ਪਿੰਡ ਹੰਬੋਵਾਲ ਦੇ ਨੌਜਵਾਨ ਦੀ ਅਮਰੀਕਾ ਵਿੱਚ ਐਕਸੀਡੈਂਟ ਕਾਰਨ ਹੋਈ ਮੌਤ

Spread the love
ਮਾਛੀਵਾੜਾ ਸਾਹਿਬ 10 ਅਪ੍ਰੈਲ (ਸੁੱਚਾ ਬੰਗੜ )ਨੌਜਵਾਨ ਆਪਣੇ ਪਰਿਵਾਰ ਨੂੰ ਪਾਲਣ ਅਤੇ ਰੋਜੀ ਰੋਟੀ ਕਮਾਉਣ ਲਈ  ਵਿਦੇਸ਼ਾਂ ਵਿੱਚ ਜਾਂਦੇ ਹਨ ਅਤੇ ਹੱਡ ਚੀਰਵੀਂ ਮਿਹਨਤ ਕਰਕੇ ਆਪਣੇ ਪਰਿਵਾਰ ਦਾ ਪਾਲਣ ਪੋਸਣ ਕਰਦੇ ਹਨ। ਪਰ ਕਈ ਵਾਰ ਕੁਦਰਤ ਨੂੰ ਕੁਝ ਹੋਰ ਹੀ ਮਨਜ਼ੂਰ ਹੁੰਦਾ। ਮਾਛੀਵਾੜਾ ਸਾਹਿਬ ਤੋਂ ਕੁਝ ਦੂਰੀ ਤੇ ਸਥਿਤ ਪਿੰਡ ਹੰਬੋਵਾਲ ਤੋਂ ਇੱਕ ਨੌਜਵਾਨ ਆਪਣੀ ਰੋਜ਼ੀ ਰੋਟੀ ਦੀ ਤਲਾਸ਼ ਲਈ ਪੰਜਾਬ ਤੋਂ ਅਮਰੀਕਾ ਜਾਂਦਾ ਹੈ ਜਿਸ ਦਾ ਬੀਤੇ ਦਿਨੀ ਟਰਾਲੇ ਦੀ ਫੇਟ ਵੱਜਣ ਕਾਰਨ ਮੌਤ ਹੋ ਜਾਂਦੀ ਹੈ। ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਇਸ ਤੋਂ ਪਹਿਲਾਂ ਵੀ ਇਲਾਕੇ ਵਿੱਚ ਕਈ ਇਸ ਤਰ੍ਹਾਂ ਦੀਆਂ ਦੁਖਦਾਈ ਘਟਨਾਵਾਂ ਸੁਣਨ ਨੂੰ ਮਿਲੀਆਂ ਹਨ।
ਪਿੰਡ ਹੰਬੋਵਾਲ ਦਾ ਵਾਸੀ ਪ੍ਰੀਤਮ ਸਿੰਘ ਪੀਤੀ (43) ਜੋ ਕਿ ਆਪਣੇ ਚੰਗੇ ਭਵਿੱਖ ਲਈ ਅਮਰੀਕਾ ਗਿਆ ਸੀ ਪਰ ਨੈਸ਼ਵਿਲ ਸ਼ਹਿਰ ਵਿਖੇ ਉਸਦੀ ਸਡ਼ਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਪ੍ਰੀਤਮ ਸਿੰਘ ਪੀਤੀ ਜੋ ਕਿ ਹੰਬੋਵਾਲ ਵਿਖੇ ਲੱਕਡ਼ ਮਿਸਤਰੀ ਸੀ ਪਰ ਉਹ ਕੁਝ ਸਾਲ ਪਹਿਲਾਂ ਅਮਰੀਕਾ ਚਲਾ ਗਿਆ ਸੀ। ਕੱਲ ਉਹ ਕਾਰ ’ਤੇ ਸਵਾਰ ਹੋ ਕੇ ਕਿਤੇ ਜਾ ਰਿਹਾ ਸੀ ਕਿ ਅਚਾਨਕ ਉਸਦੀ ਟਰਾਲੇ ਨਾਲ ਟੱਕਰ ਹੋ ਗਈ ਜਿਸ ਦੌਰਾਨ ਉਸਦੀ ਮੌਤ ਹੋ ਗਈ। ਅੱਜ ਸਵੇਰੇ ਜਦੋਂ ਉਸਦੇ ਘਰ ਉਸਦਾ ਮੌਤ ਦਾ ਸੁਨੇਹਾ ਆਇਆ ਤਾਂ ਪਰਿਵਾਰ ’ਤੇ ਦੁੱਖਾਂ ਦਾ ਪਹਾਡ਼ ਟੁੱਟ ਗਿਆ। ਮ੍ਰਿਤਕ ਪ੍ਰੀਤਮ ਸਿੰਘ ਪੀਤੀ ਦੇ ਇੱਕ ਭਰਾ ਤੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ ਅਤੇ ਉਸਦੀ ਪਤਨੀ ਤੇ ਮਾਤਾ ਪਿੰਡ ਹੰਬੋਵਾਲ ਵਿਖੇ ਰਹਿੰਦੇ ਹਨ। ਮ੍ਰਿਤਕ ਦਾ ਇੱਕ ਲਡ਼ਕਾ ਵੀ ਅਮਰੀਕਾ ਵਿਖੇ ਆਪਣੇ ਪਿਤਾ ਨਾਲ ਰਹਿੰਦਾ ਹੈ। ਪ੍ਰੀਤਮ ਸਿੰਘ ਦੀ ਮੌਤ ਨਾਲ ਪਿੰਡ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਮ੍ਰਿਤਕ ਆਪਣੇ ਪਿੱਛੇ ਪਤਨੀ ਤੋਂ ਇਲਾਵਾ 2 ਲਡ਼ਕੇ ਤੇ ਇੱਕ ਲਡ਼ਕੀ ਛੱਡ ਗਿਆ ਹੈ।
  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *