ਪਿੰਡ ਕੋਟ ਧਰਮਚੰਦ ਕਲਾਂ ਵਿਖੇ ‘ਮਾਨ ਦੇ ਮੁਨਾਫ਼ੇ’ ਤਹਿਤ ਬੂਥ ਇੰਚਾਰਜਾਂ, ਬਲਾਕ ਪ੍ਰਧਾਨਾਂ ਤੇ ਸਰਪੰਚਾਂ ਨਾਲ ਅਹਿਮ ਮੀਟਿੰਗ

Spread the love
ਸਰਾਏ ਅਮਾਨਤ ਖਾਂ, 27 ਸਤੰਬਰ (ਗੁਰਸ਼ਰਨ ਸਿੰਘ ਔਲਖ) – ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਪਿੰਡ ਕੋਟ ਧਰਮਚੰਦ ਕਲਾਂ ਵਿਖੇ ਬੂਥ ਇੰਚਾਰਜਾਂ, ਬਲਾਕ ਪ੍ਰਧਾਨਾਂ ਅਤੇ ਸਰਪੰਚ ਸਾਹਿਬਾਨ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਇਹ ਮੁਹਿੰਮ ਪੰਜਾਬ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕੰਮਾਂ ਅਤੇ ਲੋਕ-ਭਲਾਈ ਸਕੀਮਾਂ ਦੀ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ ਲਈ ਚਲਾਈ ਜਾ ਰਹੀ ਹੈ। ਮੀਟਿੰਗ ਦੌਰਾਨ ਪਿੰਡ ਪੱਧਰ ’ਤੇ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ, ਬੂਥ ਪੱਧਰੀ ਟੀਮਾਂ ਦੀ ਭੂਮਿਕਾ ਅਤੇ ਵੱਧ ਤੋਂ ਵੱਧ ਲੋਕਾਂ ਨਾਲ ਸਿੱਧਾ ਸੰਪਰਕ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।ਇਸ ਮੌਕੇ ਰੁਪਿੰਦਰ ਕੌਰ ਸੰਧੂ ਨੇ ਕਿਹਾ ਕਿ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਸਰਕਾਰ ਵੱਲੋਂ ਕੀਤੇ ਕੰਮਾਂ ਅਤੇ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਦੀ ਜਾਣਕਾਰੀ ਘਰ-ਘਰ ਤੱਕ ਪਹੁੰਚਾਉਣ ਲਈ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਵੱਲੋਂ ਜ਼ਮੀਨੀ ਪੱਧਰ ’ਤੇ ਸਰਗਰਮੀ ਨਾਲ ਕੰਮ ਕੀਤਾ ਜਾਵੇਗਾ।ਉਨ੍ਹਾਂ ਬੂਥ ਇੰਚਾਰਜਾਂ, ਬਲਾਕ ਪ੍ਰਧਾਨਾਂ ਅਤੇ ਸਰਪੰਚ ਸਾਹਿਬਾਨਾ ਨੂੰ ਆਪਸੀ ਤਾਲਮੇਲ ਨਾਲ ਮੁਹਿੰਮ ਨੂੰ ਅੱਗੇ ਵਧਾਉਣ ਦੀ ਅਪੀਲ ਕੀਤੀ। ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਪੰਜਾਬ ਦੇ ਵੱਖ-ਵੱਖ ਹਲਕਿਆਂ ਵਿੱਚ ਵੀ ਪਾਰਟੀ ਵਰਕਰਾਂ ਵੱਲੋਂ ਲੋਕਾਂ ਨਾਲ ਸੰਪਰਕ ਅਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *