ਪ੍ਰਜਾਪਤੀ ਭਾਈਚਾਰੇ ਨੇ ਸ਼ਰਧਾ ਨਾਲ ਮਨਾਈ ਦਕਸ਼ ਪ੍ਰਜਾਪਤੀ ਮਹਾਰਾਜ ਦੀ ਜਯੰਤੀ * ਧਾਰਮਿਕ ਪਰੰਪਰਾਵਾਂ ਨਾਲ ਜੁੜਾਅ ਭਾਈਚਾਰੇ ਦੀ ਮਜਬੂਤੀ ਲਈ ਜਰੂਰੀ : ਅਸ਼ੋਕ ਮਨੀਲਾ

Spread the love
ਫਗਵਾੜਾ 10 ਅਗਸਤ ( ਪ੍ਰੀਤ ਕੌਰ ਪ੍ਰੀਤੀ        ) ਪ੍ਰਜਾਪਤੀ ਭਾਈਚਾਰੇ ਵਲੋਂ ਆਪਣੇ ਕੁਲ ਦੇਵਤਾ ਦਕਸ਼ ਪ੍ਰਜਾਪਤੀ ਮਹਾਰਾਜ ਦੀ ਜਯੰਤੀ ਮਨੀਲਾ ਰਿਜੋਰਟਸ, ਫਗਵਾੜਾ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ। ਜਿਸ ਦੌਰਾਨ ਵੱਡੀ ਗਿਣਤੀ ਵਿੱਚ ਪ੍ਰਜਾਪਤੀ ਸਮਾਜ ਦੇ ਦੇ ਪਤਵੰਤਿਆਂ ਨੇ ਸ਼ਰਧਾ ਭਾਵਨਾ ਦੇ ਨਾਲ ਹਾਜਰੀ ਲਗਵਾਈ। ਸਮਾਗਮ ਦੀ ਅਗਵਾਈ ਪ੍ਰਜਾਪਤੀ ਵੈਲਫੇਅਰ ਐਸੋਸੀਏਸ਼ਨ ਦੇ ਚੇਅਰਮੈਨ ਅਮਰਜੀਤ ਸਿੰਘ ਨਿੱਝਰ ਅਤੇ ਪੰਜਾਬ ਪ੍ਰਧਾਨ ਅਸ਼ੋਕ ਮਨੀਲਾ ਨੇ ਸਾਂਝੇ ਤੌਰ ਤੇ ਕੀਤੀ। ਸਮਾਗਮ ਦੌਰਾਨ ਦਕਸ਼ ਪ੍ਰਜਾਪਤੀ ਮਹਾਰਾਜ ਜੀ ਦੀ ਪਵਿੱਤਰ ਪ੍ਰਤਿਮਾ ਦੀ ਹਜ਼ੂਰੀ ਵਿੱਚ ਵਿਧੀ-ਵਿਧਾਨ ਅਨੁਸਾਰ ਹਵਨ ਯੱਗ ਕਰਵਾਇਆ ਗਿਆ ਅਤੇ ਆਰਤੀ ਕੀਤੀ ਗਈ। ਸਮੂਹ ਸੰਗਤ ਨੇ ਸ਼ਰਧਾ ਭਾਵਨਾ ਨਾਲ ਮਹਾਰਾਜ ਜੀ ਅੱਗੇ ਨਤਮਸਤਕ ਹੋ ਕੇ ਸਮਾਜ ਦੀ ਚੜ੍ਹਦੀ ਕਲਾ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਅਮਰਜੀਤ ਸਿੰਘ ਨਿੱਝਰ ਅਤੇ ਪੰਜਾਬ ਪ੍ਰਧਾਨ ਅਸ਼ੋਕ ਮਨੀਲਾ ਨੇ ਕਿਹਾ ਕਿ ਪ੍ਰਜਾਪਤੀ ਸਮਾਜ ਨੂੰ ਆਪਣੇ ਅਮੀਰ ਵਿਰਸੇ, ਸੱਭਿਆਚਾਰ ਅਤੇ ਧਾਰਮਿਕ ਪਰੰਪਰਾਵਾਂ ਨਾਲ ਜੁੜ ਕੇ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਸਾਲ ਭਰ ਵੱਖ-ਵੱਖ ਦਿਨ ਅਤੇ ਤਿਉਹਾਰ ਮਨਾਉਂਦੇ ਹਾਂ ਪਰ ਇਸ ਦੇ ਨਾਲ-ਨਾਲ ਆਪਣੇ ਕੁੱਲ ਦੇ ਮੁੱਖ ਦੇਵਤਾ ਦਕਸ਼ ਪ੍ਰਜਾਪਤੀ ਮਹਾਰਾਜ ਜੀ ਦੀ ਜਯੰਤੀ ਵੀ ਪੂਰੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਉਣੀ ਚਾਹੀਦੀ ਹੈ, ਤਾਂ ਜੋ ਆਉਣ ਵਾਲੀ ਪੀੜ੍ਹੀ ਨੂੰ ਵੀ ਆਪਣੇ ਇਤਿਹਾਸ ਅਤੇ ਵਿਰਸੇ ਬਾਰੇ ਜਾਣਕਾਰੀ ਮਿਲ ਸਕੇ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਮਾਜ ਨੂੰ ਇਕਜੁੱਟ ਕਰਨ ਦੇ ਨਾਲ-ਨਾਲ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਸਮਾਜ ਦੇ ਸਮੂਹ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਭਾਈਚਾਰਾ, ਏਕਤਾ ਅਤੇ ਸਾਂਝ ਨੂੰ ਹੋਰ ਮਜ਼ਬੂਤ ਕਰਨ ਅਤੇ ਆਪਣੇ ਮਹਾਨ ਵਿਰਸੇ ਨੂੰ ਅੱਗੇ ਵਧਾਉਣ ਲਈ ਯਤਨਸ਼ੀਲ ਰਹਿਣ। ਇਸ ਮੌਕੇ ਸੂਬੇਦਾਰ ਅਮਰਜੀਤ ਕੁਮਾਰ, ਬੱਬੂ ਮਨੀਲਾ, ਬਗੀਚਾ ਚੰਦ, ਬਲਵੀਰ ਕੁਮਾਰ, ਭਜਨ ਲਾਲ, ਵਿਨੇ ਕੁਮਾਰ, ਇੰਦਰਜੀਤ ਕੁਮਾਰ, ਅਮਰੀਕ ਸਿੰਘ, ਜਸਪ੍ਰੀਤ ਸਿੰਘ, ਬੱਬੂ ਨੌਰਾ, ਸੁਖਵਿੰਦਰ ਸਿੰਘ ਪਲਾਹੀ, ਰਵੀ ਦੁਸਾਂਝ, ਬਹਾਦਰ ਸਿੰਘ ਸਪਰੋੜ, ਬੌਬੀ ਜੱਸੋ ਮਜਾਰਾ, ਯੁਵਰਾਜ ਜੀੜ ਸਮੇਤ ਵੱਡੀ ਗਿਣਤੀ ਵਿੱਚ ਪ੍ਰਜਾਪਤੀ ਸਮਾਜ ਦੇ ਮੈਂਬਰ ਹਾਜ਼ਰ ਸਨ।
ਤਸਵੀਰ – ਪ੍ਰਜਾਪਤੀ ਸਮਾਜ ਵਲੋਂ ਆਯੋਜਿਤ ਧਾਰਮਿਕ ਸਮਾਗਮ ਦੌਰਾਨ ਹਵਨ ਯੱਗ ਦਾ ਦ੍ਰਿਸ਼।
  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *