ਪੀਐਚਸੀ ਕੀਰਤਪੁਰ ਸਾਹਿਬ ਅਧੀਨ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਡੇਂਗੂ ਜਾਗਰੂਕਤਾ ਮੁਹਿੰਮ ਜਾਰੀ ਘਰ-ਘਰ ਪਹੁੰਚ ਕੇ ਲੋਕਾਂ ਨੂੰ ਡੇਂਗੂ ਦੇ ਲੱਛਣਾਂ, ਬਚਾਅ ਤੇ ਲਾਰਵਾ ਪੈਦਾਇਸ਼ ਰੋਕਣ ਸਬੰਧੀ ਕੀਤਾ ਜਾ ਰਿਹਾ ਜਾਗਰੂਕ

Spread the love
ਸ਼੍ਰੀ ਕੀਰਤਪੁਰ ਸਾਹਿਬ, 3 ਅਕਤੂਬਰ,(ਮਨਦੀਪ)=ਪੀਐਚਸੀ ਕੀਰਤਪੁਰ ਸਾਹਿਬ ਅਧੀਨ ਆਉਂਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਜਾਗਰੂਕਤਾ ਮੁਹਿੰਮ ਲਗਾਤਾਰ ਜਾਰੀ ਹੈ। ਸਿਵਲ ਸਰਜਨ ਰੂਪਨਗਰ ਡਾ. ਵਿਵੇਕ ਕੁਮਾਰ ਦੇ ਹੁਕਮਾਂ ਅਤੇ ਐਸਐਮਓ ਡਾ. ਅਨੰਦ ਘਈ ਦੀ ਅਗਵਾਈ ਹੇਠ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਡੇਂਗੂ ਦੇ ਕਾਰਨਾਂ, ਲੱਛਣਾਂ ਅਤੇ ਬਚਾਅ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।ਬਲਾਕ ਐਸਆਈ ਸਿਕੰਦਰ ਸਿੰਘ ਨੇ ਦੱਸਿਆ ਕਿ ਪੀਐਚਸੀ ਕੀਰਤਪੁਰ ਸਾਹਿਬ ਅਧੀਨ ਆਉਂਦੇ ਖੇਤਰਾਂ ਵਿੱਚ ਹਰ ਸੋਮਵਾਰ ਅਤੇ ਸ਼ੁੱਕਰਵਾਰ ਨੂੰ ‘ਡਰਾਈ ਡੇ’ ਮਨਾਇਆ ਜਾਂਦਾ ਹੈ। ਇਸ ਤਹਿਤ ਲੋਕਾਂ ਨੂੰ ਘਰਾਂ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ ਅਤੇ ਮੱਛਰਾਂ ਦੀ ਪੈਦਾਇਸ਼ ਦੇ ਸੰਭਾਵਿਤ ਸਰੋਤਾਂ ਨੂੰ ਖ਼ਤਮ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਕੀਰਤਪੁਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਖੇਤਰਾਂ ਵਿੱਚ ਵਿਸ਼ੇਸ਼ ਟੀਮਾਂ ਤਾਇਨਾਤ ਕਰਕੇ ਡੇਂਗੂ ਦੇ ਲਾਰਵੇ ਦੀ ਪੈਦਾਇਸ਼ ਰੋਕਣ ਲਈ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।ਐਸਐਮਓ ਡਾ. ਅਨੰਦ ਘਈ ਨੇ ਦੱਸਿਆ ਕਿ ਕੀਰਤਪੁਰ ਸਾਹਿਬ ਵਿੱਚ ਦੋ, ਸ੍ਰੀ ਅਨੰਦਪੁਰ ਸਾਹਿਬ ਵਿੱਚ ਚਾਰ ਅਤੇ ਨੰਗਲ ਵਿੱਚ ਦੋ ਟੀਮਾਂ ਵੱਲੋਂ ਲਗਾਤਾਰ ਜਾਗਰੂਕਤਾ ਅਤੇ ਜਾਂਚ ਮੁਹਿੰਮ ਚਲਾਈ ਜਾ ਰਹੀ ਹੈ। ਐਸਆਈ ਸੁਖਦੀਪ ਸਿੰਘ, ਬਲਵੰਤ ਰਾਏ, ਗੁਰਵਿੰਦਰ ਸਿੰਘ ਅਤੇ ਸੁਖਬੀਰ ਸਿੰਘ ਦੀ ਅਗਵਾਈ ਹੇਠ ਸਿਹਤ ਟੀਮਾਂ ਵੱਲੋਂ ਘਰਾਂ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਹੋਣ ਵਾਲੀਆਂ ਥਾਵਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਮੌਕੇ ’ਤੇ ਹੀ ਲੋੜੀਂਦੀਆਂ ਸਾਵਧਾਨੀਆਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਘਰਾਂ, ਛੱਤਾਂ, ਗਮਲਿਆਂ, ਕੂਲਰਾਂ, ਪਾਣੀ ਵਾਲੀਆਂ ਟੈਂਕੀਆਂ ਅਤੇ ਆਲੇ-ਦੁਆਲੇ ਕਿਸੇ ਵੀ ਥਾਂ ’ਤੇ ਪਾਣੀ ਖੜ੍ਹਾ ਨਾ ਹੋਣ ਦੇਣ। ਜੇਕਰ ਕਿਤੇ ਪਾਣੀ ਖੜ੍ਹਾ ਹੈ ਤਾਂ ਉਸ ਨੂੰ ਤੁਰੰਤ ਹਟਾਇਆ ਜਾਵੇ। ਲੋਕਾਂ ਨੂੰ ਸਵੇਰੇ-ਸ਼ਾਮ ਸਰੀਰ ਨੂੰ ਪੂਰੀ ਤਰ੍ਹਾਂ ਢੱਕ ਕੇ ਰੱਖਣ ਅਤੇ ਮੱਛਰਾਂ ਤੋਂ ਬਚਾਅ ਲਈ ਲੋੜੀਂਦੀਆਂ ਸਾਵਧਾਨੀਆਂ ਵਰਤਣ ਦੀ ਸਲਾਹ ਵੀ ਦਿੱਤੀ ਗਈ ਹੈ।ਡਾ. ਅਨੰਦ ਘਈ ਨੇ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਲੋਕਾਂ ਦੀ ਜਾਗਰੂਕਤਾ ਅਤੇ ਸਿਹਤ ਵਿਭਾਗ ਦੇ ਯਤਨਾਂ ਦੇ ਨਾਲ-ਨਾਲ ਹਰ ਵਿਅਕਤੀ ਦੀ ਸਾਵਧਾਨੀ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਡੇਂਗੂ ਦੀ ਸਥਿਤੀ ਕਾਬੂ ਹੇਠ ਹੈ। ਇਸ ਜਾਗਰੂਕਤਾ ਮੁਹਿੰਮ ਵਿੱਚ ਆਸ਼ਾ ਵਰਕਰਾਂ, ਏਐਨਐਮਜ਼, ਵਿਦਿਆਰਥੀਆਂ ਅਤੇ ਪਿੰਡੂ ਸਿਹਤ ਕਮੇਟੀਆਂ ਵੱਲੋਂ ਵੀ ਸਹਿਯੋਗ ਦਿੱਤਾ ਜਾ ਰਿਹਾ ਹੈ।
  • Related Posts

    ਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 03 ਅਕਤੂਬਰ (ਮਨਜੀਤ ਸਿੱਧੂ):- ਇੰਡੀਅਨ ਜਰਨਲਿਸਟਸ ਯੂਨੀਅਨ ਦੇ ਦੇਸ਼-ਵਿਆਪੀ ਸੱਦੇ ‘ਤੇ ਅੱਜ ਸਾਂਝੇ ਤੌਰ ‘ਤੇ ਪੱਤਰਕਾਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਕੰਮਕਾਜ ਦੌਰਾਨ ਆ…

    ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ 

    Spread the love

    Spread the love ਸਰਾਏ ਅਮਾਨਤ ਖਾਂ, 3  ਅਕਤੂਬਰ (ਗੁਰਸ਼ਰਨ ਸਿੰਘ ਔਲਖ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਮਨਜੋਤ ਸਿੰਘ ਯੋਧਾ ਹਵੇਲੀਆਂ ਨੇ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼…

    Leave a Reply

    Your email address will not be published. Required fields are marked *