“ਨੌਜਵਾਨਾਂ ਦੀ ਆਵਾਜ਼—ਏ.ਐੱਸ.ਏ.ਪੀ. ਦੀ ਪਹਿਚਾਣ”: ਮੀਤ ਹੇਅਰ

Spread the love
ਬਰਨਾਲਾ, ਬਲਵੰਤ ਸਿੰਘ ਸਿੱਧੂ, 19 ਅਗਸਤ 2026=ਪੰਜਾਬ ਯੂਨੀਵਰਸਿਟੀ ਦੀਆਂ ਵਿਦਿਆਰਥੀ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਿਦਿਆਰਥੀ ਵਿੰਗ ਏ.ਐੱਸ.ਏ.ਪੀ. ਦੀ ਇੱਕ ਅਹਿਮ ਮੀਟਿੰਗ ਹੋਈ। ਇਸ ਮੌਕੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਵੱਡੀ ਗਿਣਤੀ ਵਿੱਚ ਨੌਜਵਾਨਾਂ ਅਤੇ ਵਿਦਿਆਰਥੀਆਂ ਨੇ ਏ.ਐੱਸ.ਏ.ਪੀ. ਨਾਲ ਜੁੜਨ ਦਾ ਐਲਾਨ ਕੀਤਾ।ਇਸ ਮੌਕੇ ਐੱਸ.ਓ.ਪੀ.ਯੂ. ਦੇ ਸਾਬਕਾ ਸੂਬਾ ਚੇਅਰਮੈਨ ਨਵਪ੍ਰੀਤ ਗੰਗਾ, ਵਿਦਿਆਰਥੀ ਫਰੰਟ ਦੇ ਪਾਰਟੀ ਪ੍ਰਧਾਨ ਰਮਨ ਢੀਂਡਸਾ, ਗੌਰਵ ਮੋਟੇਨ ਅਤੇ ਸਹਿਜਪ੍ਰੀਤ ਸਿੰਘ ਆਪਣੀ ਪੂਰੀ ਟੀਮ ਸਮੇਤ ਏ.ਐੱਸ.ਏ.ਪੀ. ਵਿੱਚ ਸ਼ਾਮਲ ਹੋਏ। ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਗਿਆ ਕਿ ਨੌਜਵਾਨਾਂ ਅਤੇ ਵਿਦਿਆਰਥੀਆਂ ਦਾ ਇਹ ਵੱਡਾ ਸਾਥ ਪੰਜਾਬ ਯੂਨੀਵਰਸਿਟੀ ਵਿੱਚ ਏ.ਐੱਸ.ਏ.ਪੀ. ਦੀ ਤਾਕਤ ਨੂੰ ਹੋਰ ਮਜ਼ਬੂਤ ਕਰੇਗਾ।ਇਸ ਮੌਕੇ ਸੰਸਦ ਮੈਂਬਰ ਮੀਤ ਹੇਅਰ ਵੱਲੋਂ ਜਥੇਬੰਦੀ ਦਾ ਵਿਸਥਾਰ ਕਰਦਿਆਂ ਨੌਜਵਾਨਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਕਈ ਨਵੇਂ ਨੌਜਵਾਨਾਂ ਨੂੰ ਏ.ਐੱਸ.ਏ.ਪੀ. ਪਰਿਵਾਰ ਵਿੱਚ ਸ਼ਾਮਲ ਕੀਤਾ ਗਿਆ। ਮੀਤ ਹੇਅਰ ਨੇ ਕਿਹਾ ਕਿ ਏ.ਐੱਸ.ਏ.ਪੀ. ਆਮ ਆਦਮੀ ਪਾਰਟੀ ਦੀ ਰੀੜ੍ਹ ਦੀ ਹੱਡੀ ਹੈ ਅਤੇ ਨੌਜਵਾਨ ਕਿਸੇ ਵੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਵਿੱਚ ਨੌਜਵਾਨਾਂ ਦੀ ਭੂਮਿਕਾ ਬੇਹੱਦ ਅਹਿਮ ਹੈ ਅਤੇ ਏ.ਐੱਸ.ਏ.ਪੀ. ਆਪਣੇ ਸਾਥੀਆਂ ਨੂੰ ਨਾਲ ਲੈ ਕੇ ਵਿਦਿਆਰਥੀਆਂ ਦੀ ਆਵਾਜ਼ ਨੂੰ ਹੋਰ ਮਜ਼ਬੂਤੀ ਨਾਲ ਉਠਾਏਗੀ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਏ.ਐੱਸ.ਏ.ਪੀ. ਨੇ ਹੋਰ ਜਥੇਬੰਦੀਆਂ ਨਾਲ ਮਿਲ ਕੇ ਪੰਜਾਬ ਯੂਨੀਵਰਸਿਟੀ ਵਿੱਚ ਭਾਜਪਾ ਦੀਆਂ ਵਿਦਿਆਰਥੀ ਰਾਜਨੀਤੀ ਨਾਲ ਜੁੜੀਆਂ ਕੋਸ਼ਿਸ਼ਾਂ ਨੂੰ ਨਾਕਾਮ ਕੀਤਾ ਹੈ। ਹੁਣ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਵਿੱਚ ਵੀ ਨੌਜਵਾਨਾਂ ਦੀ ਭੂਮਿਕਾ ਅਹਿਮ ਰਹੇਗੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਤਾਕਤ ਅਤੇ ਏਕਤਾ ਨਾਲ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਦੀ ਆਵਾਜ਼ ਨੂੰ ਹੋਰ ਬੁਲੰਦ ਕੀਤਾ ਜਾਵੇਗਾ
  • Related Posts

    ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ। 

    Spread the love

    Spread the love ਕੁਰਾਲੀ, 14 ਅਗਸਤ (ਜਗਦੇਵ ਸਿੰਘ )-ਸਥਾਨਕ ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ।  ਉਮਿੰਦਰ ਓਮਾ ਦੀ…

    ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਦਿਵਸ ਉਤਸ਼ਾਹ ਨਾਲ ਮਨਾਇਆ

    Spread the love

    Spread the loveਸਮਰਾਲਾ 14 ਸਤੰਬਰ ( ਮੁਕੇਸ਼ ਵਰਮਾ ):- ਇੱਥੋਂ ਨਜਦੀਕੀ ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਅਧਿਆਪਕ ਹਰਦਮਨਦੀਪ ਸਿੰਘ ਨਾਗਰਾ ਦੀ ਅਗਵਾਈ ਹੇਠ ਹਿੰਦੀ ਭਾਸ਼ਾ ਨੂੰ ਸਮਰਪਿਤ ‘ਹਿੰਦੀ ਦਿਵਸ’…

    Leave a Reply

    Your email address will not be published. Required fields are marked *