ਪੈਨਸ਼ਨ ਬਹਾਲੀ ਲਈ ਸੀਪੀਐਫ ਯੂਨੀਅਨ ਵੱਲੋਂ ਡੀਸੀ ਰਾਂਹੀ ਮੁੱਖ ਮੰਤਰੀ ਨੂੰ ਦਿੱਤਾ ਗਿਆ ਮੰਗ-ਪੱਤਰ

Spread the love

ਮਲੇਰਕੋਟਲਾ, 01 ਅਪ੍ਰੈਲ (ਬੋਪਾਰਾਏ)- ਦੇਸ਼ ਪੱਧਰੀ ਕਰਮਚਾਰੀ ਯੂਨੀਅਨ ਨੈਸ਼ਨਸ ਮੂਵਮੈਂਟ ਫਾਰ ਓਲਡ ਪੈਨਸ਼ਨ ਅਤੇ ਸੀਪੀਐਫ ਯੂਨੀਅਨ, ਪੰਜਾਬ ਵੱਲੋਂ ਦੇਸ਼ ਭਰ ਦੇ ਸਮੂਹ ਮੁੱਖ ਮੰਤਰੀਆਂ ਨੂੰ ਡਿਪਟੀ ਕਮਿਸ਼ਨਰਾਂ ਰਾਹੀਂ ਐਨਪੀਐਸ ਅਤੇ ਯੂਪੀਐਸ ਦੀ ਜਗ੍ਹਾ ਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਲਈ ਮੰਗ ਪੱਤਰ ਦੇਣ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ। ਇਸ ਤਹਿਤ ਅੱਜ ਮਾਲੇਰਕੋਟਲਾ ਵਿਖੇ ਡਿਪਟੀ ਕਮਿਸ਼ਨਰ ਨੂੰ ਜੱਥੇਬੰਦੀ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਲਈ ਮੰਗ-ਪੱਤਰ ਦਿੱਤਾ ਗਿਆ। ਇਸ ਸਮੇਂ ਸੂਬਾ ਜਨਰਲ ਸਕੱਤਰ ਰਣਬੀਰ ਸਿੰਘ ਢੰਡੇ, ਜਿਲ੍ਹਾ ਪ੍ਰਧਾਨ ਦੀਦਾਰ ਸਿੰਘ ਛੋਕਰਾਂ ਅਤੇ ਡੀਸੀ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਪੰਨੂ ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੰਦੇ ਹੋਏ ਸਾਂਝੇ ਬਿਆਨ ‘ਚ ਕਿਹਾ ਕਿ ਨੈਸ਼ਨਲ ਮੂਵਮੈਂਟ ਆਫ ਓਲਡ ਪੈਨਸ਼ਨ ਸਕੀਮ ਵੱਲੋਂ ਦੇਸ਼ ਭਰ ਵਿੱਚ ਲਗਾਤਾਰ ਐਨਪੀਐਸ ਤੇ ਯੂਪੀਐਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੇ ਤਹਿਤ ਅੱਜ ਦੇਸ਼ ਭਰ ਦੇ ਸਮੁੱਚੇ ਡਿਪਟੀ ਕਮਿਸ਼ਨਰਾਂ ਰਾਂਹੀ ਮੁੱਖ ਮੰਤਰੀਆਂ ਦੇ ਨਾ ਐਨਪੀਐਸ ਅਤੇ ਯੂਪੀਐਸ ਦੇ ਖਿਲਾਫ ਮੰਗ ਪੱਤਰ ਦਿੱਤੇ ਗਏ ਅਤੇ ਬਾਂਹ ਤੇ ਕਾਲੇ ਰੰਗ ਦੀ ਪੱਟੀ ਬੰਨ ਕੇ ਕਾਲੇ ਦਿਨ ਦੇ ਤੋਰ ਤੇ ਮਨਾਇਆ ਗਿਆ। ਕਿਉਂਕਿ ਅੱਜ 1 ਅਪ੍ਰੈਲ 2025 ਨੂੰ ਐਨਪੀਐਸ ਦੀ ਤਰਜ ਤੇ ਵੱਖ-ਵੱਖ ਸੂਬਾ ਸਰਕਾਰਾਂ ਯੂਪੀਐਸ ਨੂੰ ਮੁਲਾਜ਼ਮ ਵਰਗ ਉੱਪਰ ਥੋਪਿਆ ਗਿਆ । ਇਸ ਲਈ ਜੇਕਰ ਯੂਪੀਐਸ ਅਤੇ ਐਨਪੀਐਸ ਦਾ ਡੱਟ ਕੇ ਵਿਰੋਧ ਪੂਰੇ ਦੇਸ਼ ਭਰ ਵਿੱਚ ਸਾਂਝੇ ਤੌਰ ਤੇ ਨਾ ਹੋਇਆ ਤਾਂ ਐਨਪੀਐਸ ਦੀ ਤਰ੍ਹਾਂ ਯੂਪੀਐਸ ਵੀ ਮੁਲਾਜ਼ਮਾਂ ਲਈ ਇੱਕ ਸ਼ਰਾਪ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਦੇਸ਼ ਭਰ ਦੇ ਮੁਲਾਜ਼ਮਾਂ ਦੇ ਵਧਦੇ ਦਬਾਅ ਕਾਰਨ ਮੁਲਾਜ਼ਮਾਂ ਦਾ ਧਿਆਨ ਭਟਕਾਉਣ ਲਈ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਦੀ ਥਾਂ ਤੇ ਐਨਪੀਐਸ ਤੋਂ ਵੀ ਮਾਰੂ ਯੂਪੀਐਸ ਵਰਗੀ ਨੀਤੀ ਥੋਪੀ ਗਈ ਹੈ। ਡੀਸੀ ਨੂੰ ਮੰਗ ਪੱਤਰ ਦੇਣ ਸਮੇਂ ਪੈਰਾਮੈਡੀਕਲ ਆਗੂ ਜਗਤਾਰ ਸਿੰਘ ਸਿੱਧੂ, ਨਿਗਾਹੀ ਰਾਮ, ਅਮ੍ਰਿਤਪਾਲ ਸਿੰਘ, ਕਨੂੰਨਗੋ ਐਸ਼ੋਸੀਏਸ਼ਨ ਦੇ ਆਗੂ ਜਗਜੀਤ ਸਿੰਘ, ਗੁਰਧਿਆਨ ਸਿੰਘ, ਹਰਜਿੰਦਰ ਸਿੰਘ ਆਦਿ ਹਾਜ਼ਰ ਸਨ।

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *