ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ ਚਿੱਟੇ ਮੋਤੀਏ ਦੀ ਸਕਰੀਨਿੰਗ ਅਤੇ ਨੇੜੇ ਦੀਆਂ ਐਨਕਾਂ ਦਾ ਮੁਫਤ ਕੈਂਪ।

Spread the love
 ਫਿਰੋਜ਼ਪੁਰ 24 ਜੁਲਾਈ (ਅਸ਼ੋਕ ਭਾਰਦਵਾਜ) ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ ਚਿੱਟੇ ਮੋਤੀਏ ਦੀ ਸਕਰੀਨਿੰਗ ਅਤੇ ਨੇੜੇ ਦੀਆਂ ਐਨਕਾਂ ਦਾ ਮੁਫਤ ਕੈਂਪ ਮਾਣਯੋਗ ਸਿਵਲ ਸਰਜਨ ਫਿਰੋਜਪੁਰ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਡਾਕਟਰ ਰੇਖਾ ਭੱਟੀ ਐਸ ਐਮ ਸਿਵਲ ਹੋਸਪਿਟਲ ਮਮਦੋਟ ਦੀ ਅਗਵਾਈ ਵਿੱਚ ਸਿਵਲ ਹਸਪਤਾਲ ਫਿਰੋਜ਼ਪੁਰ ਦੇ ਮਾਹਿਰ ਡਾਕਟਰ ਦੀਕਸ਼ਿਤ ਸਿੰਗਲਾ ਜੀ ਦੁਆਰਾ ਆਪਣੀ ਟੀਮ ਦੇ ਨਾਲ ਪਿੰਡ ਲੱਖੋ ਕੇ ਬਹਿਰਾਮ ਵਿੱਚ ਲਗਾਇਆ ਗਿਆ। ਇਸ ਕੈਂਪ ਵਿੱਚ ਆਏ ਹੋਏ ਲੋਕਾਂ ਦੀਆਂ ਅੱਖਾਂ ਚੈੱਕ ਕਰਕੇ ਲੋੜਵੰਦਾਂ ਨੂੰ ਮੁਫਤ ਐਨਕਾਂ ਦਿੱਤੀਆਂ ਗਈਆਂ ਅਤੇ ਅੱਖਾਂ ਦੀਆਂ ਦਵਾਈਆਂ ਦਿੱਤੀਆਂ ਗਈਆਂ, ਇਸ ਸਮੇਂ ਐਸ ਐਮ ਓ ਡਾਕਟਰ ਰੇਖਾ ਭੱਟੀ, ਡਾਕਟਰ ਦੀਕਸ਼ਿਤ ਸਿੰਗਲਾ, ਜਸਵਿੰਦਰ ਸਿੰਘ ਕੌੜਾ, ਗੁਰਮੇਲ ਸਿੰਘ, ਆਸ਼ੂ ਰਾਣੀ, ਸ਼ਿਵਾਨੀ ਸ਼ੁਕਲਾ, ਸੀ ਐਚ ਓ ਰਵਿੰਦਰ ਕੌਰ, ਬੀ ਈ ਅਮਰਜੀਤ ਸਿੰਘ, ਏ ਐਨ ਐਮ ਰਵਿੰਦਰ ਕੌਰ, ਮ ਪ ਹ ਵ ਸੁਰਿੰਦਰਪਾਲ ਆਦਿ ਹਾਜ਼ਰ ਸਨ। ਇਸ ਕੈਂਪ ਵਿੱਚ ਲੱਖੋ ਕੇ ਬਹਿਰਾਮ ਦੇ ਸਰਪੰਚ ਭੁਪਿੰਦਰ ਸਿੰਘ ਨੇ ਕੈਂਪ ਵਿੱਚ ਆਏ ਹੋਏ ਲੋਕਾਂ ਦੀ ਸਹੂਲਤ ਲਈ ਪ੍ਰਬੰਧ ਕਰਨ ਦਾ ਸਹਿਯੋਗ ਦਿੱਤਾ।
  • Related Posts

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    ਜੇਈ ਦੁਪਿੰਦਰ ਸਿੰਘ ਨੂੰ ਕਥਿਤ ਤੌਰ ’ਤੇ ਜ਼ਬਰੀ ਰਿਲੀਵ ਕਰਨ ਦੇ ਵਿਰੋਧ ਵਿੱਚ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਰੋਸ ਰੈਲੀ

    Spread the love

    Spread the loveਕੁਰਾਲੀ, 1ਅਕਤੂਬਰ  (ਜਗਦੇਵ ਸਿੰਘ ): ਸਬ-ਡਵੀਜ਼ਨ ਕੁਰਾਲੀ ਵਿਖੇ ਟੈਕਨੀਕਲ ਸਰਵਿਸਿਜ਼ ਯੂਨੀਅਨ-49 ਵੱਲੋਂ ਸਬ-ਡਵੀਜ਼ਨ ਅਫਸਰ ਕੁਰਾਲੀ ਦੇ ਵਿਰੋਧ ਵਿੱਚ ਰੋਸ ਰੈਲੀ ਕੀਤੀ ਗਈ। ਇਹ ਰੈਲੀ ਯੂਨੀਅਨ ਦੇ ਸਬ-ਡਵੀਜ਼ਨ ਕੁਰਾਲੀ…

    Leave a Reply

    Your email address will not be published. Required fields are marked *