ਪ੍ਰਿੰਸੀਪਲਾਂ ਦੀਆਂ ਤਰੱਕੀਆਂ ਤੋ ਸਟੇਅ ਟੁੱਟੀ,ਤਰੱਕੀਆਂ ਦਾ ਰਾਹ ਖੁੱਲਿਆ

Spread the love
ਮੋਗਾ, 6 ਜੁਲਾਈ ( ਪ ਪ)– ਸਿੱਖਿਆ ਵਿਭਾਗ ਵਿਚਲੇ ਕੁਝ ਸਿੱਖਿਆ ਦੋਖੀਆਂ ਵੱਲੋਂ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਚ ਜਾਣ ਬੁੱਝ ਕੇ ਅਟਕਾਏ ਰੋੜਿਆਂ ਨੂੰ ਪਾਸੇ ਕਰਦੇ ਹੋਏ ਅੱਜ ਮਾਣਯੋਗ ਹਾਈ ਕੋਰਟ ਨੇ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਲਈ ਰਾਹ ਪੱਧਰਾ ਕਰ ਦਿੱਤਾ ਹੈ। ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਜਮਹੂਰੀ ਅਧਿਆਪਕ ਜਥੇਬੰਦੀ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ, ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਅਤੇ ਜ਼ਿਲ੍ਹਾ ਮੋਗਾ ਦੇ ਪ੍ਰਧਾਨ  ਸੁਖਪਾਲਜੀਤ ਸਿੰਘ ਨੇ ਦੱਸਿਆ ਕਿ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਲਈ ਜਮਹੂਰੀ ਅਧਿਆਪਕ ਜੱਥੇਬੰਦੀ ਪੰਜਾਬ ਲੰਬੇ ਸਮੇਂ ਤੋ ਜਥੇਬੰਦਕ ਅਤੇ ਕਾਨੂੰਨੀ ਲੜਾਈ ਲੜ ਰਿਹਾ ਸੀ । ਇਸ ਤੋਂ ਪਹਿਲਾਂ ਪ੍ਰਿੰਸੀਪਲਾਂ, ਮੁੱਖ ਅਧਿਆਪਕਾਂ , ਬੀ ਪੀ ਏ ਓਜ਼ ਦੀਆਂ ਤਰੱਕੀਆਂ ਵਿੱਚ ਪ੍ਰੋਮੋਸ਼ਨ ਕੋਟਾ 75:25 ਕਰਵਾਉਣ ਲਈ ਜਥੇਬੰਦੀ ਵੱਲੋਂ ਲੰਬੀ ਲੜਾਈ ਲੜੀ ਗਈ ਅਤੇ ਪ੍ਰੋਮੋਸ਼ਨ ਕੋਟਾ 75% ਕਰਵਾਇਆ ਗਿਆ ਜਿਸ ਨਾਲ ਸੀਨੀਅਰ ਲੈਕਚਰਾਰਾਂ,ਮਾਸਟਰ ਕਾਡਰ ਅਧਿਆਪਕਾਂ ਅਤੇ ਪ੍ਰਾਇਮਰੀ ਅਧਿਆਪਕਾਂ ਦੀਆਂ ਤਰੱਕੀਆਂ ਵਿੱਚ ਆਈ ਖੜੋਤ ਟੁੱਟਣ ਦੀ ਆਸ ਬੱਝੀ ਸੀ ਪਰ ਕੁਛ ਸ਼ਾਰਟ ਕੱਟ ਮਾਰਨ ਦੇ ਦੋਖੀ ਲੋਕਾਂ ਨੇ ਫਿਰ ਤੋ ਮਾਣਯੋਗ ਹਾਈਕੋਰਟ ਵਿੱਚ ਜਾ ਕੇ ਤਰੱਕੀਆਂ ਉੱਪਰ ਸਟੇਅ ਕਰਵਾ ਦਿੱਤੀ। ਜਿਥੇ ਜਥੇਬੰਦੀ ਲਗਾਤਾਰ ਕਰੜੇ ਸੰਘਰਸ਼ ਨਾਲ ਇਸ ਮੁੱਦੇ ‘ਤੇ ਦਬਾਅ ਬਣਾ ਰਹੀ ਸੀ ਓਥੇ ਜਥੇਬੰਦੀ ਦੇ ਸਾਥੀਆਂ ਹਰਵਿੰਦਰ ਸਿੰਘ ਫਤਹਿਗੜ ਸਾਹਿਬ ਅਤੇ ਕੁਲਵਿੰਦਰ ਸਿੰਘ ਬਠਿੰਡਾ ਦੀ ਲਗਾਤਾਰ ਲੜੀ ਕਾਨੂੰਨੀ ਲੜਾਈ ਨਾਲ ਅੱਜ ਮਾਣਯੋਗ ਹਾਈਕੋਰਟ ਨੇ ਤਰੱਕੀਆਂ ਨੂੰ ਹਰੀ ਝੰਡੀ ਦੇ ਦਿੱਤੀ ਹੈ । ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਔਜਲਾ, ਮੀਤ ਪ੍ਰਧਾਨ ਸੁੱਖਵਿੰਦਰ ਸੁੱਖੀ,ਸੰਯੁਕਤ ਸਕੱਤਰ ਦਲਜੀਤ ਸਮਰਾਲਾ, ਵਿੱਤ ਸਕੱਤਰ ਜਸਵਿੰਦਰ ਸਿੰਘ ਬਠਿੰਡਾ,ਪ੍ਰੈਸ ਸਕੱਤਰ ਲਖਵੀਰ ਸਿੰਘ ਮੁਕਤਸਰ ਸਾਹਿਬ ਅਤੇ ਸਹਾਇਕ ਪ੍ਰੈਸ ਸਕੱਤਰ ਰਾਜਵਿੰਦਰ ਸਿੰਘ ਬੈਹਣੀਵਾਲ ਨੇ ਦੱਸਿਆ ਕਿ ਪੰਜਾਬ ਦੇ ਸੈਕੰਡਰੀ ਸਕੂਲਾਂ ਵਿੱਚ ਲਗਭਗ 65-70% ਪ੍ਰਿੰਸੀਪਲਾਂ ਦੀਆਂ ਅਸਾਮੀਆਂ ਖਾਲੀ ਪਈਆਂ ਹਨ ਜਿਸ ਕਰਕੇ ਸਕੂਲਾਂ ਦਾ ਤਾਣਾ ਬਾਣਾ ਬੁਰੀ ਤਰਾਂ ਉਲਝਿਆ ਪਿਆ ਹੈ । ਆਗੂਆਂ ਨੇ ਸਿੱਖਿਆ ਵਿਭਾਗ ਤੋ ਮੰਗ ਕੀਤੀ ਕਿ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਤੁਰੰਤ ਕੀਤੀਆਂ ਜਾਣ ਤਾਂ ਜੋ ਬਿਨਾਂ ਪ੍ਰਿੰਸੀਪਲਾਂ ਤੋ ਚੱਲ ਰਹੇ ਸਕੂਲਾਂ ਨੂੰ ਸਥਾਈ ਪ੍ਰਿੰਸੀਪਲ ਮਿਲ ਸਕਣ। ਆਗੂਆਂ ਨੇ ਮੰਗ ਕੀਤੀ ਕਿ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਤੁਰੰਤ ਕਰਕੇ ਕਦਮ ਦਰ ਕਦਮ ਮਾਸਟਰ ਤੋ ਲੈਕਚਰਾਰ ਅਤੇ ਮੁੱਖ ਅਧਿਆਪਕ , ਸੀ ਐੱਚ ਟੀ ਤੋ ਬੀ ਪੀ ਏ ਓ, ਪ੍ਰਾਇਮਰੀ ਅਤੇ ਸੀ ਐਂਡ ਵੀ ਤੋ ਮਾਸਟਰ ਕਾਡਰ ਦੀਆਂ ਤਰੱਕੀਆਂ ਵੀ ਤੁਰੰਤ ਕੀਤੀਆਂ ਜਾਣ। ਆਗੂਆਂ ਨੇ ਮੰਗ ਕੀਤੀ ਕਿ ਸਾਰੇ ਕਾਡਰਾਂ ਦੀਆਂ ਖਾਲੀ ਪਈਆਂ ਸਿੱਧੀ ਭਰਤੀ ਕੋਟੇ ਦੀਆਂ ਅਸਾਮੀਆਂ ਦਾ ਤੁਰੰਤ ਇਸ਼ਤਿਹਾਰ ਦੇਕੇ ਭਰਤੀ ਕੀਤੀ ਜਾਵੇ ਤਾਂ ਜੋ ਸਕੂਲਾਂ ਵਿੱਚ ਸਟਾਫ ਪੂਰਾ ਹੋ ਸਕੇ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *