ਪਿੰਡ ਜਲਾਲਪੁਰ ਵਿਖੇ ਸਾਬਕਾ ਚੇਅਰਮੈਨ ਸਤਨਾਮ ਜਲਾਲਪੁਰ ਨੇ ਨੌਜਵਾਨਾਂ ਤੇ ਪਿੰਡ ਵਾਸੀਆਂ ਨਾਲ ਕੀਤੀ ਅਹਿਮ ਮੀਟਿੰਗ: ਵਿਕਾਸ ਕਾਰਜਾਂ ਅਤੇ ਭਵਿੱਖ ਦੇ ਮੁੱਦਿਆਂ ‘ਤੇ ਹੋਈ ਵਿਸਥਾਰਪੂਰਵਕ ਚਰਚਾ “ਮੇਰਾ ਪਿੰਡ ਹਰ ਵੇਲੇ ਮੇਰੇ ਨਾਲ ਚੱਟਾਨ ਵਾਂਗ ਖੜ੍ਹਾ ਰਿਹਾ ਹੈ, ਪਿੰਡ ਵਾਸੀਆਂ ਦਾ ਭਰੋਸਾ ਹੀ ਮੇਰੀ ਅਸਲ ਤਾਕਤ” : ਸਤਨਾਮ ਜਲਾਲਪੁਰ

Spread the love
ਬਲਾਚੌਰ, 2 ਅਗਸਤ (ਜਤਿੰਦਰਪਾਲ ਸਿੰਘ ਕਲੇਰ) :=ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਤਨਾਮ ਜਲਾਲਪੁਰ ਵੱਲੋਂ ਆਪਣੇ ਗ੍ਰਹਿ ਪਿੰਡ ਜਲਾਲਪੁਰ ਵਿਖੇ ਨੌਜਵਾਨਾਂ ਅਤੇ ਸਮੂਹ ਪਿੰਡ ਵਾਸੀਆਂ ਨਾਲ ਇੱਕ ਵਿਸ਼ੇਸ਼ ਅਤੇ ਅਹਿਮ ਮੀਟਿੰਗ ਕੀਤੀ ਗਈ। ਇਸ ਬੈਠਕ ਦੌਰਾਨ ਪਿੰਡ ਦੇ ਸਰਬਪੱਖੀ ਵਿਕਾਸ, ਰਹਿੰਦੇ ਅਧੂਰੇ ਕੰਮਾਂ ਨੂੰ ਪੂਰਾ ਕਰਨ ਅਤੇ ਨੌਜਵਾਨਾਂ ਦੇ ਭਵਿੱਖ ਨਾਲ ਜੁੜੇ ਅਹਿਮ ਮੁੱਦਿਆਂ ‘ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।ਮੀਟਿੰਗ ਦੌਰਾਨ ਪਿੰਡ ਵਾਸੀਆਂ ਅਤੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਸਾਬਕਾ ਚੇਅਰਮੈਨ ਸਤਨਾਮ ਜਲਾਲਪੁਰ ਨੇ ਆਖਿਆ ਕਿ ਮੇਰਾ ਆਪਣਾ ਪਿੰਡ ਜਲਾਲਪੁਰ ਹਰ ਸੁਖ-ਦੁੱਖ ਅਤੇ ਹਰ ਮੋੜ ‘ਤੇ ਮੇਰੇ ਨਾਲ ਚੱਟਾਨ ਵਾਂਗ ਡਟ ਕੇ ਖੜ੍ਹਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪਣੇ ਪਿੰਡ ਦੇ ਲੋਕਾਂ ਵੱਲੋਂ ਮਿਲੇ ਅਥਾਹ ਪਿਆਰ, ਅਟੁੱਟ ਵਿਸ਼ਵਾਸ ਅਤੇ ਨਿਰੰਤਰ ਸਹਿਯੋਗ ਲਈ ਉਹ ਤਹਿ ਦਿਲੋਂ ਧੰਨਵਾਦੀ ਹਨ।ਸਤਨਾਮ ਜਲਾਲਪੁਰ ਨੇ ਕਿਹਾ ਕਿ ਮੇਰੇ ਪਿੰਡ ਵਾਸੀਆਂ ਦਾ ਇਹ ਅਟੁੱਟ ਭਰੋਸਾ ਹੀ ਮੈਨੂੰ ਲੋਕ ਸੇਵਾ ਦੇ ਕਾਰਜਾਂ ਨੂੰ ਹੋਰ ਵਧੇਰੇ ਸਮਰਪਣ, ਇਮਾਨਦਾਰੀ ਅਤੇ ਲਗਨ ਨਾਲ ਕਰਨ ਦੀ ਪ੍ਰੇਰਣਾ ਦਿੰਦਾ ਹੈ। ਪਿੰਡ ਦਾ ਵਿਕਾਸ ਅਤੇ ਨੌਜਵਾਨਾਂ ਦਾ ਭਵਿੱਖ ਸੁਆਰਨਾ ਮੇਰੀ ਪਹਿਲੀ ਪ੍ਰਾਥਮਿਕਤਾ ਹੈ।ਸਤਨਾਮ ਜਲਾਲਪੁਰ ਨੇ ਅੱਗੇ ਦੱਸਿਆ ਕਿ ਮੀਟਿੰਗ ਵਿੱਚ ਪਿੰਡ ਦੇ ਨੌਜਵਾਨਾਂ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਪਿੰਡ ਦੇ ਬਾਕੀ ਰਹਿੰਦੇ ਵਿਕਾਸ ਕਾਰਜਾਂ ਨੂੰ ਜਲਦ ਤੋਂ ਜਲਦ ਨੇਪਰੇ ਚਾੜ੍ਹਨ ਲਈ ਚਰਚਾ ਕੀਤੀ ਗਈ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪਿੰਡ ਜਲਾਲਪੁਰ ਨੂੰ ਵਿਕਾਸ ਦੇ ਮਾਮਲੇ ਵਿੱਚ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪਿੰਡ ਵਾਸੀਆਂ ਦੀ ਹਰ ਸਮੱਸਿਆ ਦਾ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਪਿੰਡ ਦੇ ਵੱਡੀ ਗਿਣਤੀ ਵਿੱਚ ਨੌਜਵਾਨ, ਪਤਵੰਤੇ ਸੱਜਣ ਅਤੇ ਪਿੰਡ ਵਾਸੀ ਹਾਜ਼ਰ ਸਨ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *