ਪੰਜਾਬ ਸਰਕਾਰ ਦਾ ਇਤਿਹਾਸਕ ਕਦਮ: ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਦੇ ਨਿਯੰਤਰਣ ਲਈ ਅੱਜ ਤੋਂ ਖੁੱਲ੍ਹੇਗਾ ਵਿਸ਼ੇਸ਼ ਪੋਰਟਲ

Spread the love
ਬਲਾਚੌਰ, 21 ਜੁਲਾਈ (ਜਤਿੰਦਰਪਾਲ ਸਿੰਘ ਕਲੇਰ):=ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਪ੍ਰਾਈਵੇਟ ਸਕੂਲਾਂ ਵਿੱਚ ਫੀਸਾਂ ਦੇ ਨਾਂ ਹੁੰਦੀ ਲੁੱਟ ਨੂੰ ਰੋਕਣ ਅਤੇ ਮਾਪਿਆਂ ਨੂੰ ਵੱਡੀ ਰਾਹਤ ਦੇਣ ਦੇ ਮਕਸਦ ਨਾਲ ਇੱਕ ਅਹਿਮ ਅਤੇ ਸਖ਼ਤ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ  ਆਪ ਯੂਥ ਪ੍ਰਧਾਨ ਹਲਕਾ ਬਲਾਚੌਰ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ(ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ )  ਕਰਨਵੀਰ ਸਿੰਘ ਕਟਾਰੀਆ ਨੇ ਦੱਸਿਆ ਕਿ ਪ੍ਰਾਈਵੇਟ ਸਕੂਲਾਂ ਦੀ ਕਾਰਜਪ੍ਰਣਾਲੀ ਵਿੱਚ ਪਾਰਦਰਸ਼ਤਾ ਲਿਆਉਣ ਅਤੇ ਫੀਸਾਂ ਨੂੰ ਨੇਮਾਂ ਅਧੀਨ ਲਿਆਉਣ ਲਈ ਅੱਜ ਤੋਂ ਸਰਕਾਰ ਵੱਲੋਂ ਇੱਕ ਵਿਸ਼ੇਸ਼ ਪੋਰਟਲ ਸ਼ੁਰੂ ਕੀਤਾ ਜਾ ਰਿਹਾ ਹੈ।ਇਸ ਨਵੇਂ ਪੋਰਟਲ ਦੇ ਸੰਚਾਲਨ ਸਬੰਧੀ ਵਿਸਤ੍ਰਿਤ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਸ ਪੋਰਟਲ ਵਿੱਚ ਪ੍ਰਾਈਵੇਟ ਸਕੂਲਾਂ ਨੂੰ ਆਪਣੀਆਂ ਫੀਸਾਂ ਦਾ ਵੇਰਵਾ ਦੇਣ ਲਈ 10 ਦਿਨਾਂ ਦਾ ਸਮਾਂ ਦਿੱਤਾ ਜਾਵੇਗਾ, ਜਦੋਂ ਕਿ ਫੀਸ ਨਾਲ ਜੁੜੀ ਪੂਰੀ ਅਤੇ ਅੰਤਿਮ ਜਾਣਕਾਰੀ ਦੇਣ ਲਈ ਕੁੱਲ ਇੱਕ ਮਹੀਨੇ ਦਾ ਸਮਾਂ ਮੁਹੱਈਆ ਕਰਵਾਇਆ ਜਾਵੇਗਾ। ਸਾਰੇ ਪ੍ਰਾਈਵੇਟ ਸਕੂਲਾਂ ਲਈ ਇਹ ਲਾਜ਼ਮੀ ਕੀਤਾ ਗਿਆ ਹੈ ਕਿ ਉਹ ਆਪਣਾ ਪਿਛਲੇ 4 ਸਾਲ ਦਾ ਵੇਰਵਾ ਇਸ ਪੋਰਟਲ ‘ਤੇ ਦਰਜ ਕਰਨ, ਜਿਸ ਨਾਲ ਪਿਛਲੇ ਸਮੇਂ ਦੌਰਾਨ ਕੀਤੇ ਗਏ ਫੀਸ ਵਾਧੇ ਦੀ ਪੂਰੀ ਪੜਤਾਲ ਕੀਤੀ ਜਾ ਸਕੇਗੀ।ਕਰਨਵੀਰ  ਕਟਾਰੀਆ ਨੇ ਅੱਗੇ ਦੱਸਿਆ ਕਿ ਸਰਕਾਰ ਦੇ ਇਸ ਆਰਡੀਨੈਂਸ ਤਹਿਤ ਸਪੱਸ਼ਟ ਨਿਯਮ ਬਣਾਏ ਗਏ ਹਨ ਕਿ ਜੇਕਰ ਕਿਸੇ ਸਕੂਲ ਵੱਲੋਂ ਫੀਸ 15 ਫ਼ੀਸਦ ਤੋਂ ਵੱਧ ਵਧਾਈ ਗਈ ਹੋਈ, ਤਾਂ ਉਸ ਸਕੂਲ ਨੂੰ 10 ਫ਼ੀਸਦ ਫੀਸ ਵਾਪਸ ਕਰਨੀ ਪਵੇਗੀ। ਇਸ ਅਹਿਮ ਆਰਡੀਨੈਂਸ ਦੇ ਦਾਇਰੇ ਵਿੱਚ ਪੰਜਾਬ ਭਰ ਦੇ ਲਗਭਗ 7,800 ਸਕੂਲ ਅਤੇ ਉਨ੍ਹਾਂ ਵਿੱਚ ਪੜ੍ਹ ਰਹੇ 32 ਲੱਖ ਵਿਦਿਆਰਥੀ ਸਿੱਧੇ ਤੌਰ ‘ਤੇ ਕਵਰ ਕੀਤੇ ਜਾਣਗੇ, ਜਿਸ ਨਾਲ ਆਮ ਪਰਿਵਾਰਾਂ ਅਤੇ ਵਿਦਿਆਰਥੀਆਂ ਦੇ ਹਿੱਤਾਂ ਦੀ ਪੂਰੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ।ਇਸ ਫੈਸਲੇ ਨਾਲ ਇਲਾਕੇ ਭਰ ਦੇ ਮਾਪਿਆਂ ਅਤੇ ਸੂਝਵਾਨ ਵਰਗ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਉਨ੍ਹਾਂ ਪੰਜਾਬ ਸਰਕਾਰ ਦੇ ਇਸ ਕਦਮ ਦੀ ਭਰਪੂਰ ਸ਼ਲਾਘਾ ਕੀਤੀ ਹੈ।
  • Related Posts

    ਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 03 ਅਕਤੂਬਰ (ਮਨਜੀਤ ਸਿੱਧੂ):- ਇੰਡੀਅਨ ਜਰਨਲਿਸਟਸ ਯੂਨੀਅਨ ਦੇ ਦੇਸ਼-ਵਿਆਪੀ ਸੱਦੇ ‘ਤੇ ਅੱਜ ਸਾਂਝੇ ਤੌਰ ‘ਤੇ ਪੱਤਰਕਾਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਕੰਮਕਾਜ ਦੌਰਾਨ ਆ…

    ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ 

    Spread the love

    Spread the love ਸਰਾਏ ਅਮਾਨਤ ਖਾਂ, 3  ਅਕਤੂਬਰ (ਗੁਰਸ਼ਰਨ ਸਿੰਘ ਔਲਖ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਮਨਜੋਤ ਸਿੰਘ ਯੋਧਾ ਹਵੇਲੀਆਂ ਨੇ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼…

    Leave a Reply

    Your email address will not be published. Required fields are marked *