ਪੰਜਾਬ ਦੇ ਕਾਲੇ ਦੌਰ ਦਾ ਸੱਚ ਜਾਣਨ ਲਈ ਦਿਖਾਈ ਜਾਣੀ ਚਾਹੀਦੀ ਹੈ ਫਿਲਮ ‘ਸਤਲੁਜ’-ਐਡਵੋਕੇਟ ਸੰਜੀਵ ਚੋਧਰੀ ਚੇਚੀ  ਕਾਂਲੰਮੇ ਗਰਸ ਨੂੰ ਹੱਥੀ ਲੈਦਿਆਂ ਕਿਹਾ ਕਿ ਕਾਂਗਰਸ ਬਣ ਚੁੱਕੀ ਹੈ ਝਗੜਾ ਪਾਰਟੀ

Spread the love
ਨਵਾਂਸ਼ਹਿਰ  10 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ )-ਪੰਜਾਬ ਦੇ ਕਾਲੇ ਦੌਰਾਨ ਬਾਰੇ ਬਣਾਈ ਗਈ ਫਿਲਮ ‘ਸਤਲੁਜ ਲੋਕਾਂ ਨੂੰ ਜ਼ਰੂਰ ਦਿਖਾਈ ਜਾਣੀ ਚਾਹੀਦੀ ਹੈ ਤਾਂ ਜੋ ਉਸ ਦੌਰ ਦਾ ਸੱਚ ਲੋਕਾਂ ਸਾਹਮਣੇ ਆ ਸਕੇ। ਇਹ ਉਸ ਦੌਰ ਦਾ ਕੌੜਾ ਸੱਚ ਹੈ, ਜੋ ਪੰਜਾਬੀਆਂ ਦੇ ਜ਼ਖ਼ਮਾਂ ਨੂੰ ਬਿਆਨਦਾ ਹੈ। ਇਤਿਹਾਸ ਚੰਗਾ ਜਾਂ ਮਾੜਾ ਹੋਵੇ, ਉਸ ਬਾਰੇ ਲੋਕਾਂ ਨੂੰ ਜ਼ਰੂਰ ਜਾਣਨਾ ਚਾਹੀਦਾ ਹੈ ਤਾਂ ਜੋ ਇਤਿਹਾਸ ਵਿਚ ਕੀਤੀਆਂ ਗਈਆਂ ਗਲਤੀਆਂ ਤੋਂ ਸਿੱਖਿਆ ਲੈ ਕੇ ਸੁਧਾਰ ਕੀਤਾ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਜਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਜਿਲ੍ਹਾ ਪ੍ਰਧਾਨ ਐਡਵੋਕੇਟ ਸੰਜੀਵ ਚੋਧਰੀ ਚੇਚੀ ਨੇ ਕਾਠਗੜ੍ਹ ਵਿਖੇ ਅਜੀਤ ਦੇ ਦਫ਼ਤਰ ਅਜੀਤ ਦੇ ਪੱਤਰਕਾਰ ਹਰਸਿਮਰਨ ਜੋਤ ਸਿੰਘ ਕਲੇਰ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਸ ਫਿਲਮ ਵਿਚ ਕਾਂਗਰਸ ਦੇ ਕਾਲੇ ਕਾਰਨਾਮਿਆਂ ਦਾ ਪਰਦਾਫਾਸ਼ ਕੀਤਾ ਗਿਆ ਹੈ, ਜਿਸ ਨੂੰ ਰੋਕਣਾ ਵੱਡੀ ਸਾਜ਼ਿਸ਼ ਹੈ। ਫਿਲਮ ਰੋਕੇ ਜਾਣ ਨੂੰ ਲੈ ਕੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਲੋਂਦਿੱਤੇ ਗਏ ਬਿਆਨ ਬਾਰੇ ਪੁੱਛੇ ਜਾਣ ‘ਤੇ ਐਡਵੋਕੇਟ ਚੇਚੀ ਨੇ ਕਿਹਾ ਕਿ ਇਸ ਦਾ ਜਵਾਬ ਤਾਂ ਰਵਨੀਤ ਬਿੱਟੂ ਜਾਂ ਭਾਰਤੀ ਜਨਤਾ ਪਾਰਟੀ ਹੀ ਦੇ ਸਕਦੀ ਹੈ ਪਰ ਇਹ ਸਮਝ ਨਹੀਂ ਆ ਰਹੀ ਕਿ ਉਸ ਦੌਰ ਦੇ ਕਾਂਗਰਸ ਦੇ ਕਾਲੇ ਕਾਰਨਾਮਿਆਂ ਨੂੰ ਲੁਕਾਉਣ ਲਈ ਭਾਜਪਾ ਕਿਉਂ ਉਸ ਦਾ ਬਚਾਅ ਕਰ ਰਹੀ ਹੈ।ਕਾਂਗਰਸ ਵਿਚ ਇਕ ਵਾਰ ਫਿਰ ਸਿਖਰ ‘ਤੇ ਪੁੱਜੀ ਅੰਦਰੂਨੀ ਧੜੇਬੰਦੀ ਬਾਰੇ ਪੁੱਛੇ ਜਾਣ ‘ਤੇ ਐਡਵੋਕੇਟ ਚੇਚੀ ਨੇ ਕਿਹਾ ਕਿ ਕਾਂਗਰਸ ਪਾਰਟੀ ਹੁਣ ਝਗੜਾ ਪਾਰਟੀ ਬਣ ਚੁੱਕੀ ਹੈ। ਇਸ ਦੇ ਸਾਰੇ ਆਗੂ ਆਪਣੇ ਆਪ ਨੂੰ ਪੰਜਾਬ ਦਾ ਪ੍ਰਧਾਨ ਸਮਝਦੇ ਹਨ, ਚਾਹੇ ਵੜਿੰਗ ਅਤੇ ਹੋਰ ਕਾਂਗਰਸੀ ਆਗੂ ਹੋਵੇ, ਆਪਣੀ ਚੌਧਰ ਲਈ ਲੜ ਰਿਹਾ ਹੈ। ਪਰ ਉਹਨਾਂ ਨੇ ਕਿਹਾ ਕਿ 2027 ਦੀਆਂ ਚੋਣਾਂ ਵਿੱਚ  ਪੰਜਾਬ ਦੇ ਲੋਕ ਕਾਂਗਰਸ ਨੂੰ ਦੱਸ ਦੇਣ ਗੇ ਸਿਰਫ ਆਮ ਆਦਮੀ ਪਾਰਟੀ ਹੀ ਹੈ ਜੋ ਕਹਿੰਦੀ ਹੈ ਉਹ ਕਰਦੀ ਹੈ ਜਿਸ ਨੂੰ ਦੱਸਣ ਦੀ ਲੋੜ ਨਹੀਂ ਹੈ ਸਭ ਕੁਝ ਸਾਫ ਦਿਖਦਾ ਹੈ ਜੋ ਪੰਜਾਬ ਦੇ ਲੋਕਾਂ ਦੇ ਸਾਹਮਣੇ ਹੈ।

 

  • Related Posts

    ਲੋਕਾਂ ਨੂੰ ਆਵਾਜਾਈ ਸਬੰਧੀ ਮਿਲੇਗੀ ਹੋਰ ਬਿਹਤਰ ਸਹੂਲਤ

    Spread the love

    Spread the loveਫ਼ਰੀਦਕੋਟ, 10 ਜੁਲਾਈ:(ਗੁਰਦੀਪ ਸਿੰਘ ਢਿੱਲੋਂ ) ਫ਼ਰੀਦਕੋਟ ਹਲਕੇ ਦੇ ਸੜਕੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਦੋ ਮਹੱਤਵਪੂਰਨ ਸੜਕ ਪ੍ਰੋਜੈਕਟਾਂ ਫ਼ਰੀਦਕੋਟ–ਬਸਤੀ ਗੋਬਿੰਦਸਰ–ਅਰਾਈਆਂਵਾਲਾ ਸੜਕ ਅਤੇ ਮਹਿਮੂਆਣਾ–ਬੀਹਲੇਵਾਲਾ–ਮੁਕਤਸਰ–ਫਿਰੋਜ਼ਪੁਰ ਰੋਡ…

    650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਾਕੂਮੈਂਟਰੀ ਪ੍ਰਦਰਸ਼ਨ ਤੀਜੇ ਦਿਨ ਵੀ ਲੋਕਾਂ ਲਈ ਬਣਿਆ ਖਿੱਚ ਦਾ ਕੇਂਦਰ

    Spread the love

    Spread the loveਕੋਟਕਪੂਰਾ, 10 ਜੁਲਾਈ (ਗੁਰਦੀਪ ਸਿੰਘ ਢਿੱਲੋਂ ) ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਤੀਜੇ…

    Leave a Reply

    Your email address will not be published. Required fields are marked *