ਪੰਜਾਬ ਕਾਂਗਰਸ ਨੂੰ ਮਿਲੀ ਨਵੀਂ ਊਰਜਾ – ਸੀਨੀਅਰ ਕਾਂਗਰਸੀ ਆਗੂ ਵਿੱਕੀ ਚੌਧਰੀ ਵੱਲੋਂ ਪੰਜਾਬ ਦੇ ਨਵੇਂ ਏ.ਆਈ.ਸੀ.ਸੀ. ਇੰਚਾਰਜ਼ ਸਚਿਨ ਪਾਇਲਟ ਦਾ ਨਿੱਘਾ ਸਵਾਗਤ, ਹਾਈਕਮਾਂਡ ਦਾ ਕੀਤਾ ਧੰਨਵਾਦ

Spread the love
ਬਲਾਚੌਰ, 6 ਸਤੰਬਰ (ਜਤਿੰਦਰਪਾਲ ਸਿੰਘ ਕਲੇਰ):  ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਜੀ ਨੂੰ ਪੰਜਾਬ ਦਾ ਨਵਾਂ ਏ.ਆਈ.ਸੀ.ਸੀ ਇੰਚਾਰਜ ਨਿਯੁਕਤ ਕੀਤੇ ਜਾਣ ‘ਤੇ ਪੰਜਾਬ ਭਰ ਦੇ ਕਾਂਗਰਸੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ।ਇਸ ਸਬੰਧੀ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਵਿੱਕੀ ਚੌਧਰੀ ਨੇ ਪੰਜਾਬ ਦੀ ਧਰਤੀ ‘ਤੇ ਸਚਿਨ ਪਾਇਲਟ ਜੀ ਦਾ ਦਿਲੋਂ ਸਵਾਗਤ ਅਤੇ ਜੀ ਆਇਆਂ ਨੂੰ ਆਖਿਆ ਹੈ। ਉਨ੍ਹਾਂ ਕਿਹਾ ਕਿ ਸਚਿਨ ਪਾਇਲਟ ਇੱਕ ਨੌਜਵਾਨ, ਪੜ੍ਹੇ-ਲਿਖੇ, ਸੂਝਵਾਨ ਅਤੇ ਦੂਰਅੰਦੇਸ਼ੀ ਆਗੂ ਹਨ, ਜਿਨ੍ਹਾਂ ਕੋਲ ਸੰਗਠਨ ਦਾ ਲੰਮਾ ਤਜਰਬਾ ਹੈ।ਵਿੱਕੀ ਚੌਧਰੀ ਨੇ ਕਿਹਾ ਕਿ ਸਚਿਨ ਪਾਇਲਟ ਜੀ ਦੀ ਅਗਵਾਈ, ਤਜਰਬੇ ਅਤੇ ਨੌਜਵਾਨ ਊਰਜਾ ਨਾਲ ਪੰਜਾਬ ਕਾਂਗਰਸ ਨੂੰ ਹੋਰ ਵੱਡੀ ਮਜ਼ਬੂਤੀ ਮਿਲੇਗੀ ਅਤੇ ਪਾਰਟੀ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਆਓ, ਇਕੱਠੇ ਮਿਲ ਕੇ ਪੰਜਾਬ ਦੇ ਹੱਕਾਂ ਅਤੇ ਲੋਕਾਂ ਦੀ ਆਵਾਜ਼ ਨੂੰ ਹੋਰ ਬੁਲੰਦ ਕਰੀਏ।ਇਸ ਮੌਕੇ ਵਿੱਕੀ ਚੌਧਰੀ ਨੇ ਕਾਂਗਰਸ ਹਾਈਕਮਾਂਡ ਸ੍ਰੀ ਰਾਹੁਲ ਗਾਂਧੀ ਜੀ ਅਤੇ ਸ੍ਰੀਮਤੀ ਸੋਨੀਆ ਗਾਂਧੀ ਜੀ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਇੱਕ ਸਹੀ ਅਤੇ ਸੂਝਵਾਨ ਫੈਸਲਾ ਲੈ ਕੇ ਪੰਜਾਬ ਦੀ ਜ਼ਿੰਮੇਵਾਰੀ ਇੱਕ ਨੌਜਵਾਨ ਆਗੂ ਨੂੰ ਸੌਂਪੀ ਹੈ। ਉਨ੍ਹਾਂ ਸਚਿਨ ਪਾਇਲਟ ਜੀ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਪੰਜਾਬ ਵਿੱਚ ਨਵੀਆਂ ਬੁਲੰਦੀਆਂ ਛੂਹੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਧਰਮਪਾਲ ਚੇਚੀ , ਪ੍ਰਵੀਨ ਨੰਬਰਦਾਰ ਨਿੱਘੀ , ਠੇਕੇਦਾਰ ਦੇਸ ਰਾਜ ਹੱਕਲਾ , ਨਵੀਨ ਆਦੋਆਣਾ, ਪੰਕਜ ਚੋਧਰੀ ਵਾਈਸ ਪ੍ਰਧਾਨ ਜਿਲ੍ਹਾ ਯੂਥ ਕਾਂਗਰਸ, ਫਰਹੀਨ ਚੇਚੀ ਜਨਰਲ ਸੈਕਟਰੀ ਪੰਜਾਬ ਯੂਥ ਕਾਂਗਰਸ, ਸੇਠੀ ਬਾਗੋਵਾਲ, ਰਾਮਸ਼ਾਹ ਬਾਗੋਵਾਲ, ਆਦਿ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *