ਪਿੰਡ ਚਹਿਲ ਅਤੇ ਪਿੰਡ ਭਾਣਾ ਵਿਖੇ ਸ੍ਰੀ ਗੁਰੂ ਰਵੀਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਵੇਜ਼ੀ ਫ਼ਿਲਮ ਦਾ ਪ੍ਰਦਰਸ਼ਨ

Spread the love
ਕੋਟਕਪੂਰਾ, 22 ਜੁਲਾਈ (ਗੁਰਦੀਪ ਸਿੰਘ ਢਿੱਲੋਂ )ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਪਿੰਡ ਚਹਿਲ ਅਤੇ ਪਿੰਡ ਭਾਣਾ ਵਿਖੇ ਸ੍ਰੀ ਗੁਰੂ ਰਵੀਦਾਸ ਜੀ ਦੇ ਜੀਵਨ, ਉਪਦੇਸ਼ਾਂ ਅਤੇ ਸਮਾਜ ਸੁਧਾਰ ਲਈ ਉਨ੍ਹਾਂ ਦੇ ਮਹਾਨ ਯੋਗਦਾਨ ਤੇ ਆਧਾਰਿਤ ਦਸਤਾਵੇਜ਼ੀ ਫ਼ਿਲਮ ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ ਨੇ ਫ਼ਿਲਮ ਦੇਖੀ ਅਤੇ ਸ੍ਰੀ ਗੁਰੂ ਰਵੀਦਾਸ ਜੀ ਵੱਲੋਂ ਦਿੱਤੇ ਗਏ ਸਮਾਨਤਾ, ਭਾਈਚਾਰੇ, ਮਨੁੱਖਤਾ ਅਤੇ ਸੇਵਾ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਅਹਿਦ ਕੀਤਾ।ਹਾਜ਼ਰ ਲੋਕਾਂ ਨੇ ਕਿਹਾ ਕਿ ਅਜਿਹੀਆਂ ਦਸਤਾਵੇਜ਼ੀ ਫ਼ਿਲਮਾਂ ਰਾਹੀਂ ਨੌਜਵਾਨ ਪੀੜ੍ਹੀ ਨੂੰ ਮਹਾਨ ਗੁਰੂ ਸਾਹਿਬਾਨ ਦੇ ਜੀਵਨ, ਫ਼ਲਸਫ਼ੇ ਅਤੇ ਉੱਚੇ ਆਦਰਸ਼ਾਂ ਨਾਲ ਜੋੜਨ ਵਿੱਚ ਮਦਦ ਮਿਲਦੀ ਹੈ। ਉਨ੍ਹਾਂ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਸਮਾਜ ਵਿੱਚ ਆਪਸੀ ਸਦਭਾਵਨਾ ਅਤੇ ਸਮਾਜਿਕ ਏਕਤਾ ਨੂੰ ਹੋਰ ਮਜ਼ਬੂਤ ਕਰਦੇ ਹਨ।ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਹ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਲਗਾਤਾਰ ਜਾਰੀ ਰਹੇਗੀ ਤਾਂ ਜੋ ਵੱਧ ਤੋਂ ਵੱਧ ਲੋਕ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਪਦੇਸ਼ਾਂ ਅਤੇ ਸਮਾਜ ਨੂੰ ਦਿੱਤੇ ਅਮੁੱਲੇ ਯੋਗਦਾਨ ਤੋਂ ਜਾਣੂ ਹੋ ਸਕਣ। ਪੰਜਾਬ ਸਰਕਾਰ ਦਾ ਉਦੇਸ਼ ਗੁਰੂ ਸਾਹਿਬ ਦੇ ਸਮਾਨਤਾ, ਸਮਾਜਿਕ ਨਿਆਂ ਅਤੇ ਮਨੁੱਖੀ ਏਕਤਾ ਦੇ ਸੰਦੇਸ਼ ਨੂੰ ਹਰ ਘਰ ਤੱਕ ਪਹੁੰਚਾਉਣਾ ਹੈ, ਤਾਂ ਜੋ ਇਹਨਾਂ ਮਹਾਨ ਕਦਰਾਂ-ਕੀਮਤਾਂ ਦੇ ਆਧਾਰ ‘ਤੇ ਇੱਕ ਹੋਰ ਸੁਚੱਜੇ, ਸਾਂਝੇ ਅਤੇ ਪ੍ਰਗਤੀਸ਼ੀਲ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।
  • Related Posts

    ਬਿਜਲੀ ਦਫਤਰ ਭਾਦਸੋਂ ਵਿਖੇ ਬਿਜਲੀ ਕਾਮਿਆਂ ਵੱਲੋਂ ਮੰਗਾਂ ਦੇ ਹੱਕ ਵਿੱਚ ਦਿੱਤਾ ਰੋਸ ਧਰਨਾ ।

    Spread the love

    Spread the love ਭਾਦਸੋਂ,22 ਜੁਲਾਈ (ਜਗਜੀਤ ਸਿੰਘ ਕੈਂਥ) :- ਜੁਆਇੰਟ ਫੋਰਮ ਅਤੇ ਏਕਤਾ ਮੰਚ ਦੇ ਸੱਦੇ ਤੇ ਅੱਜ ਸਬ ਡਵੀਜ਼ਨ ਭਾਦਸੋਂ ਦੇ ਮੁਲਾਜ਼ਮ,ਸਬ ਡਵੀਜ਼ਨ ਸਮਸਪੁਰ ਸਬ ਡਵੀਜ਼ਨ ਅਮਲੋਹ, ਸਬ ਡਵੀਜ਼ਨ…

    ਬਰਸਾਤ ਦਾ ਮੌਸਮ ਸਿਰ ਪਰ ਚੌਏ ਚ ਫਸੀ ਜੰਗਲੀ ਬੂਟੀ ਦੀ ਨਹੀ ਹੋਈ ਸਫਾਈ -ਧਰਮਸੋਤ

    Spread the love

    Spread the love ਭਾਦਸੋਂ, 22 ਜੁਲਾਈ ( ਜਗਜੀਤ ਸਿੰਘ ਕੈਂਥ ) ਕਾਂਗਰਸ ਪਾਰਟੀ ਦੇ ਕਾਰਜਕਾਲ ਦੌਰਾਨ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਨੇ ਬੀਤੇ ਦਿਨੀ ਭਾਦਸੋਂ ਸਰਹੰਦ ਚੋਅ ਵਿਖੇ ਦੌਰਾ ਕੀਤਾ ਅਤੇ…

    Leave a Reply

    Your email address will not be published. Required fields are marked *