ਪੀਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ, ਦਿਲਵਾਂ ਵਿਖੇ ‘ਨਸ਼ਾ ਮੁਕਤ ਨੌਜਵਾਨ–ਵਿਕਸਤ ਭਾਰਤ’ ਪ੍ਰੋਗਰਾਮ ਅਤੇ ਜਾਗਰੂਕਤਾ ਰੈਲੀ ਦਾ ਆਯੋਜਨ

Spread the love
ਤਪਾ ਮੰਡੀ 02 ਅਗਸਤ (ਗੋਲਡੀ ਵਿਆਸ)ਪੀਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ, ਢਿੱਲਵਾਂ  ਵਿਖੇ ‘ਨਸ਼ਾ ਮੁਕਤ ਨੌਜਵਾਨ–ਵਿਕਸਤ ਭਾਰਤ’ ਮੁਹਿੰਮ ਤਹਿਤ ਇੱਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਪੱਧਰ ’ਤੇ ਪ੍ਰਸਾਰਿਤ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਕਰਮਚਾਰੀਆਂ ਵੱਲੋਂ ਸਾਂਝੇ ਤੌਰ ’ਤੇ ਦੇਖਿਆ ਗਿਆ। ਪ੍ਰੋਗਰਾਮ ਵਿੱਚ ਸਕੂਲ ਦੇ ਕਾਰਜਕਾਰੀ ਪ੍ਰਿੰਸੀਪਲ ਸ੍ਰੀ ਹਰੀ ਕ੍ਰਿਸ਼ਨ ਸਮੇਤ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਰਹੇ।ਪ੍ਰੋਗਰਾਮ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਸਿਹਤਮੰਦ, ਅਨੁਸ਼ਾਸਿਤ ਤੇ ਨਸ਼ਾ-ਮੁਕਤ ਜੀਵਨ ਸ਼ੈਲੀ ਅਪਣਾਉਣ ਦਾ ਸੰਦੇਸ਼ ਦਿੱਤਾ ਗਿਆ। ਕਾਰਜਕਾਰੀ ਪ੍ਰਿੰਸੀਪਲ ਸ੍ਰੀ ਹਰੀ ਕ੍ਰਿਸ਼ਨ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਖੁਦ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੇ ਪਰਿਵਾਰ, ਦੋਸਤਾਂ ਅਤੇ ਸਮਾਜ ਨੂੰ ਵੀ ਨਸ਼ਾ-ਮੁਕਤ ਭਾਰਤ ਦੀ ਸਿਰਜਣਾ ਲਈ ਪ੍ਰੇਰਿਤ ਕਰਨ।ਪ੍ਰੋਗਰਾਮ ਉਪਰੰਤ ਸਕੂਲ ਵੱਲੋਂ ਨਸ਼ਾ ਮੁਕਤੀ ਜਾਗਰੂਕਤਾ ਰੈਲੀ ਕੱਢੀ ਗਈ। ਰੈਲੀ ਵਿੱਚ ਵਿਦਿਆਰਥੀਆਂ ਨੇ ਹੱਥਾਂ ਵਿੱਚ ਜਾਗਰੂਕਤਾ ਸਬੰਧੀ ਪ੍ਰੇਰਣਾਦਾਇਕ ਨਾਅਰਿਆਂ ਵਾਲੀਆਂ ਤਖ਼ਤੀਆਂ ਫੜ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਨਤੀਜਿਆਂ ਪ੍ਰਤੀ ਸੁਚੇਤ ਕੀਤਾ। ਰੈਲੀ ਰਾਹੀਂ ਸਮਾਜ ਨੂੰ ਇਹ ਸੰਦੇਸ਼ ਦਿੱਤਾ ਗਿਆ ਕਿ ਨੌਜਵਾਨ ਸ਼ਕਤੀ ਹੀ ਵਿਕਸਤ ਭਾਰਤ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਨਸ਼ਾ-ਮੁਕਤ ਨੌਜਵਾਨ ਹੀ ਦੇਸ਼ ਦੇ ਰੌਸ਼ਨ ਭਵਿੱਖ ਦਾ ਆਧਾਰ ਹਨ।ਸਕੂਲ ਪਰਿਵਾਰ ਵੱਲੋਂ ਇਸ ਮੌਕੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਕਰਨ ਦਾ ਸੰਕਲਪ ਲਿਆ ਗਿਆ ਅਤੇ ਸਮੂਹ ਨਾਗਰਿਕਾਂ ਨੂੰ ਇਸ ਜਨ-ਜਾਗਰੂਕਤਾ ਮੁਹਿੰਮ ਵਿੱਚ ਸਰਗਰਮ ਭਾਗੀਦਾਰੀ ਨਿਭਾਉਣ ਦੀ ਅਪੀਲ ਕੀਤੀ ਗਈ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *