ਪੰਜਾਬ ਪਬਲਿਕ ਸਕੂਲ ਵਿੱਚ ਮੈਥ ਗਤੀਵਿਧੀਆਂ ਰਾਹੀਂ ਬੱਚਿਆਂ ਨੇ ਸਿੱਖੇ ਗਣਿਤ ਦੇ ਨਵੇਂ ਗੁਰ

Spread the love

ਧਨੌਲਾ: 16 ਜੁਲਾਈ (ਹਰਦੀਪ ਹੈਰੀ)ਪੰਜਾਬ ਪਬਲਿਕ ਸਕੂਲ ਮਾਨਾਂ ਪਿੰਡੀ ਵਿਖੇ ਸਕੂਲ ਦੇ ਨੰਨੇ-ਮੁੰਨੇ ਬੱਚਿਆਂ ਲਈ ਰੁਚਿਕਰ ਮੈਥ ਗਤੀਵਿਧੀਆਂ ਕਰਵਾਈਆਂ ਗਈਆਂ। ਇਨ੍ਹਾਂ ਗਤੀਵਿਧੀਆਂ ਦਾ ਉਦੇਸ਼ ਬੱਚਿਆਂ ਵਿੱਚ ਗਣਿਤ ਪ੍ਰਤੀ ਦਿਲਚਸਪੀ ਪੈਦਾ ਕਰਨਾ ਅਤੇ ਖੇਡ-ਖੇਡ ਵਿੱਚ ਗਣਿਤ ਦੀਆਂ ਮੁੱਢਲੀਆਂ ਧਾਰਨਾਵਾਂ ਨੂੰ ਆਸਾਨ ਅਤੇ ਮਨੋਰੰਜਕ ਢੰਗ ਨਾਲ ਸਮਝਾਉਣਾ ਸੀ।ਇਸ ਮੌਕੇ ਬੱਚਿਆਂ ਨੇ ਵੱਖ-ਵੱਖ ਮੈਥ ਐਕਟੀਵਿਟੀਆਂ ਵਿੱਚ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਰੰਗ-ਬਿਰੰਗੇ ਸਿੱਖਣ ਸਮੱਗਰੀ, ਨੰਬਰ ਪਛਾਣ, ਗਿਣਤੀ, ਆਕਾਰਾਂ ਦੀ ਪਛਾਣ ਅਤੇ ਹੋਰ ਗਣਿਤ ਆਧਾਰਿਤ ਗਤੀਵਿਧੀਆਂ ਰਾਹੀਂ ਬੱਚਿਆਂ ਨੇ ਸਿੱਖਣ ਦੇ ਨਾਲ-ਨਾਲ ਖੂਬ ਆਨੰਦ ਵੀ ਮਾਣਿਆ। ਮੈਥ ਅਧਿਆਪਕਾਂ ਨੇ ਬੱਚਿਆਂ ਨੂੰ ਹਰ ਗਤੀਵਿਧੀ ਬੜੇ ਸਰਲ ਅਤੇ ਰਚਨਾਤਮਕ ਢੰਗ ਨਾਲ ਕਰਵਾ ਕੇ ਉਨ੍ਹਾਂ ਦਾ ਹੌਸਲਾ ਵਧਾਇਆ।ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਸਿਮਰਨ ਕੌਰ ਨੇ ਕਿਹਾ ਕਿ ਸ਼ੁਰੂਆਤੀ ਪੜਾਅ ‘ਤੇ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਬੱਚਿਆਂ ਦੇ ਬੌਧਿਕ ਵਿਕਾਸ, ਤਰਕਸ਼ੀਲ ਸੋਚ ਅਤੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰਦੀਆਂ ਹਨ। ਉਨ੍ਹਾਂ ਬੱਚਿਆਂ ਦੀ ਸ਼ਲਾਘਾ ਕਰਦਿਆਂ ਭਵਿੱਖ ਵਿੱਚ ਵੀ ਅਜਿਹੀਆਂ ਸਿੱਖਿਆਤਮਕ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ।

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *