ਪਿੰਡ ਪ੍ਰੇਮਨਗਰ ਗੁਰਸਿੱਖ ਪਰਿਵਾਰ ਨਰਕ ਭਰੀ ਜ਼ਿੰਦਗੀ ਜਿਉਣ ਲਈ ਮਜਬੂਰ, ਪ੍ਰਸ਼ਾਸਨ ਨੇ ਦਿੱਤਾ ਹੱਲ ਦਾ ਭਰੋਸਾ

Spread the love
ਨਵਾਂਸ਼ਹਿਰ /ਕਾਠਗੜ੍ਹ 8 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ )  ਕਾਠਗੜ੍ਹ ਦੇ ਨੇੜੇ ਪਿੰਡ ਪ੍ਰੇਮ ਨਗਰ ਵਿਖੇ ਇੱਕ ਗੁਰਸਿੱਖ ਪਰਿਵਾਰ ਬੇਹੱਦ ਨਰਕ ਭਰਿਆ ਜੀਵਨ ਬਤੀਤ ਕਰਨ ਲਈ ਮਜਬੂਰ ਹੈ। ਇਸ ਸਬੰਧੀ ਆਪਣਾ ਦਰਦ ਬਿਆਨ ਕਰਦਿਆਂ ਪੀੜਤ ਮਹਿਲਾ ਰੇਖਾ ਰਾਣੀ ਪਤਨੀ ਰਾਜੇਸ਼ ਨੇ ਦੱਸਿਆ ਕਿ ਪੂਰੇ ਪਿੰਡ ਦਾ ਗੰਦਾ ਪਾਣੀ ਉਨ੍ਹਾਂ ਦੇ ਘਰ ਦੇ ਅੱਗੇ ਆ ਕੇ ਜਮ੍ਹਾਂ ਹੋ ਜਾਂਦਾ ਹੈ ਅਤੇ ਇਹ ਪਾਣੀ ਹੁਣ ਉਨ੍ਹਾਂ ਦੇ ਘਰ ਦੇ ਅੰਦਰ ਤੱਕ ਵੜਨਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਗੰਭੀਰ ਸਮੱਸਿਆ ਬਾਰੇ ਉਨ੍ਹਾਂ ਨੇ ਪਿੰਡ ਦੀ ਸਰਪੰਚ ਇੰਦੂ ਦੇਵੀ ਨੂੰ ਵਾਰ-ਵਾਰ ਗੁਹਾਰ ਲਗਾਈ ਹੈ, ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਰੇਖਾ ਰਾਣੀ ਨੇ ਭਰੇ ਮਨ ਨਾਲ ਕਿਹਾ ਕਿ ਨਾ ਤਾਂ ਕੋਈ ਪ੍ਰਸ਼ਾਸਨਿਕ ਅਫ਼ਸਰ ਉਨ੍ਹਾਂ ਦੀ ਫਰਿਆਦ ਸੁਣ ਰਿਹਾ ਹੈ ਅਤੇ ਨਾ ਹੀ ਮੌਜੂਦਾ ‘ਆਮ ਆਦਮੀ ਪਾਰਟੀ’ ਸਰਕਾਰ ਦਾ ਕੋਈ ਆਗੂ ਜਾਂ ਹਲਕਾ ਵਿਧਾਇਕ ਚੋਣਾਂ ਤੋਂ ਬਾਅਦ ਪਿੰਡ ਪ੍ਰੇਮ ਨਗਰ ਵਿੱਚ ਗੇੜਾ ਮਾਰਨ ਆਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਲੀਡਰਾਂ ਨੂੰ ਇਸ ਗੱਲ ਦਾ ਕੋਈ ਫਿਕਰ ਨਹੀਂ ਹੈ ਕਿ ਕੋਈ ਮਰੇ ਜਾਂ ਜੀਵੇ। ਪੀੜਤ ਪਰਿਵਾਰ ਨੇ ਅੱਜ ਆਪਣੀ ਇਸ ਦਰਦਨਾਕ ਦਾਸਤਾਨ ਪ੍ਰਧਾਨ ਸੁਰਿੰਦਰ ਛਿੰਦਾ ਰੈਲ ਮਾਜਰਾ ਨੂੰ ਦੱਸੀ, ਜਿਸ ਤੋਂ ਬਾਅਦ ਪ੍ਰਧਾਨ ਸੁਰਿੰਦਰ ਛਿੰਦਾ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਮੌਕਾ ਦੇਖਣ ਤੋਂ ਬਾਅਦ ਉਨ੍ਹਾਂ ਪੁਸ਼ਟੀ ਕੀਤੀ ਕਿ ਵਾਕਈ ਇਹ ਪਰਿਵਾਰ ਨਰਕ ਵਰਗੇ ਹਾਲਾਤਾਂ ਵਿੱਚ ਰਹਿ ਰਿਹਾ ਹੈ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਸੁਰਿੰਦਰ ਛਿੰਦਾ ਨੇ ਐਸ.ਡੀ.ਐਮ. ਬਲਾਚੌਰ ਨੂੰ ਪੁਰਜ਼ੋਰ ਬੇਨਤੀ ਕੀਤੀ ਕਿ ਇਸ ਲਾਚਾਰ ਪਰਿਵਾਰ ਦੀ ਫੌਰੀ ਮਦਦ ਕੀਤੀ ਜਾਵੇ। ਉਨ੍ਹਾਂ ਬੀ.ਡੀ.ਪੀ.ਓ. ਨੂੰ ਵੀ ਤੁਰੰਤ ਮੌਕਾ ਦੇਖ ਕੇ ਇਸ ਮਸਲੇ ਨੂੰ ਜੜ੍ਹੋਂ ਹੱਲ ਕਰਨ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਪ੍ਰਧਾਨ ਛਿੰਦਾ ਨੇ ਚੇਤਾਵਨੀ ਦਿੰਦਿਆਂ ਆਖਿਆ ਕਿ ਜੇਕਰ ਇਸ ਸਮੱਸਿਆ ਦਾ ਜਲਦ ਕੋਈ ਪੱਕਾ ਹੱਲ ਨਾ ਕੱਢਿਆ ਗਿਆ, ਤਾਂ ਉਹ ਪੀੜਤ ਪਰਿਵਾਰ ਨੂੰ ਨਾਲ ਲੈ ਕੇ ਆਉਂਦੇ ਸੋਮਵਾਰ ਨੂੰ ਬਲਾਕ ਦਫ਼ਤਰ ਦੇ ਅੱਗੇ ਪੱਕੇ ਮੋਰਚੇ ‘ਤੇ ਬੈਠ ਜਾਣਗੇ। ਇਸ ਮੌਕੇ ਰੇਖਾ ਪਤਨੀ ਰਾਜੇਸ਼ ਤੋਂ ਇਲਾਵਾ ਅਜੇ ਸਿੰਘ ਅਤੇ ਮੁਲਖ ਰਾਜ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਜਦੋਂ ਇਸ ਮਾਮਲੇ ਸਬੰਧੀ ਐਸ.ਡੀ.ਐਮ. ਬਲਾਚੌਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਤੁਰੰਤ ਨੋਟਿਸ ਲੈਂਦਿਆਂ ਬੀ.ਡੀ.ਪੀ.ਓ. ਬਲਾਚੌਰ ਨੂੰ ਇਸ ਸਮੱਸਿਆ ਦਾ ਛੇਤੀ ਤੋਂ ਛੇਤੀ ਹੱਲ ਕਰਨ ਦੀਆਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ। ਦੂਜੇ ਪਾਸੇ ਜਦੋਂ ਡੀ.ਡੀ.ਪੀ.ਓ. ਨਵਾਂਸ਼ਹਿਰ ਨਾਲ ਰਾਬਤਾ ਕਾਇਮ ਕੀਤਾ ਗਿਆ, ਤਾਂ ਉਨ੍ਹਾਂ ਨੇ ਵੀ ਵਿਸ਼ਵਾਸ ਦਿਵਾਇਆ ਕਿ ਇਸ ਗੰਭੀਰ ਮਸਲੇ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕਰਵਾਇਆ ਜਾਵੇਗਾ। ਫੋਟੋ ਕੈਪਸ਼ਨ ਪ੍ਰਧਾਨ ਸੁਰਿੰਦਰ ਛਿੰਦਾ ਰੈਲ ਮਾਜਰਾ ਅਤੇ ਪਰਿਵਾਰਕ ਮੈਂਬਰ ਪਾਣੀ ਦੀ ਸਹੀ ਨਿਕਾਸੀ ਨਾ ਹੋਣ ਕਰਕੇ ਪ੍ਰਸ਼ਾਸ਼ਨ ਨੂੰ ਗੁਹਾਰ ਲਗਾਉਂਦੇ ਹੋਏ ਅਤੇ ਗੰਦੇ ਪਾਣੀ ਦੀਆਂ ਤਸਵੀਰਾਂ 
  • Related Posts

    ਦਸਮੇਸ਼ ਸਕੂਲ ਦੀਆਂ ਪੁਰਾਣੀਆਂ ਵਿਦਿਆਰਥਣਾ ਨੇ ਸੰਸਥਾ ਦੀ ਸਲਾਹੁਤ ਕੀਤੀ

    Spread the love

    Spread the love ਨਿਹਾਲ ਸਿੰਘ ਵਾਲਾ, 8 ਜੁਲਾਈ ( ਪ ਪ)–ਇਲਾਕੇ ਦੀ ਪੁਰਾਣੀ ਨਾਮਵਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਤੋਂ ਕਈ ਵਰ੍ਹੇ ਪਹਿਲਾਂ ਬਾਰ੍ਹਵੀਂ ਤੱਕ ਦੀ ਪੜ੍ਹਾਈ ਕਰ…

    ਸਫਾਈ ਕਰਮਚਾਰੀਆਂ ਵੱਲੋਂ ਅਣਮਿਥੇ ਸਮੇਂ ਦੀ ਹੜਤਾਲ ਸ਼ੁਰੂ, ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ, 8 ਜੁਲਾਈ (ਮਨਦੀਪ) ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਕੀਰਤਪੁਰ ਸਾਹਿਬ ਦੇ ਸਫਾਈ ਕਰਮਚਾਰੀਆਂ ਵੱਲੋਂ ਅੱਜ ਤੋਂ ਅਣਮਿਥੇ ਸਮੇਂ ਲਈ ਕੰਮ ਛੱਡ…

    Leave a Reply

    Your email address will not be published. Required fields are marked *