ਪੰਜਾਬ ਸਰਕਾਰ ਦਾ ਲੋਕ ਵਿਰੋਧੀ ਚਿਹਰਾ ਬੇਨਕਾਬ 

Spread the love
  ਕਿਸਾਨਾਂ ਤੇ ਲਾਠੀਚਾਰਜ ਜ਼ਬਰ ਦਾ ਸਿਖਰ ਡੀ.ਟੀ.ਐਫ ਮੋਗਾ
 ਬਾਘਾ ਪੁਰਾਣਾ, 23 ਨਵੰਬਰ ( ਪ ਪ)–ਭਾਰਤ ਮਾਲ਼ਾ ਪ੍ਰੋਜੈਕਟ ਅਧੀਨ ਪੰਜਾਬ ਦੇ ਕਿਸਾਨਾਂ ਦੀ ਜਬਰੀ ਖੋਹੀ ਜਾ ਰਹੀ ਜ਼ਮੀਨ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਉੱਪਰ ਅੰਨੇਵਾਹ ਲਾਠੀਚਾਰਜ ਅਤੇ ਨਜਾਇਜ਼ ਗਿਰਫ਼ਤਾਰੀਆਂ ਦੀ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਜਿਲ੍ਹਾ ਇਕਾਈ ਮੋਗਾ ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜੱਥੇਬੰਦੀ ਦੇ ਜਿਲ੍ਹਾ ਪ੍ਰਧਾਨ ਸੁਖਪਾਲਜੀਤ ਸਿੰਘ ਅਤੇ ਜਿਲ੍ਹਾ ਸਕੱਤਰ ਜਗਵੀਰਨ ਕੌਰ ਨੇ ਕਿਹਾ  ਬਠਿੰਡਾ ਜ਼ਿਲ੍ਹੇ ਦੇ ਦੋ ਪਿੰਡਾਂ ਦੁੱਨੇਵਾਲਾ ਤੇ ਸੇ਼ਰਗੜ ਵਿੱਚ ਪੰਜਾਬ ਸਰਕਾਰ ਵੱਲੋਂ ਜਬਰ ਦੀਆਂ ਸਾਰੀਆਂ ਹੱਦਾਂ ਪਾਰ ਕਰਦਿਆਂ ਤੜਕਸਾਰ ਚਾਰ ਵਜੇ ਪੁਲਿਸ ਪ੍ਰਸ਼ਾਸਨ ਵੱਲੋਂ ਪੀੜਤ ਕਿਸਾਨਾਂ ਦੀ ਨਜਾਇਜ਼ ਗ੍ਰਿਫ਼ਤਾਰੀ ਕੀਤੀ ਗਈ। ਇਸ ਤੋਂ ਬਾਅਦ ਖੇਤਾਂ ਵਿਚ ਜਾਕੇ ਕਣਕ ਉਜਾੜਕੇ ਕਬਜ਼ਾ ਕੀਤਾ ਗਿਆ। ਜੱਥੇਬੰਦੀ ਦੇ ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਘੋਲੀਆ ਮੀਤ ਪ੍ਰਧਾਨ ਸਵਰਨਦਾਸ ਅਤੇ ਜਿਲ੍ਹਾ ਪ੍ਰੈੱਸ ਸਕੱਤਰ ਗੁਰਮੀਤ ਸਿੰਘ ਝੋਰੜਾ ਨੇ ਦੋਸ਼ ਲਾਇਆ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਕਾਰਪੋਰੇਟ ਘਰਾਣਿਆਂ ਦੀ ਚਾਕਰੀ ਕਰਨ ਵਿਚ ਗਲਤਾਨ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਤੋਂ ਜਬਰੀ ਜ਼ਮੀਨ ਖੋਹਕੇ ਆਪ ਸਰਕਾਰ ਵੱਲੋਂ ਆਪਣਾਂ ਲੋਕ ਵਿਰੋਧੀ ਖਾਸਾ ਜੱਗ ਜ਼ਾਹਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਰਪੋਰੇਟ ਘਰਾਣਿਆਂ ਲਈ ਬਣਾਈਆਂ ਜਾ ਰਹੀਆਂ ਮੁੱਲ ਦੀਆਂ ਸੜਕਾਂ ਤੇ ਕਿਸਾਨਾਂ ਦੇ ਟਰੈਕਟਰ ਜਾਂ ਲੋਕਾਂ ਦੇ ਛੋਟੇ ਸਾਧਨ ਨਹੀਂ ਚੱਲਣਗੇ ਸਗੋਂ ਵੱਡੇ ਕਾਰੋਬਾਰੀਆਂ ਦੀਆਂ ਟ੍ਰਾਂਸਪੋਰਟਾਂ ਚੱਲਣਗੀਆਂ। ਜਿਲ੍ਹਾ ਵਿੱਤ ਸਕੱਤਰ ਗੁਰਸ਼ਰਨ ਸਿੰਘ ਅਤੇ ਜਥੇਬੰਦਕ ਸਕੱਤਰ ਅਮਨਦੀਪ ਸਿੰਘ ਮਾਛੀਕੇ ਨੇ ਦੱਸਿਆ ਕਿ ਮੁਆਵਜ਼ਾ ਰਾਸ਼ੀ ਦੇਂਣ ਸਮੇਂ ਵੀ ਕਿਸਾਨਾਂ ਨਾਲ ਪੱਖ -ਪਾਤ ਕੀਤਾ ਜਾ ਰਿਹਾ ਹੈ। ਸੂਬਾ ਆਗੂਆਂ ਨੇ ਮੰਗ ਕੀਤੀ ਕਿ ਕਿਸਾਨਾਂ ਤੇ ਲਾਠੀਚਾਰਜ ਕਰਨ ਵਾਲੇ ਪੁਲਿਸ ਅਧਿਕਾਰੀਆਂ ਖਿਲਾਫ ਕਾਰਵਾਈ ਕੀਤੀ ਜਾਵੇ।
ਕਿਸਾਨਾਂ ਦੀ ਮਰਜ਼ੀ ਬਗੈਰ ਜ਼ਮੀਨ ਬਿਲਕੁੱਲ ਨਾ ਖੋਹੀ ਜਾਵੇ।  ਕਿਸਾਨ ਆਗੂਆਂ ਤੇ ਜਬਰ ਤਸ਼ੱਦਦ ਬੰਦ ਕੀਤਾ ਜਾਵੇ। ਉਨ੍ਹਾਂ ਭਰਾਤਰੀ ਜਥੇਬੰਦੀਆਂ ਨੂੰ ਇਕੱਠੇ ਹੋ ਕੇ ਕਿਸਾਨ ਅੰਦੋਲਨ ਦਾ ਹਿੱਸਾ ਬਣਨ ਦੀ ਅਪੀਲ ਵੀ ਕੀਤੀ।ਇਸ ਸਮੇਂ ਅਮਰਦੀਪ ਬੁੱਟਰ, ਜਗਜੀਤ ਸਿੰਘ ਰਣੀਆਂ, ਸਵਰਨਜੀਤ ਭਗਤਾ, ਨਰਿੰਦਰ ਸਿੰਘ, ਪ੍ਰੇਮ ਸਿੰਘ, ਮਧੂ ਬਾਲਾ ਅਤੇ ਮਮਤਾ ਕੌਸ਼ਲ ਆਦਿ ਜਿਲ੍ਹਾ ਕਮੇਟੀ ਮੈਂਬਰ ਹਾਜ਼ਰ ਸਨ।

More News

Youtube

Facebook

Whatsapp

Home

 

  • Related Posts

    ਸਫ਼ਾਈ ਸੇਵਕਾਂ ਨਾਲ ਚੱਲ ਰਿਹਾ ਵਿਵਾਦ ਖ਼ਤਮ, ਡੀਐਸਪੀ ਸਤਵੀਰ ਸਿੰਘ ਬੈਸ਼ ਸਿਸਪੈਂਡ 

    Spread the love

    Spread the loveਬਲਵੰਤ ਸਿੰਘ ਸਿੱਧੂ (ਬਰਨਾਲਾ) 24 ਜੁਲਾਈ 2026 =ਬਰਨਾਲਾ ਵਿੱਚ ਸਫ਼ਾਈ ਸੇਵਕਾਂ ਅਤੇ ਪੁਲਿਸ ਵਿਚਕਾਰ ਪਿਛਲੇ ਦਿਨਾਂ ਤੋਂ ਚੱਲ ਰਿਹਾ ਵਿਵਾਦ ਅੱਜ ਉਸ ਸਮੇਂ ਖ਼ਤਮ ਹੋ ਗਿਆ, ਜਦੋਂ ਸਰਕਾਰ…

    ਪੱਤਰਕਾਰ ਭਾਈਚਾਰੇ ਨਾਲ ਸਿਟੀ ਇੰਚਾਰਜ ਕੁਲਵੰਤ ਸਿੰਘ ਨੇ ਕੀਤੀ ਮੀਟਿੰਗ।

    Spread the love

    Spread the loveਤਪਾ ਮੰਡੀ 24 ਜੁਲਾਈ( ਗੋਲਡੀ ਵਿਆਸ) ਸਥਾਨਕ ਪੁਲਿਸ ਸਿਟੀ ਚੌਂਕੀ ਦੇ ਨਵੇਂ ਇੰਚਾਰਜ ਕੁਲਵੰਤ ਸਿੰਘ ਕੱਟੂ ਨੇ ਪ੍ਰੈਸ ਨਾਲ ਪਲੇਠੀ ਮੀਟਿੰਗ ਕਰਦਿਆਂ ਸਮੂਹ ਪੱਤਰਕਾਰਾਂ ਨਾਲ ਜਾਣ ਪਹਿਚਾਣ ਕਰਦਿਆਂ…

    Leave a Reply

    Your email address will not be published. Required fields are marked *