ਪੰਜਾਬ ਪ੍ਰਦੇਸ਼ ਵਪਾਰ ਮੰਡਲ ਅਤੇ ਸਵਰਨਕਾਰ ਸੰਘ ਵਲੋਂ ਪ੍ਰਧਾਨ ਪਵਨ ਗੋਇਲ ਅਤੇ ਉਨ੍ਹਾਂ ਦੀ ਟੀਮ ਦਾ ਕੀਤਾ ਵਿਸ਼ੇਸ਼ ਸਨਮਾਨ —

Spread the love

ਮੋਗਾ,6 ਜੂਨ ( ਪ ਪ)–ਵਪਾਰ ਵਰਗ ਨੂੰ ਆ ਰਹੀਆਂ ਮੁਸਕਲਾਂ ਦੇ ਹੱਲ ਲਈ ਅਤੇ ਆਮ ਲੋਕਾਂ ਦੀ ਅਵਾਜ਼ ਨੂੰ ਪ੍ਰਸ਼ਾਸਨ ਅਤੇ ਸਰਕਾਰ ਤੱਕ ਪਹੁੰਚਾਉਣ ਲਈ ਪਿਛਲੇ ਦਿਨੀ ਸ਼੍ਰੋਮਣੀ ਅਕਾਲੀ ਦਲ ਵੱਲੋ ਪਵਨ ਗੋਇਲ ਬੁੱਧ ਸਿੰਘ ਵਾਲਾ ਨੂੰ ਵਿਧਾਨ ਸਭਾ ਬਾਘਾ ਪੁਰਾਣਾ ਦਾ ਵਪਾਰ ਮੰਡਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਸਵਰਨਕਾਰ ਸੰਘ ਸਰਾਫ਼ਾ ਬਾਜ਼ਾਰ ਮੋਗਾ ਅਤੇ ਪੰਜਾਬ ਪ੍ਰਦੇਸ਼ ਵਪਾਰ ਮੰਡਲ ਮੋਗਾ ਵਲੋਂ ਪ੍ਰਧਾਨ ਬਲਬੀਰ ਸਿੰਘ ਰਾਮੂੰਵਾਲੀਆ ਅਤੇ ਪ੍ਰਧਾਨ ਸੁਖਚੈਨ ਸਿੰਘ ਰਾਮੂੰਵਾਲੀਆ ਦੀ ਅਗਵਾਈ ਹੇਠ ਲੰਮੇ ਸਮੇਂ ਤੋਂ ਵਪਾਰ ਵਰਗ ਨਾਲ ਜੁੜੇ ਹੋਏ ਨਵਨਿਯਕੁਤ ਪ੍ਰਧਾਨ ਪਵਨ ਗੋਇਲ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਨੂੰ ਸਵਰਨਕਾਰ ਸੰਘ ਸਰਾਫ਼ਾ ਬਾਜ਼ਾਰ ਮੋਗਾ ਅਤੇ ਪੰਜਾਬ ਪ੍ਰਦੇਸ਼ ਵਪਾਰ ਮੰਡਲ ਮੋਗਾ ਵਲੋਂ ਸਿਰਪਾਓ ਅਤੇ ਸਨਮਾਨ ਚਿੰਨ੍ਹ ਦੇ ਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਨਵ-ਨਿਯਕੁਤ ਪ੍ਰਧਾਨ ਪਵਨ ਗੋਇਲ ਬੁੱਧ ਸਿੰਘ ਵਾਲਾ ਨੇ ਦੁਕਾਨਦਾਰ ਅਤੇ ਵਪਾਰੀ ਵਰਗ ਨੂੰ ਆ ਰਹੀਆਂ ਮੁਸਕਲਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਵਾਉਣ ਦਾ ਭਰੋਸਾ ਦਿਵਾਇਆ। ਦਿਨੋਂ ਦਿਨ ਵੱਧ ਰਹੀਆਂ ਲੁੱਟਾਂ ਖੋਹਾਂ ਤੇ ਚੋਰੀਆ ਗੰਭੀਰ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਨੂੰ ਦੁਕਾਨਦਾਰ ਅਤੇ ਵਪਾਰੀਆਂ ਦੀ ਰੱਖਿਆ ਕਰਨੀ ਚਾਹੀਦੀ ਹੈ ਤਾਂ ਜ਼ੋ ਆਮ ਵਰਗ ਖੁੱਲ੍ਹਕੇ ਆਪਣਾ ਕਾਰੋਬਾਰ ਕਰ ਸਕਣ। ਉਨ੍ਹਾਂ ਵੱਲੋਂ ਦੁਕਾਨਦਾਰਾਂ ਅਤੇ ਵਪਾਰੀ ਵਰਗ ਦੀ ਸਰੁੱਖਿਆ ਲਈ ਪੁਲਿਸ ਦੀ ਗਸ਼ਤ ਨੂੰ ਵਧਾਉਣ ਦੀ ਮੰਗ ਰੱਖੀ ਗਈ। ਇਸ ਮੌਕੇ ਸਵਰਨਕਾਰ ਸੰਘ ਦੇ ਪ੍ਰਧਾਨ ਬਲਬੀਰ ਸਿੰਘ ਰਾਮੂੰਵਾਲੀਆ,ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪ੍ਰਧਾਨ ਸੁਖਚੈਨ ਸਿੰਘ ਰਾਮੂੰਵਾਲੀਆ, ਸਵਰਨਕਾਰ ਸੰਘ ਦੇ ਸੈਕਟਰੀ ਯਸ਼ਪਾਲ ਪਾਲੀ, ਖਜਾਨਚੀ ਸੰਜੀਵ ਕੁਮਾਰ, ਗਗਨਦੀਪ ਸਦਿਓੜਾ,ਦੀਪੂ ਕੰਡਾ, ਬਾਬਾ ਜਤਿੰਦਰਪਾਲ ਸਿੰਘ ਪਟਨੇ ਵਾਲੇ, ਚੇਅਰਮੈਨ ਅਮਰਜੀਤ ਸਿੰਘ ਕਲੱਕਤਾ,ਹਰਜੋਤ ਸਿੰਘ, ਹਰਮੀਤ ਸਿੰਘ, ਆਦਿ ਹਾਜ਼ਰ ਸਨ।

  • Related Posts

    ਸਰਕਾਰੀ ਹਾਈ ਸਕੂਲ ਗੁੰਮਜਾਲ ਵਿਖੇ ਮਨਾਇਆ ਗਿਆ ਵਿਸ਼ਵ ਜ਼ੂਨੋਟਿਕ ਦਿਵਸ

    Spread the love

    Spread the loveਪੱਟੀ ਸਦੀਕ, 6 ਜੁਲਾਈ (ਬਲਕਰਨ ਸਿੰਘ ਮਸ਼ਾਲ)- ਪਸ਼ੂ ਪਾਲਣ ਵਿਭਾਗ ਫ਼ਾਜ਼ਿਲਕਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਸੈਕੰਡਰੀ ਸਕੂਲ ਗੁੰਮਜਾਲ ਵਿਖੇ ਵਿਸ਼ਵ ਜ਼ੂਨੋਟਿਕ ਦਿਵਸ ਮਨਾਇਆ ਗਿਆ। ਇਸ ਮੌਕੇ ਸਿਵਲ ਪਸ਼ੂ…

    ਦਲਵੀਰ ਸਿੰਘ, ਗੁਰਸੇਵਕ ਸਿੰਘ ਅਤੇ ਜਗਦੀਸ਼ ਕੌਰ ਉਰਫ਼ ਨੀਟੂ ਨੂੰ ਹਮਲਾ ਮਾਮਲੇ ‘ਚ ਅਦਾਲਤ ਨੇ ਕੀਤਾ ਬਰੀ ਅਦਾਲਤ ਨੇ ਵਕੀਲ ਹਰਪ੍ਰੀਤ ਸਿੰਘ ਅਤੇ ਰਾਜ ਕੁਮਾਰ ਕੁੰਡਲ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਬਰੀ ਕਰ ਦਿੱਤਾ

    Spread the love

    Spread the loveਪੱਟੀ ਸਦੀਕ, 6 ਜੁਲਾਈ (ਪੱਤਰ ਪ੍ਰੇਰਕ)- ਅਬੋਹਰ ਸਬ-ਡਵੀਜ਼ਨ ਜੱਜ ਜਗਵਿੰਦਰ ਸਿੰਘ ਦੀ ਅਦਾਲਤ ਵਿੱਚ, ਵਕੀਲ ਹਰਪ੍ਰੀਤ ਸਿੰਘ ਅਤੇ ਰਾਜਕੁਮਾਰ ਕੁੰਡਲ ਨੇ ਤਿੰਨ ਮੁਲਜ਼ਮਾਂ: ਦਲਵੀਰ ਸਿੰਘ ਪੁੱਤਰ ਦਰਸ਼ਨ ਸਿੰਘ,…

    Leave a Reply

    Your email address will not be published. Required fields are marked *