ਪਿੰਡ ਰਜ਼ੂਲ ਵਿਖੇ ਸਾਲਾਨਾ ਮਹਾਨ ਸੰਤ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਸੰਪੰਨ  ਸੰਗਤਾਂ ਦੇ ਵੱਡੀ ਗਿਣਤੀ ‘ਚ ਪਹੁੰਚਣ ਤੇ ਬਾਬਾ ਗੁਰਵਿੰਦਰ ਸਿੰਘ ਨੇ ਕੀਤਾ ਧੰਨਵਾਦ 

Spread the love
ਮਾਛੀਵਾੜਾ ਸਾਹਿਬ, 30 ਸਤੰਬਰ (ਸੁੱਚਾ ਬੰਗੜ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਪੁੱਤਰ ਭਗਵਾਨ ਸ੍ਰੀ ਚੰਦ ਮਹਾਰਾਜ ਜੀ ਦੀ ਅਪਾਰ ਕਿਰਪਾ ਸਦਕਾ ਪਿੰਡ ਰਜ਼ੂਲ (ਨੇੜੇ ਕੂੰਮਕਲਾਂ) ਵਿਖੇ ਸਲਾਨਾ ਮਹਾਨ ਸੰਤ ਸਮਾਗਮ ਬਹੁਤ ਹੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਗਮ ਦੇ ਮੁੱਖ ਪ੍ਰਬੰਧਕ ਅਤੇ ਰਵਿਦਾਸੀਆ ਧਰਮ ਦੇ ਮਹਾਨ ਪ੍ਰਚਾਰਕ ਬਾਬਾ ਗੁਰਵਿੰਦਰ ਸਿੰਘ ਰਜ਼ੂਲ ਵਾਲਿਆਂ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਇਹ ਵਿਸ਼ਾਲ ਸੰਤ ਸਮਾਗਮ ਆਰੰਭ ਹੋਇਆ। ਸਮਾਗਮ ਦੀ ਸਰਪ੍ਰਸਤੀ ਸੰਤ ਬਾਬਾ ਪ੍ਰੀਤਪਾਲ ਸਿੰਘ ਜੀ ਮਹਾਰਾਜ ਘਣਗਸ ਵਾਲਿਆਂ ਨੇ ਕੀਤੀ। ਇਸ ਮਹਾਨ ਸੰਤ ਸਮਾਗਮ ਵਿੱਚ ਪੰਥ ਦੀਆਂ ਪ੍ਰਸਿੱਧ ਸ਼ਖਸੀਅਤਾਂ, ਸੰਤ ਮਹਾਂਪੁਰਸ਼ਾਂ ਤੋਂ ਇਲਾਵਾ ਇਲਾਕੇ ਦੀਆਂ ਧਾਰਮਿਕ ਅਤੇ ਰਾਜਨੀਤਿਕ ਸ਼ਖਸੀਅਤਾਂ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰੀ।ਸਮਾਗਮ ਵਿੱਚ ਵਿਸ਼ੇਸ਼ ਤੌਰ ‘ਤੇ ਪਹੁੰਚੇ ਮਹਾਂਪੁਰਸ਼ਾਂ ਵਿੱਚ ਬਾਬਾ ਗੁਲਾਬ ਸਿੰਘ ਜੀ ਚਮਕੌਰ ਸਾਹਿਬ ਵਾਲੇ, ਸੰਤ ਬਾਬਾ ਜਸਵੀਰ ਸਿੰਘ ਜੀ ਪਿੱਪਲ ਮਾਜਰਾ ਵਾਲੇ, 96 ਕਰੋੜੀ ਦੇ ਸੇਵਾਦਾਰ ਬਾਬਾ ਕੁਲਵਿੰਦਰ ਸਿੰਘ ਜੀ ਸ੍ਰੀ ਚਮਕੌਰ ਸਾਹਿਬ ਵਾਲੇ, ਸੰਤ ਬਾਬਾ ਪ੍ਰੀਤਮ ਦਾਸ ਜੀ, ਸੰਤ ਬਾਬਾ ਰਣਜੀਤ ਸਿੰਘ ਜੀ ਰਾੜਾ ਸਾਹਿਬ ਵਾਲੇ, ਸੰਤ ਬਾਬਾ ਸੁੱਧ ਸਿੰਘ ਜੀ ਲੰਗਰਾਂ ਵਾਲੇ, ਉਦਾਸੀਨ ਸੰਤ ਗੁਰਪ੍ਰੀਤ ਸਿੰਘ ਜੀ ਮੇਹਲਗੜ੍ਹ ਹਰਿਆਣਾ ਵਾਲੇ, ਸੰਤ ਕੁਲਜੀਤ ਸਿੰਘ ਜੀ ਮਜਾਤ ਵਾਲੇ ਅਤੇ ਜਥੇਦਾਰ ਕੁਲਵਿੰਦਰ ਸਿੰਘ ਜੀ ਨੇ ਕੀਰਤਨ, ਕਥਾ ਅਤੇ ਪ੍ਰਵਚਨਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ।ਸਮਾਗਮ ਦੌਰਾਨ ਪ੍ਰਬੰਧਕਾਂ ਵੱਲੋਂ ਸਮੂਹ ਇਲਾਕਾ ਨਿਵਾਸੀ ਸੰਗਤਾਂ ਲਈ ਅਤੁੱਟ ਲੰਗਰ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਸੀ। ਇਸ ਦੇ ਨਾਲ ਹੀ ਲੋਕ ਭਲਾਈ ਲਈ ਇੱਕ ਮੁਫਤ ਮੈਡੀਕਲ ਚੈੱਕਅਪ ਕੈਂਪ ਵੀ ਲਗਾਇਆ ਗਿਆ, ਜਿੱਥੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦੀ ਜਾਂਚ ਕਰਕੇ ਮੁਫਤ ਦਵਾਈਆਂ ਵੰਡੀਆਂ ਗਈਆਂ। ਸੰਗਤਾਂ ਨੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।ਵੱਡੀ ਗਿਣਤੀ ਵਿੱਚ ਪਹੁੰਚੀਆਂ ਸੰਗਤਾਂ ਨੇ ਬੜੇ ਹੀ ਪਿਆਰ ਅਤੇ ਧਿਆਨ ਨਾਲ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਸੰਤਾਂ ਦੇ ਪ੍ਰਵਚਨ ਸੁਣੇ। ਸਮਾਗਮ ਦੀ ਸਮਾਪਤੀ ਮੌਕੇ ਰਵਿਦਾਸੀਆ ਧਰਮ ਦੇ ਪ੍ਰਚਾਰਕ ਬਾਬਾ ਗੁਰਵਿੰਦਰ ਸਿੰਘ ਜੀ ਵੱਲੋਂ ਅਰਦਾਸ ਕਰਨ ਉਪਰੰਤ 31 ਕਿਲੋ ਦਾ ਕੇਕ ਕੱਟਿਆ ਗਿਆ ਅਤੇ ਪ੍ਰਸ਼ਾਦ ਦੇ ਰੂਪ ਵਿੱਚ ਸਾਰੀਆਂ ਸੰਗਤਾਂ ਵਿੱਚ ਵੰਡਿਆ ਗਿਆ। ਅੰਤ ਵਿੱਚ ਬਾਬਾ ਗੁਰਵਿੰਦਰ ਸਿੰਘ ਜੀ ਨੇ ਦੂਰੋਂ-ਨੇੜਿਓਂ ਪਹੁੰਚੀਆਂ ਸਮੂਹ ਸੰਗਤਾਂ, ਸੰਤ ਮਹਾਂਪੁਰਸ਼ਾਂ ਅਤੇ ਸਹਿਯੋਗੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ।
  • Related Posts

    ਖੇਡਾਂ ਵਤਨ ਪੰਜਾਬ ਦੀਆਂ  ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਮੁੰਡੇ ਦੂਜੇ ਤੇ ਕੁੜੀਆਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ : ਜੋਨਲ ਐਥਲੈਟਿਕਸ  ਟੂਰਨਾਮੈਂਟ ਤਖਤਗੜ੍ਹ ਵਿੱਚ ਮੂਸਾਪੁਰ ਦਾ ਖਿਡਾਰੀ ਮਨੀਸ਼ ਕੁਮਾਰ _17 ਲੰਮੀ ਛਾਲ ਦੇ ਫਸਵੇਂ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ

    Spread the love

    Spread the love ਨੂਰਪੁਰ ਬੇਦੀ ਦਲਜੀਤ ਚਨੋਲੀ  ਨਹਿਰੂ ਸਟੇਡੀਅਮ ਰੂਪਨਗਰ ਵਿਖੇ ਹੋ ਰਹੀਆਂ ਖੇਡਾਂ ਵਤਨ ਪੰਜਾਬ  ਦੀਆਂ ਵਿੱਚ ਸਰਕਾਰੀ ਮਿਡਲ ਸਕੂਲ ਮੂਸਾਪੁਰ ਦੇ ਖਿਡਾਰੀਆਂ ਨੇ ਖੋ ਖੋ ਦੇ ਫਸਵੇਂ ਮੁਕਾਬਲੇ…

    ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀਆ ਹੱਕਾਂ ਪ੍ਰਤੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਂਦਾ ਰਹੇਗਾ:-ਡਾ, ਇਕਬਾਲ ਸਿੰਘ ਢਿਲਵਾਂ, 

    Spread the love

    Spread the loveਤਪਾ ਮੰਡੀ 29 ਸਤੰਬਰ (ਗੋਲਡੀ ਵਿਆਸ) ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਡਾ. ਇਕਬਾਲ ਸਿੰਘ ਢਿਲਵਾਂ, ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਪੰਜਾਬ ਦੇ ਭਵਿੱਖ…

    Leave a Reply

    Your email address will not be published. Required fields are marked *