ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਘਰਾਂ ਤੱਕ ਪਹੁੰਚ ਕੇ ਕਰ ਰਹੀ ਹੈ : ਹਰਭਜਨ ਸਿੰਘ ਈ.ਟੀ.ਓ. ਲੋਕ ਮਿਲਣੀ ਪ੍ਰੋਗਰਾਮ ਤਹਿਤ ਪਿੰਡ ਵਡਾਲਾ ਜੌਹਲ, ਤਲਵੰਡੀ ਡੋਗਰਾ, ਵਡਾਲੀ ਡੋਗਰਾ ਅਤੇ ਅੱਡਾ ਟਾਂਗਰਾ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

Spread the love
ਅੰਮ੍ਰਿਤਸਰ, 10 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ )   ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਵਡਾਲਾ ਜੌਹਲ, ਤਲਵੰਡੀ ਡੋਗਰਾ, ਵਡਾਲੀ ਡੋਗਰਾ ਅਤੇ ਅੱਡਾ ਟਾਂਗਰਾ ਵਿਖੇ ਆਯੋਜਿਤ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਲੋਕਾਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ।ਇਸ ਮੌਕੇ ਭਰਵੇਂ ਜਨਤਕ ਇਕੱਠਾਂ ਨੂੰ ਸੰਬੋਧਨ ਕਰਦਿਆਂ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ, ਜੋ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਦਫ਼ਤਰਾਂ ਵਿੱਚ ਬੈਠਣ ਦੀ ਬਜਾਏ ਸਿੱਧੇ ਲੋਕਾਂ ਵਿੱਚ ਪਹੁੰਚ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੀ ਹਰ ਸਮੱਸਿਆ ਦਾ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਹੱਲ ਕਰਨ ਲਈ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰ ਪਰਿਵਾਰ ਨੂੰ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਸਲਾਨਾ ਇਲਾਜ ਦੀ ਸਹੂਲਤ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ।ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਨੇ ਇਤਿਹਾਸਕ ਉਪਲਬਧੀਆਂ ਹਾਸਲ ਕੀਤੀਆਂ ਹਨ। ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਉਨ੍ਹਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ, ਜਿਸ ਦੇ ਸਿੱਟੇ ਵਜੋਂ ਪੰਜਾਬ ਨੇ ਸਿੱਖਿਆ ਦੇ ਖੇਤਰ ਵਿੱਚ ਦੇਸ਼ ਭਰ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਵੀ ਮਹਿਲਾਵਾਂ ਦੇ ਸਨਮਾਨ ਅਤੇ ਸਸ਼ਕਤੀਕਰਨ ਵੱਲ ਇੱਕ ਅਹਿਮ ਕਦਮ ਹੈ।ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਕਾਸ ਦਾ ਜ਼ਿਕਰ ਕਰਦਿਆਂ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਇਹ ਹਲਕਾ ਉਨ੍ਹਾਂ ਲਈ ਆਪਣੇ ਪਰਿਵਾਰ ਵਾਂਗ ਹੈ ਅਤੇ ਇਸ ਦੇ ਸਰਬਪੱਖੀ ਵਿਕਾਸ ਲਈ ਉਹ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬੀਤੇ ਸਾਢੇ ਚਾਰ ਸਾਲਾਂ ਦੌਰਾਨ ਹਲਕੇ ਵਿੱਚ ਸੜਕਾਂ, ਬੁਨਿਆਦੀ ਢਾਂਚੇ ਅਤੇ ਹੋਰ ਵਿਕਾਸ ਕਾਰਜਾਂ ‘ਤੇ ਵੱਡੇ ਪੱਧਰ ‘ਤੇ ਕੰਮ ਹੋਇਆ ਹੈ, ਜੋ ਪਿਛਲੇ ਕਈ ਦਹਾਕਿਆਂ ਵਿੱਚ ਨਹੀਂ ਹੋ ਸਕਿਆ। ਉਨ੍ਹਾਂ ਭਰੋਸਾ ਦਿੱਤਾ ਕਿ ਵਿਕਾਸ ਕਾਰਜ ਇਸੇ ਰਫ਼ਤਾਰ ਨਾਲ ਜਾਰੀ ਰਹਿਣਗੇ ਅਤੇ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।ਲੋਕ ਨਿਰਮਾਣ ਮੰਤਰੀ ਨੇ ਹਲਕੇ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਹਰ ਜਾਇਜ਼ ਮੰਗ ਅਤੇ ਸਮੱਸਿਆ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ ਅਤੇ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰਦੀ ਰਹੇਗੀ।
  • Related Posts

    ਛੁੱਟੀ ਵਾਲੇ ਦਿਨ ਸਮੂਹ ਸਕੂਲ ਸਟਾਫ ਨੂੰ ਸਕੂਲ ਬੁਲਾਉਣਾ ਗੈਰ ਵਾਜਬ : ਨਵਪ੍ਰੀਤ ਬੱਲੀ 

    Spread the love

    Spread the loveਸ੍ਰੀ ਮੁਕਤਸਰ ਸਾਹਿਬ, 10 ਜੁਲਾਈ ( ਮਨਪ੍ਰੀਤ ਮੋਨੂੰ )ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ (ਵਿਗਿਆਨਿਕ) ਨੇ ਸਿੱਖਿਆ ਵਿਭਾਗ ਵੱਲੋਂ ਛੁੱਟੀ ਵਾਲੇ ਦਿਨ ਮਿਤੀ 11 ਜੁਲਾਈ ਅਤੇ 12 ਜੁਲਾਈ ਨੂੰ ਸਾਰੇ…

    ਜਥੇਬੰਦੀ ਦੀ ਮਹੀਨਾਵਾਰ ਮੀਟਿੰਗ ਦੌਰਾਨ ਪ੍ਰਸਿੱਧ ਸਮਾਜਸੇਵੀ ਪ੍ਰਧਾਨ ਬਾਬਾ ਸ਼ਨੀ ਦੇਵ ਸੇਵਾ ਸੁਸਾਇਟੀ ਦਵਿੰਦਰ ਗਾਂਧੀ ਨੂੰ ਕੀਤਾ ਗਿਆ ਸਨਮਾਨਿਤ :ਚੇਅਰਮੈਨ ਲਾਵਾਰਿਸ ਲਾਸ਼ਾਂ ਦਾ ਸਸਕਾਰ ਕਰਨਾ ਬਹੁਤ ਵੱਡੀ ਸੇਵਾ :ਸੋਨੀ ਬਾਬਾ ਜੀ

    Spread the love

    Spread the loveਸ਼੍ਰੀ ਮੁਕਤਸਰ ਸਾਹਿਬ, 10 ਜੁਲਾਈ ( ਮਨਪ੍ਰੀਤ ਮੋਨੂੰ ) ਪਰਾਈਵੇਟ ਡਰਾਈਵਰਾਂ ਦੀ ਜਥੇਬੰਦੀ ਦੀ ਖਿਦਰਾਣਾ ਪ੍ਰਾਈਵੇਟ ਕਾਰ ਚਾਲਕ ਲੋਕ ਸੇਵਾ ਸੋਸਾਇਟੀ ਰਜਿਸਟਰਡ 47 78 ਦੀ ਮਹੀਨਾ ਵਾਰ ਜਨਰਲ…

    Leave a Reply

    Your email address will not be published. Required fields are marked *