ਪ੍ਰਧਾਨ ਮੋਹਿਤ ਕੁੰਦਰਾ ਨੇ ਕਮਿਊਨਿਟੀ ਸੈਂਟਰ ਦਾ ਦੌਰਾ ਕਰ ਚਲ ਰਹੇ ਕੰਮ ਦਾ ਲਿਆ ਜਾਇਜ਼ਾ

Spread the love

ਮਾਛੀਵਾੜਾ ਸਾਹਿਬ 6 ਅਪ੍ਰੈਲ (ਸੁੱਚਾ ਬੰਗੜ) ਮਾਛੀਵਾੜਾ ਦੇ ਕਮਿਊਨਿਟੀ ਸੈਂਟਰ ਦੇ ਨਵੀਨੀਕਰਨ ਦਾ ਕੰਮ ਜੋਰ ਸ਼ੋਰਨਾਲ ਚੱਲ ਰਿਹਾ ਅੱਜ ਇਸ ਚੱਲ ਰਹੇ ਕੰਮ ਦਾ ਜਾਇਜ਼ਾ ਨਗਰ ਕੌਂਸਲ ਦੇ ਪ੍ਰਧਾਨ ਮੋਹਿਤ ਕੁੰਦਰਾ ਨੇ ਲਿਆ।ਇਸ ਮੌਕੇ ਉਹਨਾਂ ਜਿੱਥੇ ਚਲ ਰਹੇ ਕੰਮ ਬਾਰੇ ਸਬੰਧਿਤ ਠੇਕੇਦਾਰ ਤੋਂ ਜਾਣਕਾਰੀ ਪ੍ਰਾਪਤ ਕੀਤੀ ਉਥੇ ਨਾਲ ਦੀ ਨਾਲ ਇਸ ਕੰਮ ਵਿੱਚ ਸੁਧਾਰ ਲਈ ਕਈ ਸੁਝਾਅ ਵੀ ਦਿੱਤੇ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਮੋਹਿਤ ਕੁੰਦਰਾ ਨੇ ਕਿਹਾ ਕਿ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਦੀ ਅਗਵਾਈ ਹੇਠ ਨਗਰ ਕੌਂਸਲ ਵਲੋਂ ਇਸ ਖਸਤਾ ਹਾਲ ਕਮਿਊਨਿਟੀ ਸੈਂਟਰ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਕਰਵਾਇਆ ਗਿਆ। ਉਹਨਾਂ ਕਿਹਾ ਕਿ ਆਉਂਦੇ ਕੁਝ ਸਮੇਂ ਵਿੱਚ ਇਸ ਕਮਿਊਨਿਟੀ ਸੈਂਟਰ ਨੂੰ ਰਿਜ਼ੌਰਟ ਦਾ ਰੂਪ ਦੇਕੇ ਸ਼ਹਿਰ ਵਾਸੀਆਂ ਦੇ ਹਵਾਲੇ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਹਾਲ ਵਿਚ ਸਟੇਜ, ਏ ਸੀ ਅਤੇ ਖਿੜਕੀਆਂ ਦੇ ਵਧੀਆ ਸ਼ੀਸ਼ੇ ਇਸ ਨੂੰ ਨਵੀਂ ਦਿੱਖ ਦੇਣਗੇ।ਇਸ ਤੋਂ ਇਲਾਵਾ ਬਾਹਰੀ ਕੰਧ ਨੂੰ ਉੱਚਾ ਕਰਕੇ ਰਵਾਇਤੀ ਹਵੇਲੀ ਨੁੰਮਾ ਦਰਵਾਜਾ ਲਗਾਕੇ ਇਸ ਦੀ ਸੁੰਦਰਤਾ ਨੂੰ ਚਾਰ ਚੰਨ ਲਗਾਏ ਜਾਣਗੇ। ਉਹਨਾਂ ਉਮੀਦ ਜਤਾਈ ਕਿ ਆਉਂਦੇ ਕੁਝ ਸਮੇਂ ਬਾਅਦ ਹੀ ਸ਼ਹਿਰ ਦੇ ਸਾਰੇ ਆਮ ਤੇ ਖਾਸ ਲੋਕ ਇਸ ਰਾਇਲ ਰਿਜ਼ੌਰਟ ਵਿਚ ਆਪਣੇ ਸਮਾਗਮ ਕਰਵਾਇਆ ਕਰਨਗੇ।ਉਹਨਾਂ ਕਿਹਾ ਕਿ ਗੁਰੂ ਚਰਨ ਛੋਹ ਪ੍ਰਾਪਤ ਧਰਤੀ ਨੂੰ ਸੁੰਦਰ ਬਣਾਉਣ ਲਈ ਆਗਾਮੀ ਦਿਨਾਂ ਵਿਚ ਕੁਝ ਹੋਰ ਪ੍ਰੋਜੈਕਟ ਵੀ ਸ਼ੁਰੂ ਹੋ ਜਾਣਗੇ।

  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *