ਨੰਨੇ ਮੁੰਨੇ ਕਦਮਾਂ ਨੇ ਪਰੇਡ ਵਿੱਚ ਭਰੀ ਆਜ਼ਾਦੀ ਦੀ ਰੌਣਕ ਕੱਬ ਸੈਕਸ਼ਨ ਦੇ ਬੱਚਿਆਂ ਨੇ ਵਰਦੀ ਦੀ ਸ਼ਾਨ ਨਾਲ ਦਰਸ਼ਕਾਂ ਦਾ ਮੋਹਿਆ ਮਨ

Spread the love
ਜੈਤੋ, 18 ਅਗਸਤ (ਮਨਜੀਤ ਸਿੰਘ ਢੱਲਾ)- ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਰੋੜੀਕਪੂਰਾ, ਬਲਾਕ ਜੈਤੋ ਦੇ ਭਾਰਤ ਸਕਾਊਟ ਐਂਡ ਗਾਈਡਜ਼ ਅਧੀਨ ਕੱਬ ਸੈਕਸ਼ਨ ਦੇ ਨੰਨੇ-ਮੁੰਨੇ ਬੱਚਿਆਂ ਨੇ ਜੈਤੋ ਦੇ ਖੇਡ ਸਟੇਡੀਅਮ ਵਿਖੇ ਹੋਈ ਸੁਤੰਤਰਤਾ ਦਿਵਸ ਦੀ ਪਰੇਡ ਵਿੱਚ ਉਤਸ਼ਾਹ ਨਾਲ ਭਾਗ ਲੈ ਕੇ ਸਮਾਗਮ ਦੀ ਸ਼ਾਨ ਵਧਾਈ। ਸਕਾਊਟਿੰਗ ਦੀ ਵਰਦੀ ਵਿੱਚ ਸਜੇ ਇਨ੍ਹਾਂ ਬੱਚਿਆਂ ਨੇ ਆਪਣੀ ਅਨੁਸ਼ਾਸਨਬੱਧ ਪਰੇਡ ਅਤੇ ਜੋਸ਼ ਨਾਲ ਦਰਸ਼ਕਾਂ ਦਾ ਮਨ ਮੋਹ ਲਿਆ।ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਕੂਲ ਵੱਲੋਂ ਇਨ੍ਹਾਂ ਬੱਚਿਆਂ ਨੂੰ ਸੁਤੰਤਰਤਾ ਦਿਵਸ ਦੀ ਪਰੇਡ ਵਿੱਚ ਸ਼ਾਮਲ ਕਰਵਾਇਆ ਗਿਆ। ਹਲਕਾ ਵਿਧਾਇਕ ਇੰਜੀ. ਅਮੋਲਕ ਸਿੰਘ ਨੇ ਬੱਚਿਆਂ ਦੀ ਇਸ ਉਪਲਬਧੀ ਦੀ ਭਰਪੂਰ ਪ੍ਰਸ਼ੰਸਾ ਕਰਦਿਆਂ ਸਕੂਲ ਦੇ ਯਤਨਾਂ ਦੀ ਸ਼ਲਾਘਾ ਕੀਤੀ।ਯੂਨਿਟ ਲੀਡਰ ਰਾਕੇਸ਼ ਕੁਮਾਰ ਨੇ ਦੱਸਿਆ ਕਿ ਸੈਂਟਰ ਮੁੱਖ ਅਧਿਆਪਕ ਰਣਜੀਤ ਸਿੰਘ ਦੀ ਅਗਵਾਈ ਹੇਠ ਇਹ ਬੱਚੇ ਹਰ ਸਾਲ ਕੱਬ-ਬੁਲਬੁਲ ਦੇ ਰਾਜ ਅਤੇ ਨੈਸ਼ਨਲ ਕੈਂਪਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹਨ। ਇਸ ਦੇ ਨਾਲ ਹੀ ਰਾਸ਼ਟਰੀ ਦਿਹਾੜਿਆਂ ਮੌਕੇ ਹੋਣ ਵਾਲੀਆਂ ਪਰੇਡਾਂ ਵਿੱਚ ਵੀ ਉਤਸ਼ਾਹ ਨਾਲ ਹਿੱਸਾ ਲੈਂਦੇ ਹਨ।ਇਸ ਮੌਕੇ ਐੱਸ.ਡੀ.ਐੱਮ. ਜੈਤੋ ਸ੍ਰੀ ਵਿਕਰਮਜੀਤ ਬਾਂਸਲ ਵੱਲੋਂ ਬੱਚਿਆਂ ਨੂੰ ਪ੍ਰਸ਼ੰਸਾ ਪੱਤਰ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੀ.ਪੀ.ਈ.ਓ. ਜੈਤੋ ਸ੍ਰੀ ਜਗਤਾਰ ਸਿੰਘ ਮਾਨ, ਨੈਸ਼ਨਲ ਅਵਾਰਡੀ ਸ੍ਰੀ ਰਾਜਿੰਦਰ ਕੁਮਾਰ, ਸਟੇਟ ਅਵਾਰਡੀ ਕੁਲਵਿੰਦਰ ਸਿੰਘ, ਬੀ.ਆਰ.ਸੀ. ਆਸ਼ੀਸ਼ ਕੁਮਾਰ ਅਤੇ ਸੁਖਪਿੰਦਰ ਸਿੰਘ ਆਦਿ ਹਾਜ਼ਰ ਸਨ।

 

  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *