ਸ਼੍ਰੀ ਰਾਹੁਲ ਭੰਡਾਰੀ ਪ੍ਰਮੁੱਖ ਸਕੱਤਰ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਪੰਜਾਬ ਨੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ 45 ਦਿਨ ਵਿਚ ਇਸ ਮੁਹਿੰਮ ਨੂੰ ਮੁਕੰਮਲ ਕਰਨ ਨੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕੋਈ ਵੀ ਪਸ਼ੂ ਇਸ ਟੀਕਾਕਰਨ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਨੂੰ ਵੈਕਸੀਨ ਦੀ ਕੋਲਡ ਚੈਨ ਬਣਾ ਕੇ ਰੱਖਣਾ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ।ਡਾ ਗੁਰਸ਼ਰਨਜੀਤ ਸਿੰਘ ਬੇਦੀ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਪੰਜਾਬ ਨੇ ਕਿਹਾ ਕਿ ਮੂੰਹ ਖੁਰ ਇਕ ਵਿਸ਼ਾਣੂ ਨਾਲ ਫੈਲਣ ਵਾਲੀ ਬੀਮਾਰੀ ਹੈ ਜਿਸ ਨਾਲ ਪਸ਼ੂਆਂ ਦੇ ਦੁੱਧ ਦੀ ਪੈਦਾਵਾਰ ਵਿਚ ਕਾਫੀ ਗਿਰਾਵਟ ਆ ਜਾਂਦੀ ਹੈ। ਉਨ੍ਹਾਂ ਕਿਹਾ ਪਸ਼ੂਆਂ ਨੂੰ ਅਗਾਊ ਟੀਕਾਕਰਨ ਕਰਵਾਉਣ ਨਾਲ ਇਸ ਬੀਮਾਰੀ ਨਾਲ ਹੋਣ ਵਾਲੇ ਆਰਥਿਕ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ।ਉਹਨਾਂ ਨੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਇਸ ਟੀਕਾਕਰਨ ਦਾ ਪਸ਼ੂਆਂ ਦੀ ਸਿਹਤ ‘ਤੇ ਕੋਈ ਦੁਰਪ੍ਰਭਾਵ ਨਹੀਂ ਹੈ ਅਤੇ ਉਹ ਨਿਸ਼ਚਿੰਤ ਹੋ ਕੇ ਆਪਣੇ ਪਸ਼ੂਆਂ ਨੂੰ ਟੀਕਾਕਰਨ ਕਰਵਾਉਣ।ਇਸ ਮੌਕੇ ਡਾ ਰਾਜ ਕੁਮਾਰ ਗੁਪਤਾ ਐਡੀਸ਼ਨਲ ਸੀ ਈ ਓ ਪੰਜਾਬ ਲਾਈਵਸਟਾਕ ਡਿਪਲੈਪਮੈਂਟ ਬੋਰਡ ਪੰਜਾਬ, ਡਾ ਗੁਰਦਿੱਤ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਸ਼੍ਰੀ ਮੁਕਤਸਰ ਸਾਹਿਬ, ਡਾ ਵਿਨੋਦ ਕੁਮਾਰ ਸੀਨੀਅਰ ਵੈਟਨਰੀ ਅਫਸਰ ਮਲੋਟ, ਡਾ ਪੁਰਸ਼ੋਤਮ ਮਾਂਝੀ, ਸ੍ਰੀ ਮਨਵਿੰਦਰ ਸਿੰਘ ਅਤੇ ਸ਼੍ਰੀ ਗੁਰਮੀਤ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ
ਸਨ।Spread the loveਤਪਾ ਮੰਡੀ 24 ਸਤੰਬਰ( ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਦੀ ਨਸ਼ਾ ਛੱਡੋ ਸੰਕਲਪ ਯਾਤਰਾ ਤਪਾ ਦੀ ਅਨਾਜ ਮੰਡੀ ਵਿੱਚ ਪਹੁੰਚੀ। ਸਮਾਗਮ ਦੌਰਾਨ ਭਾਜਪਾ ਆਗੂ ਐਚ ਐਸ ਫੂਲਕਾ ਨੂੰ…
Spread the loveਤਪਾ ਮੰਡੀ 24 ਸਤੰਬਰ (ਗੋਲਡੀ ਵਿਆਸ) ਸਥਾਨਕ ਸ਼ਿਵਾਲਿਕ ਪਬਲਿਕ ਸਕੂਲ, ਵਿਖੇ ਗਣੇਸ਼ ਚਤੁਰਥੀ ਦਾ ਪਵਿੱਤਰ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਭਗਵਾਨ ਗਣੇਸ਼ ਜੀ…

