ਨੋਜਵਾਨਾਂ ਲਈ ਰੋਜ਼ਗਾਰ ਦਾ ਸੁਨਿਹਰੀ ਮੌਕਾ  5 ਅਗਸਤ ਨੂੰ ( ਕੱਲ )ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਲੱਗੇਗਾ ਪਲੇਸਮੈਂਟ ਕੈਂਪ

Spread the love
ਅੰਮ੍ਰਿਤਸਰ, 03 ਅਗਸਤ  (ਮਨਜੀਤ ਸਿੰਘ ਸ਼ੇਰਗਿੱਲ) =ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ(ਸ਼ਹਿਰੀ ਵਿਕਾਸ)-ਕਮ-ਮੁੱਖ ਕਾਰਜਕਾਰੀ ਅਫਸਰ ਡੀ.ਬੀ.ਈ.ਈ ਅੰਮ੍ਰਿਤਸਰ ਨੇ ਕੀਤਾ। ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਰੋਜਗਾਰ ਉੱਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ਼੍ਰੀ ਸੁਰੇਸ਼ ਕੁਮਾਰ ਨੇ ਦੱਸਿਆ ਕਿ 05 ਅਗਸਤ 2026 ਦਿਨ ਬੁੱਧਵਾਰ ਨੂੰ ਜਿਲ੍ਹਾ ਰੋਜਗਾਰ ਅਤੇ  ਕਾਰੋਬਾਰ ਬਿਊਰੋ ਡੀ.ਸੀ ਦਫਤਰ, ਜਮੀਨੀ ਮੰਜਿਲ ਨੇੜੇ ਸੁਵਿਧਾ ਕੇਂਦਰ ਅੰਮ੍ਰਿਤਸਰ ਵਿਖੇ ਕੈਂਪ ਲਗਾਇਆ ਜਾ ਰਿਹਾ ਹੈ। ਇਸ ਪਲੇਸਮੈਂਟ ਕੈਂਪ ਵਿੱਚ ਆਈ.ਸੀ.ਆਈ.ਸੀ.ਆਈ ਬੈਂਕ, ਇਕਉਚੁਆਇਸ ਸ਼ਰਾਇਆ ਐਡਵਾਈਸਰ ਪ੍ਰਾਈਵੇਟ ਲਿਮਟਿਡ, ਡੀ-ਮਾਰਟ, ਮਨੀਪਾਲ ਸਿਗਨਾ ਹੈਲਥ ਇੰਸ਼ੋਰੈਂਸ ਵਰਗੀਆਂ ਨਾਮੀ ਕੰਪਨੀਆਂ ਵੱਲੋਂ ਸੈਲਜ ਐਂਡ ਮਾਰਕੀਟਿੰਗ ਰਿਲੇਸ਼ਨਸ਼ਿਪ ਪ੍ਰੋਗਰਾਮ, ਏਰੀਆ ਮੈਨੇਜਰ, ਬ੍ਰਾਂਚ ਮੈਨੇਜਰ, ਫੀਲਡ ਅਫਸਰ, ਪੈਕਰਜ, ਗੋਦਾਮ ਅਸੀਸਟੈਂਟ, ਇੰਸ਼ੋਰੈਂਸ ਅਡਵਾਈਸਰ ਆਦਿ ਦੀ ਅਸਾਮੀ ਦੇ ਲਈ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਇਸ ਪਲੇਸਮੈਂਟ ਕੈਂਪ ਵਿਚ 10ਵੀਂ, 12ਵੀਂ ਅਤੇ ਗ੍ਰੈਜੂਏਸ਼ਨ ਦੀ ਯੋਗਤਾ ਵਾਲੇ ਉਮੀਦਵਾਰ (ਦੋਵੇ ਲੜਕੇ ਅਤੇ ਲੜਕੀਆਂ) ਭਾਗ ਲੈ ਸਕਦੇ ਹਨ। ਚਾਹਵਾਨ ਉਮੀਦਵਾਰ ਆਪਣੇ ਯੋਗਤਾ ਦੇ ਸਰਟੀਫਿਕੇਟ ਲੈ ਕੇ ਬੁੱਧਵਾਰ ਸਵੇਰੇ 10:00 ਵਜੇ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਡੀ.ਸੀ ਦਫਤਰ ਨੇੜੇ ਕਚਹਿਰੀ ਚੌਂਕ ਵਿਖੇ ਪਹੁੰਚ ਸਕਦੇ ਹਨ।ਵਧੇਰੇ ਜਾਣਕਾਰੀ ਲਈ ਇਸ ਦਫਤਰ ਦੇ ਹੈਲਪਲਾਈਨ ਨੰਬਰ 9915789068 ਤੇ ਸੰਪਰਕ ਕੀਤਾ ਜਾ ਸਕਦਾ ਹੈ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *