਦੇ ਮਾਪੇ ਅਤੇ ਸਮੂਹ ਸਕੂਲ ਸਟਾਫ ਨੂੰ ਵਧਾਈ ਦਿੱਤੀ। ਇਸਦਾ ਸਿਹਰਾ ਸਕੂਲ ਦੇ ਅਧਿਆਪਕਾਂ, ਬੱਚਿਆ ਦੀ ਮਿਹਨਤ ਅਤੇ ਉਨ੍ਹਾਂ ਦੇ ਮਾਪਿਆ ਨੂੰ ਜਾਂਦਾ ਹੈ ।

  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *