ਪਿੰਡ ਮਾਣੇਵਾਲ ਦੇ ਨੌਜਵਾਨ ਦੀ ਸਕੂਲ ਦੇ ਖੇਡ ਮੈਦਾਨ ‘ਚੋਂ ਮਿਲੀ ਲਾਸ਼  ਭੇਤ ਭਰੇ ਹਾਲਾਤ ‘ਚ ਮੌਤ ਨਾਲ ਪਰਿਵਾਰ ‘ਚ ਸੋਗ

Spread the love
ਮਾਛੀਵਾੜਾ ਸਾਹਿਬ, (ਸੁੱਚਾ ਬੰਗੜ)  ਬਲਾਕ ਮਾਛੀਵਾੜਾ ਦੇ ਪਿੰਡ ਮਾਣੇਵਾਲ ‘ਚੋਂ ਇੱਕ ਭੇਤਭਰੀ ਘਟਨਾ ਸਾਹਮਣੇ ਆਈ ਹੈ। ਪਿੰਡ ਦੇ ਨੌਜਵਾਨ ਗੁਰਬਖ਼ਸ ਸਿੰਘ ਦੀ ਲਾਸ਼ ਪਿੰਡ ਦੇ ਸਕੂਲ ਦੇ ਖੇਡ ਮੈਦਾਨ ‘ਚੋਂ ਬੇਹੋਸ਼ੀ ਦੀ ਹਾਲਤ ‘ਚ ਮਿਲੀ, ਜਿਸ ਤੋਂ ਬਾਅਦ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਪਿੰਡ ‘ਚ ਸੋਗ ਦੀ ਲਹਿਰ ਦੌੜ ਗਈ ਹੈ। ਮ੍ਰਿਤਕ ਦੇ ਵੱਡੇ ਭਰਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਗੁਰਬਖ਼ਸ ਸਿੰਘ ਰਾਤ ਕਰੀਬ 10:30 ਵਜੇ ਘਰੋਂ ਬਾਹਰ ਗਿਆ ਸੀ। ਕੁਝ ਸਮਾਂ ਬੀਤਣ ਤੋਂ ਬਾਅਦ ਉਨ੍ਹਾਂ ਕੋਲ ਗੁਰਬਖ਼ਸ ਦਾ ਇੱਕ ਦੋਸਤ ਪਹੁੰਚਿਆ ਅਤੇ ਦੱਸਿਆ ਕਿ ਗੁਰਬਖ਼ਸ ਸਕੂਲ ਦੇ ਖੇਡ ਮੈਦਾਨ ‘ਚ ਬੇਹੋਸ਼ ਪਿਆ ਹੋਇਆ ਹੈ।  ਪਰਿਵਾਰਕ ਮੈਂਬਰ ਤੁਰੰਤ ਮੌਕੇ ‘ਤੇ ਪਹੁੰਚੇ ਤਾਂ ਉਨ੍ਹਾਂ ਨੇ ਦੇਖਿਆ ਕਿ ਗੁਰਬਖ਼ਸ ਦੀ ਮੌਤ ਹੋ ਚੁੱਕੀ ਸੀ। ਇਸ ਤੋਂ ਬਾਅਦ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ।  ਸੂਚਨਾ ਮਿਲਦੇ ਹੀ ਮਾਛੀਵਾੜਾ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਰਾਲਾ ਵਿਖੇ ਭੇਜ ਦਿੱਤਾ ਗਿਆ। ਪੁਲਿਸ ਅਧਿਕਾਰੀਆਂ ਨੇ ਮੌਕੇ ਦਾ ਜਾਇਜ਼ਾ ਲਿਆ ਅਤੇ ਆਲੇ-ਦੁਆਲੇ ਦੇ ਲੋਕਾਂ ਤੋਂ ਪੁੱਛਗਿੱਛ ਵੀ ਕੀਤੀ।ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਗੁਰਬਖ਼ਸ ਦੀ ਮੌਤ ਕਿਵੇਂ ਹੋਈ, ਇਸ ਬਾਰੇ ਉਨ੍ਹਾਂ ਨੂੰ ਹਾਲੇ ਤੱਕ ਕੋਈ ਜਾਣਕਾਰੀ ਨਹੀਂ ਹੈ। ਮੌਤ ਦਾ ਅਸਲ ਕਾਰਨ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗਾ।   ਥਾਣਾ ਮੁਖੀ ਨੇ ਦੱਸਿਆ ਕਿ ਇਸ ਮਾਮਲੇ ‘ਚ 174 ਦੀ ਕਾਰਵਾਈ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੋਸਟਮਾਰਟਮ ਰਿਪੋਰਟ ਅਤੇ ਹੋਰ ਸਬੂਤਾਂ ਦੇ ਆਧਾਰ ‘ਤੇ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ।  ਨੌਜਵਾਨ ਦੀ ਅਚਾਨਕ ਅਤੇ ਭੇਤਭਰੀ ਮੌਤ ਕਾਰਨ ਪੂਰੇ ਪਿੰਡ ‘ਚ ਸੋਗ ਦਾ ਮਾਹੌਲ ਹੈ ਅਤੇ ਹਰ ਕੋਈ ਇਸ ਘਟਨਾ ਤੋਂ ਦੁਖੀ ਹੈ।
  • Related Posts

    ਬਿਜਲੀ ਦਫਤਰ ਭਾਦਸੋਂ ਵਿਖੇ ਬਿਜਲੀ ਕਾਮਿਆਂ ਵੱਲੋਂ ਮੰਗਾਂ ਦੇ ਹੱਕ ਵਿੱਚ ਦਿੱਤਾ ਰੋਸ ਧਰਨਾ ।

    Spread the love

    Spread the love ਭਾਦਸੋਂ,22 ਜੁਲਾਈ (ਜਗਜੀਤ ਸਿੰਘ ਕੈਂਥ) :- ਜੁਆਇੰਟ ਫੋਰਮ ਅਤੇ ਏਕਤਾ ਮੰਚ ਦੇ ਸੱਦੇ ਤੇ ਅੱਜ ਸਬ ਡਵੀਜ਼ਨ ਭਾਦਸੋਂ ਦੇ ਮੁਲਾਜ਼ਮ,ਸਬ ਡਵੀਜ਼ਨ ਸਮਸਪੁਰ ਸਬ ਡਵੀਜ਼ਨ ਅਮਲੋਹ, ਸਬ ਡਵੀਜ਼ਨ…

    ਬਰਸਾਤ ਦਾ ਮੌਸਮ ਸਿਰ ਪਰ ਚੌਏ ਚ ਫਸੀ ਜੰਗਲੀ ਬੂਟੀ ਦੀ ਨਹੀ ਹੋਈ ਸਫਾਈ -ਧਰਮਸੋਤ

    Spread the love

    Spread the love ਭਾਦਸੋਂ, 22 ਜੁਲਾਈ ( ਜਗਜੀਤ ਸਿੰਘ ਕੈਂਥ ) ਕਾਂਗਰਸ ਪਾਰਟੀ ਦੇ ਕਾਰਜਕਾਲ ਦੌਰਾਨ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਨੇ ਬੀਤੇ ਦਿਨੀ ਭਾਦਸੋਂ ਸਰਹੰਦ ਚੋਅ ਵਿਖੇ ਦੌਰਾ ਕੀਤਾ ਅਤੇ…

    Leave a Reply

    Your email address will not be published. Required fields are marked *