ਨੱਮ ਅੱਖਾਂ ਨਾਲ ਦਿੱਤੀ ਗਈ ਕਵਲਜ਼ੀਤ ਖਿੰਦੜੀ ਨੂੰ ਅੰਤਿਮ ਵਿਦਾਈ , ਸ਼ਹਿਰ ਦੀਆਂ ਵੱਖ-ਵੱਖ ਸਮਾਜ ਸੇਵੀ ਤੇ ਰਾਜਸੀ ਸ਼ਖਸੀਅਤਾਂ ਨੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

Spread the love
ਫਿਰੋਜ਼ਪੁਰ 21 ਜੁਲਾਈ (ਅਸ਼ੋਕ ਭਾਰਦਵਾਜ)=ਸ਼੍ਰੀਮਤੀ ਕਵਲਜ਼ੀਤ ਖਿੰਦੜੀ (ਪਤਨੀ ਸ਼੍ਰੀ ਹਰੀ ਰਾਮ ਖਿੰਦੜੀ ਜੀ) ਦੇ ਅਕਾਲ ਚਲਾਣੇ ਤੋਂ ਬਾਅਦ ਅੱਜ ਮਿਤੀ 21 ਜੁਲਾਈ (ਮੰਗਲਵਾਰ) ਨੂੰ ਬਾਅਦ ਦੁਪਹਿਰ 3:00 ਵਜੇ ਜੀਰਾ ਗੇਟ ਸ਼ਮਸ਼ਾਨ ਘਾਟ, ਫਿਰੋਜ਼ਪੁਰ ਸ਼ਹਿਰ ਵਿਖੇ ਉਹਨਾਂ ਦਾ ਅੰਤਿਮ ਸੰਸਕਾਰ ਨੱਮ ਅੱਖਾਂ ਨਾਲ ਕਰ ਦਿੱਤਾ ਗਿਆ।ਉਹਨਾਂ ਦੇ ਅੰਤਿਮ ਸੰਸਕਾਰ ਸਮੇਂ ਇਲਾਕੇ ਦੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ, ਰਾਜਸੀ ਆਗੂਆਂ ਅਤੇ ਸ਼ਹਿਰ ਦੀਆਂ ਪ੍ਰਮੁੱਖ ਸ਼ਖਸੀਅਤਾਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਮ੍ਰਿਤਕ ਆਤਮਾ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਪੀੜਤ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਦੁੱਖ ਦੀ ਘੜੀ ਵਿੱਚ ਹਾਜ਼ਰ ਸਭਨਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਹੋਈ ਨੇਕ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਸਮੂਹ ਖਿੰਦੜੀ ਪਰਿਵਾਰ ਨੂੰ ਇਸ ਅਸਹਿ ਅਤੇ ਅਕਹਿ ਘਾਟੇ/ਦੁੱਖ ਨੂੰ ਸਹਿਣ ਦਾ ਬਲ ਪ੍ਰਦਾਨ ਕਰਨ।
  • Related Posts

    ਅੰਤਰਰਾਸ਼ਟਰੀ ਸ਼ਤਰੰਜ ਦਿਵਸ ਆਧਾਰਸ਼ਿਲਾ ਸਕੂਲ ਵਿੱਚ ਪ੍ਰਤਿਭਾ ਦਾ ਜਸ਼ਨ ਬਣ ਗਿਆ ਅਧਾਰਸ਼ਿਲਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸ਼ਤਰੰਜ ਬੋਰਡ ‘ਤੇ ਗੂੰਜਿਆ ਅੰਤਰਰਾਸ਼ਟਰੀ ਸ਼ਤਰੰਜ ਦਿਵਸ ਬੁੱਧੀ, ਸਬਰ ਅਤੇ ਰਣਨੀਤੀ ਦਾ ਇੱਕ ਸ਼ਾਨਦਾਰ ਸੰਗਮ ਬਣ ਗਿਆ

    Spread the love

    Spread the loveਪੱਟੀ ਸਦੀਕ, 21 ਜੁਲਾਈ (ਬਲਕਰਨ ਸਿੰਘ ਮਸ਼ਾਲ)- ਅੰਤਰਰਾਸ਼ਟਰੀ ਸ਼ਤਰੰਜ ਦਿਵਸ ਦੇ ਮੌਕੇ ਤੇ ਆਧਾਰਸ਼ਿਲਾ ਸਕੂਲ, ਅਬੋਹਰ ਵਿਖੇ ਇੱਕ ਸ਼ਾਨਦਾਰ ਓਪਨ ਸ਼ਤਰੰਜ ਮੁਕਾਬਲਾ ਆਯੋਜਿਤ ਕੀਤਾ ਗਿਆ। ਵਿਦਿਆਰਥੀਆਂ ਨੇ ਉਤਸ਼ਾਹ…

    ਸਿੱਖਿਆਂ, ਅਨੁਭਵ ਅਤੇ ਪ੍ਰੇਰਨਾ ਦਾ ਇੱਕ ਸ਼ਾਨਦਾਰ ਸੰਗਮ: ਸਿੱਖਿਅਕ ਦੀਪਿਕਾ ਚੋਪੜਾ ਦਾ ਇੰਪੀਰੀਅਲ ਇੰਟਰਨੈਸ਼ਨਲ ਸਕੂਲ ਵਿਖੇ ਪ੍ਰੇਰਨਾਦਾਇਕ ਦੌਰਾ

    Spread the love

    Spread the loveਪੱਟੀ ਸਦੀਕ, 21 ਜੁਲਾਈ (ਬਲਕਰਨ ਸਿੰਘ ਮਸ਼ਾਲ)- ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫ਼ਾਰ ਐਕਸੀਲੈਂਸ, ਖੂਈਆਂ ਸਰਵਰ ਨੇ ਉਤਸ਼ਾਹ ਅਤੇ ਪ੍ਰੇਰਨਾ ਦੇ ਇੱਕ ਵਿਸ਼ੇਸ਼ ਮਾਹੌਲ ਦਾ ਅਨੁਭਵ ਕੀਤਾ ਜਦੋਂ ਸ਼੍ਰੀਮਤੀ ਦੀਪਿਕਾ…

    Leave a Reply

    Your email address will not be published. Required fields are marked *