ਪਿੰਡ ਗਦਲੀ, ਤਿਮੋਵਾਲ, ਰਾਣਾ ਕਾਲਾ ਅਤੇ ਛੱਲਵਿੰਡੀ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫ਼ਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ – ਪੰਜਾਬ ਸਰਕਾਰ ਵੱਲੋਂ ਮਹਾਨ ਸੰਤਾਂ ਦੀਆਂ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਉਪਰਾਲਾ ਸ਼ਲਾਘਾਯੋਗ: ਪਿੰਡ ਵਾਸੀ

Spread the love
ਅੰਮ੍ਰਿਤਸਰ, 22 ਜੁਲਾਈ (   ਮਨਜੀਤ ਸਿੰਘ ਸ਼ੇਰਗਿੱਲ   ) =ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਫਲਸਫ਼ੇ ਅਤੇ ਮਹਾਨ ਸਿੱਖਿਆਵਾਂ ’ਤੇ ਆਧਾਰਿਤ ਤਿਆਰ ਕੀਤੀ ਗਈ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੇ ਵੱਖ-ਵੱਖ ਪਿੰਡਾਂ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸੇ ਲੜੀ ਤਹਿਤ ਬੀਤੀ ਸ਼ਾਮ ਪਿੰਡ ਗਦਲੀ, ਤਿਮੋਵਾਲ, ਰਾਣਾ ਕਾਲਾ ਅਤੇ ਛੱਲਵਿੰਡੀ ਵਿਖੇ ਪ੍ਰਚਾਰ ਵੈਨਾਂ ’ਤੇ ਲਗਾਈਆਂ ਗਈਆਂ ਐਲ.ਈ.ਡੀ. ਸਕਰੀਨਾਂ ਰਾਹੀਂ ਪਿੰਡ ਵਾਸੀਆਂ ਨੂੰ ਇਹ ਦਸਤਾਵੇਜ਼ੀ ਫ਼ਿਲਮ ਦਿਖਾਈ ਗਈ।ਫ਼ਿਲਮ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਉਨ੍ਹਾਂ ਦੀ ਆਧਿਆਤਮਿਕ ਸੋਚ, ਸਮਾਜਿਕ ਸੁਧਾਰਾਂ ਲਈ ਕੀਤੇ ਮਹਾਨ ਯੋਗਦਾਨ ਅਤੇ ਸਮਾਨਤਾ, ਪ੍ਰਭੂ ਭਗਤੀ, ਮਨੁੱਖਤਾ, ਸਰਬ ਸਾਂਝੀਵਾਲਤਾ ਅਤੇ ਵਿਸ਼ਵ ਭਾਈਚਾਰੇ ਦੇ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਦਸਤਾਵੇਜ਼ੀ ਫ਼ਿਲਮ ਨੂੰ ਦੇਖ ਕੇ ਪਿੰਡ ਵਾਸੀਆਂ ਨੇ ਗੁਰੂ ਸਾਹਿਬ ਦੇ ਉੱਚ ਆਦਰਸ਼ਾਂ ਤੋਂ ਪ੍ਰੇਰਨਾ ਹਾਸਲ ਕੀਤੀ।ਪੰਜਾਬ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਤਿਆਰ ਕੀਤੀ ਗਈ ਇਸ ਦਸਤਾਵੇਜ਼ੀ ਫ਼ਿਲਮ ਵਿੱਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਸਮਾਜ ਵਿੱਚ ਸਮਾਨਤਾ, ਮਨੁੱਖੀ ਕਦਰਾਂ-ਕੀਮਤਾਂ, ਸੇਵਾ, ਮਿਹਨਤ ਅਤੇ ਸਮਾਜਿਕ ਬਰਾਬਰੀ ਲਈ ਦਿੱਤੇ ਗਏ ਸੰਦੇਸ਼ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਗਿਆ ਹੈ, ਜਿਸ ਨੂੰ ਦਰਸ਼ਕਾਂ ਵੱਲੋਂ ਖੂਬ ਸਰਾਹਿਆ ਗਿਆ।ਇਸ ਮੌਕੇ ਵੱਡੀ ਗਿਣਤੀ ਵਿੱਚ ਹਾਜ਼ਰ ਪਿੰਡ ਵਾਸੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਮਹਾਨ ਸਿੱਖਿਆਵਾਂ ਅਤੇ ਉਪਦੇਸ਼ਾਂ ਨੂੰ ਆਮ ਲੋਕਾਂ, ਖ਼ਾਸ ਕਰਕੇ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਲਈ ਕੀਤਾ ਜਾ ਰਿਹਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਦਸਤਾਵੇਜ਼ੀ ਫ਼ਿਲਮਾਂ ਰਾਹੀਂ ਨੌਜਵਾਨਾਂ ਨੂੰ ਆਪਣੇ ਮਹਾਨ ਗੁਰੂਆਂ ਦੇ ਜੀਵਨ, ਉੱਚ ਵਿਚਾਰਾਂ ਅਤੇ ਸਮਾਜਿਕ ਬਰਾਬਰੀ ਦੇ ਸੰਦੇਸ਼ ਨਾਲ ਜੋੜਨ ਵਿੱਚ ਵੱਡੀ ਮਦਦ ਮਿਲੇਗੀ ਅਤੇ ਸਮਾਜ ਵਿੱਚ ਆਪਸੀ ਭਾਈਚਾਰੇ, ਸਦਭਾਵਨਾ ਅਤੇ ਮਨੁੱਖਤਾ ਦੀ ਭਾਵਨਾ ਹੋਰ ਮਜ਼ਬੂਤ ਹੋਵੇਗੀ।
  • Related Posts

    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ

    Spread the love

    Spread the loveਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ ਕਲੋਨੀ ਦੇ ਸਹਿਯੋਗ ਸਦਕਾ…

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    Leave a Reply

    Your email address will not be published. Required fields are marked *