ਪੰਜਾਬ ਵਿੱਚ ਲੱਗ ਰਹੇ ਬਿਜਲੀ ਦੇ ਲੰਮੇ ਕੱਟਾਂ ਦੇ ਵਿਰੋਧ ਵਿੱਚ ਅਕਾਲੀ ਦਲ ਵੱਲੋਂ ਮਾਨ ਦਾ ਪੁਤਲਾ ਫੂਕ ਦਿੱਤਾ ਵਿਸ਼ਾਲ ਰੋਸ ਧਰਨਾ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਕੇ ਝੂਠ ਤੇ ਮਕਾਰ ਸਰਕਾਰ ਸਾਬਤ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ –ਪਰਮਜੀਤ ਸਿੰਘ ਢਿੱਲੋਂ

Spread the love
ਸਮਰਾਲਾ 16 ਸਤੰਬਰ ( ਮੁਕੇਸ਼ ਵਰਮਾ)=ਸਾਲ 2022 ਵਿੱਚ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਪੰਜਾਬ ਵਿੱਚ ਝੂਠੇ ਬਦਲਾਅ ਦੇ ਨਾਂ ਦੇ ਬਣੀ ‘ਆਮ ਆਦਮੀ ਪਾਰਟੀ’ ਦੀ ਸਰਕਾਰ ਸਾਰੇ ਫਰੰਟਾਂ ਤੇ ਬੁਰੀ ਤਰ੍ਹਾਂ ਫੇਲ ਸਾਬਤ ਹੋਈ ਹੈ, ਹੁਣ ਪੰਜਾਬ ਦੇ ਗੁੰਮਰਾਹ ਹੋਏ ਲੋਕ ਵੀ ਇਸ ਪਾਰਟੀ ਦੀਆਂ ਚਾਲਾਂ ਸਮਝਣ ਲੱਗ ਪਏ ਹਨ ਅਤੇ ਹੁਣ ਪੂਰੀ ਤਰ੍ਹਾਂ ਇਸ ਪਾਰਟੀ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਤਤਪਰ ਹਨ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦਿਹਾਤੀ ਅਤੇ ਹਲਕਾ ਇੰਚਾਰਜ ਸਮਰਾਲਾ ਪਰਮਜੀਤ ਸਿੰਘ ਢਿੱਲੋਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਹਾਈ ਕਮਾਂਡ ਵੱਲੋਂ ਪੂਰੇ ਪੰਜਾਬ ਲੱਗ ਰਹੇ ਬਿਜਲੀ ਦੇ ਲੰਬੇ ਕੱਟਾਂ ਦੇ ਵਿਰੋਧ ਵਿੱਚ ਤਹਿਸੀਲ ਪੱਧਰ ਤੇ ਰੋਸ ਪ੍ਰਦਰਸ਼ਨ ਦੇ ਸਬੰਧ ਵਿੱਚ ਸਮਰਾਲਾ ਦੇ ਐਸ. ਡੀ. ਐਮ. ਦਫਤਰ ਅੱਗੇ ਹਲਕਾ ਸਮਰਾਲਾ ਦੇ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਅਤੇ ਵਰਕਰਾਂ ਵੱਲੋਂ ਕੀਤੇ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦੇ ਹੋਏ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਜੁਮਲਿਆਂ ਨੂੰ ਸੱਚ ਮੰਨਦੇ ਹੋਏ ਇਨ੍ਹਾਂ ਨੂੰ ਵੋਟਾਂ ਪਾ ਦਿੱਤੀਆਂ ਸਨ, ਪ੍ਰੰਤੂ ਉਨ੍ਹਾਂ ਨੂੰ ਇਹ ਨਹੀਂ ਸੀ ਪਤਾ ਕਿ ਇਹ ਪਾਰਟੀ ਸਿਰਫ ਤੇ ਸਿਰਫ ਲੁੱਟਣ ਲਈ ਬਣਾਈ ਗਈ ਹੈ, ਜਿਨ੍ਹਾਂ ਨੇ ਬੜੀ ਸਫਾਈ ਨਾਲ ਪੰਜਾਬ ਨੂੰ ਸਾਢੇ ਚਾਰ ਸਾਲਾਂ ਵਿੱਚ ਪੂਰੀ ਤਰ੍ਹਾਂ ਲੁੱਟ ਵੀ ਲਿਆ ਅਤੇ ਕਰਜਈ ਵੀ ਬਣਾ ਦਿੱਤਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਝੂਠੇ ਸਬਜ਼ਬਾਗ ਦਿਖਾਉਂਦੇ ਹੋਏ ਕਿਹਾ ਸੀ ਕਿ ਅੱਜ ਤੋਂ ਬਾਅਦ ਪੰਜਾਬ ਵਿੱਚ ਬਿਜਲੀ ਕੱਟ ਤਾਂ ਕੀ ਲੱਗਣੇ ਹਨ, ਬਿਜਲੀ ਇੱਕ ਝਪਕਾ ਵੀ ਨਹੀਂ ਮਾਰੇਗੀ, ਪ੍ਰੰਤੂ ਪਿਛਲੇ ਕੁਝ ਦਿਨਾਂ ਪੰਜਾਬ ਅੰਦਰ ਇਹ ਹਾਲਾਤ ਬਣੇ ਹੋਏ ਹਨ, ਬਿਜਲੀ ਨੇ ਝਪਕਾ ਤਾਂ ਕੀ ਮਾਰਨਾ ਸੀ, ਬਿਜਲੀ ਲੰਬੇ ਕੱਟਾਂ ਕਾਰਨ ਆਉਂਦੀ ਹੀ ਨਹੀਂ। ਪੰਜਾਬ ਦੇ ਲੋਕ ਗਰਮੀ ਅਤੇ ਬਿਜਲੀ ਦੇ ਲੰਬੇ ਕੱਟਾਂ ਤੋਂ ਬੇਹਾਲ ਹੋਏ ਪਏ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਹਾਲਾਤ ਇਸ ਪਾਰਟੀ ਨੇ ਇੰਨੇ ਜਿਆਦਾ ਖਰਾਬ ਕਰ ਦਿੱਤੇ ਹਨ, ਪੰਜਾਬ ਦੇ ਆਮ ਲੋਕ ਰਾਤ ਨੂੰ ਤਾਂ ਕੀ ਦਿਨ ਵੇਲੇ ਵੀ ਇਕੱਲੇ ਜਾਣ ਤੋਂ ਡਰਨ ਲੱਗ ਪਏ ਹਨ। ਅੱਜ ਪੰਜਾਬ ਦੇ ਲੋਕ 2027 ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਸੱਤਾ ਵਿੱਚ ਲਿਆਉਣ ਲਈ ਆਪਣਾ ਮਨ ਬਣਾ ਚੁੱਕੇ ਹਨ। ਅੱਜ ਦੇ ਇਸ ਰੋਸ ਧਰਨੇ ਵਿੱਚ ਹਲਕਾ ਸਮਰਾਲਾ ਦੀ ਸੀਨੀਅਰ ਲੀਡਰਸ਼ਿਪ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ। ਇਸ ਉਪਰੰਤ ਪੰਜਾਬ ਅੰਦਰ ਲੱਗ ਰਹੇ ਬਿਜਲੀ ਕੱਟਾਂ ਦੇ ਵਿਰੋਧ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦਾ ਪੁਤਲਾ ਫੂਕਿਆ ਗਿਆ। ਅੱਜ ਦੇ ਰੋਸ ਧਰਨੇ ਵਿੱਚ ਹਲਕਾ ਸਮਰਾਲਾ ਦੇ ਅਹੁਦੇਦਾਰ, ਵਰਕਰ ਵੱਡੀ ਗਿਣਤੀ ਵਿੱਚ ਹਾਜਰ ਸਨ।
  • Related Posts

    ਅੰਮ੍ਰਿਤਸਰ ਵਿੱਚ ਜਨਗਣਨਾ-2027 ਦੇ ਫੇਜ਼-II ਸਬੰਧੀ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ

    Spread the love

    Spread the love ਅੰਮ੍ਰਿਤਸਰ, 16 ਸਤੰਬਰ (ਮਨਜੀਤ ਸਿੰਘ ਸ਼ੇਰਗਿੱਲ)= ਜਨਗਣਨਾ-2027 ਦੇ ਫੇਜ਼-II (ਆਬਾਦੀ ਦੀ ਗਿਣਤੀ) ਸਬੰਧੀ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ 15 ਤੋਂ 16 ਸਤੰਬਰ 2026 ਤੱਕ ਜ਼ਿਲ੍ਹਾ ਪ੍ਰੀਸ਼ਦ ਹਾਲ, ਅੰਮ੍ਰਿਤਸਰ…

    ਖੇਡਾਂ ਵਤਨ ਪੰਜਾਬ ਦੀਆਂ ਵਿੱਚ ਸੰਤ ਬਾਬਾ ਪੰਜਾਬ ਸਿੰਘ ਆਦਰਸ਼ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ।   

    Spread the love

    Spread the love ਤਪਾ ਮੰਡੀ 16 ਸਤੰਬਰ (ਗੋਲਡੀ  ਵਿਆਸ) ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਸੰਤ ਬਾਬਾ ਪੰਜਾਬ ਸਿੰਘ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ…

    Leave a Reply

    Your email address will not be published. Required fields are marked *