ਨੌਜਵਾਨਾਂ ਨੂੰ ਖੇਡ ਮੈਦਾਨ ਨਾਲ਼ ਜੁੜਨ  ਦਲਵਿੰਦਰ ਸਿੰਘ ਬੈਨੀਪਾਲ 

Spread the love
ਕੁਰਾਲੀ 19 ਜੁਲਾਈ (ਜਗਦੇਵ ਸਿੰਘ )ਹਲਕਾ ਖਰੜ ਚ ਨੌਜਵਾਨਾਂ ਨੂੰ ਖੇਡ ਮੈਦਾਨ ਨਾਲ਼ ਜੋੜਨ ਦਾ ਬੀੜਾ ਚੁੱਕਣ ਵਾਲ਼ੇ ਸਰਦਾਰ ਦਲਵਿੰਦਰ ਸਿੰਘ ਬੈਨੀਪਾਲ ਵੱਲੋਂ ਅੱਜ ਮਸ਼ਹੂਰ ਪਿੰਡ ਬਡਾਲਾ ਦੇ ਬਾਬਾ ਬੰਦਾ ਸਿੰਘ ਬਹਾਦਰ ਸਪੋਰਟਸ ਵੈਲਫ਼ੇਅਰ ਕਲੱਬ ਦੇ ਨੌਜਵਾਨਾਂ ਨੂੰ ਕ੍ਰਿਕਟ ਦੀ ਕਿਟ ਭੇਂਟ ਕੀਤੀ ਗਈ । ਖੇਡਾਂ ਅਤੇ ਗਰਾਊਂਡ ਚ ਜੀਅ ਜਾਨ ਲਾਕੇ ਖੇਡਣ ਵਾਲ਼ੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਸਰਦਾਰ ਬੈਨੀਪਾਲ ਨੇ ਕਿਹਾ ਕਿ ਇਸ ਹਲਕੇ ਦੇ  ਹਰੇਕ ਪਿੰਡ ਜਾਕੇ ਖੇਡਾਂ ਦੀ ਰੁਚੀ ਪੈਦਾ ਕਰਨ ਦਾ ਜੋ ਤਹੱਇਆ ਕੀਤਾ ਹੈ ਉਸ ਨੂੰ ਪੂਰਾ ਕਰਨ ਲਈ ਹਰ ਪਿੰਡ ਚ ਨੌਜਵਾਨਾਂ ਨੂੰ ਉਤਸ਼ਾਹਿਤ ਕਰਾਂਗਾ। ਕਲੱਬ ਦੇ ਪ੍ਰਧਾਨ ਗੁਰਜੀਤ ਸਿੰਘ ਮਾਵੀ,ਦਲਜੀਤ ਸਿੰਘ ਬੱਬਲੂ, ਕੁਲਵਿੰਦਰ ਸਿੰਘ ਕਿੰਦਾ,ਹਰਵਿੰਦਰ ਸਿੰਘ ਟੋਨੀ, ਗੁਰਜੰਟ ਸਿੰਘ, ਮਨਿੰਦਰ ਸਿੰਘ, ਪ੍ਰਦੀਪ ਸਿੰਘ,ਪ੍ਰਮੋਦ ਸਿੰਘ, ਨਿਤੇਸ਼, ਸ਼ਿਵਮ,ਰੋਹਿਤ ਅਤੇ ਮੌਜੂਦ ਅਨੇਕਾਂ ਨੌਜਵਾਨ ਖਿਡਾਰੀਆਂ ਨੇ ਯਕ਼ੀਨ ਦਵਾਇਆ ਕਿ ਓਹ ਖੇਡਾਂ ਰਾਹੀਂ ਮਾਪਿਆਂ ਅਤੇ ਇਲਾਕੇ ਦਾ ਨਾਮ ਉਚਾ ਕਰਨਗੇ। ਇਸ ਮੌਕੇ ਮੌਜੂਦ ਇਲਾਕੇ ਦੇ ਪਤਵੰਤੇ ਪੰਚਾਇਤ ਯੂਨੀਅਨ ਪੰਜਾਬ ਦੇ ਸਾਬਕਾ ਪ੍ਰਧਾਨ ਹਰਮਿੰਦਰ ਸਿੰਘ ਮਾਵੀ ਨੇ ਸਰਦਾਰ ਬੈਨੀਪਾਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਸੀਂ ਤੁਹਾਡੇ ਜਿਹੇ ਉੱਦਮੀਆਂ ਦੇ ਨਾਲ਼ ਮੋਢੇ ਨਾਲ਼ ਮੋਢਾ ਜੋੜ ਕੇ ਹਲਕੇ ਦੇ ਵਿਕਾਸ ਲਈ ਤਤਪਰ ਰਹਾਂਗੇ।ਇਸ ਅਵਸਰ ਤੇ ਸਤਵੰਤ ਸਿੰਘ ਮਾਵੀ,ਬਾਬਾ ਰਣਬੀਰ ਸਿੰਘ ਕਾਦੀਮਾਜਰਾ, ਜਗਦੀਸ਼ ਸਿੰਘ ਦੀਸ਼ਾ ਕਾਦੀਮਾਜਰਾ ਆਦਿ ਪਤਵੰਤੇ ਮੌਜੂਦ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *