ਨੌਜਵਾਨਾਂ ਨੂੰ ਰੋਜ਼ਗਾਰ ਤੇ ਸਵੈ-ਰੋਜ਼ਗਾਰ ਦੇ ਮੌਕੇ ਦੇਣ ਲਈ ਸਰਕਾਰ ਵਚਨਬੱਧ 

Spread the love
ਅੰਮ੍ਰਿਤਸਰ 10 ਅਗਸਤ (ਮਨਜੀਤ ਸਿੰਘ ਸ਼ੇਰਗਿੱਲ )ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ(ਸ਼ਹਿਰੀ ਵਿਕਾਸ)-ਕਮ-ਮੁੱਖ ਕਾਰਜਕਾਰੀ ਅਫਸਰ ਡੀ.ਬੀ.ਈ.ਈ ਅੰਮ੍ਰਿਤਸਰ ਨੇ ਕੀਤਾ।ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਰੋਜਗਾਰ ਉੱਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ਼੍ਰੀ ਸੁਰੇਸ਼ ਕੁਮਾਰ ਨੇ ਦੱਸਿਆ ਕਿ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਹਰ ਹਫਤੇ ਪਲੇਸਮੈਂਟ ਕੈਂਪ, ਸਕਿੱਲ ਟਰੇਨਿੰਗ ਕੈਂਪ ਅਤੇ ਮਹੀਨੇ ਵਿੱਚ ਇੱਕ ਸਵੈ-ਰੋਜਗਾਰ ਕੈਂਪ ਲਗਾਇਆ ਜਾਂਦਾ ਹੈ। ਜਿਸ ਵਿੱਚ ਪ੍ਰਾਈਵੇਟ ਕੰਪਨੀਆਂ ਅਤੇ ਸਵੈ-ਰੋਜਗਾਰ ਵਿਭਾਗਾਂ ਨਾਲ ਸਬੰਧਤ ਵਿਭਾਗਾਂ ਨੂੰ ਬੁਲਾ ਕੇ ਪ੍ਰਾਰਥੀਆਂ ਦਾ ਇੰਟਰਵਿਊ ਕਰਵਾਇਆ ਜਾਂਦਾ ਹੈ ਅਤੇ ਪ੍ਰਾਰਥੀਆਂ ਨੂੰ ਪ੍ਰਾਈਵੇਟ ਨੌਕਰੀਆਂ ਅਤੇ ਸਵੈ-ਰੋਜਗਾਰ ਕਰਨ ਲਈ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਰਕਾਰੀ ਸਕੀਮਾਂ ਬਾਰੇ ਜਾਣੂ ਕਰਵਾਇਆ ਜਾਂਦਾ ਹੈ। ਇਸ ਦੇ ਨਾਲ-ਨਾਲ ਦਫਤਰ ਵਿਖੇ ਆਉਣ ਵਾਲੇ ਹਰ ਪ੍ਰਾਰਥੀ ਦੀ ਕਰੀਅਰ ਕਾਉਂਸਲਿੰਗ ਵੀ ਕੀਤੀ ਜਾਂਦੀ ਹੈ।ਇਸ ਸਬੰਧੀ ਡੀ.ਬੀ.ਈ.ਈ ਅੰਮ੍ਰਿਤਸਰ ਦੇ ਫੈਸਬੂਕ https://www.facebook.com/profile.php?id=61590495910266 ਅਤੇ ਇਨਸਟਾਗ੍ਰਾਮ https://www.instagram.com/dbeeamritsar/ ਦੇ ਪੇਜ ਬਣਾਏ ਗਏ ਹਨ। ਇਹਨਾਂ ਸਕੀਮਾਂ ਦਾ ਲਾਭ ਲੈਣ ਲਈ ਵੱਧ ਤੋਂ ਵੱਧ ਪ੍ਰਾਰਥੀ ਡੀ.ਬੀ.ਈ.ਈ ਇਹਨਾਂ ਪੇਜਾਂ ਨੂੰ ਫੋਲੋ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਇਸ ਦਫਤਰ ਦੇ ਹੈਲਪਲਾਈਨ ਨੰਬਰ 9915789068 ਤੇ ਸੰਪਰਕ ਕੀਤਾ ਜਾ ਸਕਦਾ ਹੈ।
  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *