ਪੰਜਾਬ ਸਰਕਾਰ ਵੱਲੋਂ ਵਪਾਰਕ ਬਾਜ਼ਾਰਾਂ ਦੇ ਵਿਕਾਸ ਲਈ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ ਅੰਮ੍ਰਿਤਸਰ ਸ਼ਹਿਰੀ ਅਤੇ ਦਿਹਾਤੀ ਲਈ 2 ਕਰੋੜ, ਤਰਨ ਤਾਰਨ ਲਈ 2 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦਾ ਐਲਾਨ  ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਅਤੇ ਮਾਝਾ ਜ਼ੋਨ ਇੰਚਾਰਜ ਸ਼ੀਤਲ ਜੁਨੇਜਾ ਵੱਲੋਂ ਪੰਜਾਬ ਸਰਕਾਰ ਦਾ ਧੰਨਵਾਦ 

Spread the love
ਅੰਮ੍ਰਿਤਸਰ, 1 ਅਗਸਤ( ਮਨਜੀਤ ਸਿੰਘ ਸ਼ੇਰਗਿੱਲ )=ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਵਪਾਰੀਆਂ ਦੀਆਂ ਲੰਬੇ ਸਮੇਂ ਤੋਂ ਲੰਬਿਤ ਮੰਗਾਂ ਦੇ ਹੱਲ ਲਈ ਸਮੁੱਚੇ ਪੰਜਾਬ ਵਾਸਤੇ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ ਕੀਤਾ ਗਿਆ ਹੈ। ਇਸ ਤਹਿਤ ਅੰਮ੍ਰਿਤਸਰ ਸ਼ਹਿਰੀ ਅਤੇ ਦਿਹਾਤੀ ਖੇਤਰ ਲਈ 2 ਕਰੋੜ ਰੁਪਏ ਅਤੇ ਤਰਨ ਤਾਰਨ ਜ਼ਿਲ੍ਹੇ ਲਈ ਵੀ 2 ਕਰੋੜ ਰੁਪਏ ਦੀ ਰਕਮ ਰਾਖਵੀਂ ਕੀਤੀ ਗਈ ਹੈ।ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਅਤੇ ਮਾਝਾ ਜ਼ੋਨ ਇੰਚਾਰਜ ਸ੍ਰੀ ਸ਼ੀਤਲ ਜੁਨੇਜਾ, ਡੀਐੱਸਟੀਸੀ ਤਰਨ ਤਾਰਨ ਦੇ ਚੇਅਰਮੈਨ ਸ੍ਰੀ ਹਰਮਨਦੀਪ ਸਿੰਘ ਮੈਣੀ ਅਤੇ ਡੀਐੱਸਟੀਸੀ ਦੇ ਵਾਈਸ ਚੇਅਰਮੈਨ ਸ੍ਰੀ ਅਭਿਸ਼ੇਕ ਬਾਂਸਲ ਨੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ, ਵਿੱਤ ਮੰਤਰੀ ਅਤੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਸ੍ਰੀ ਹਰਪਾਲ ਸਿੰਘ ਚੀਮਾ ਅਤੇ ਸ੍ਰੀ ਅਨਿਲ ਠਾਕੁਰ ਦਾ ਇਸ ਮਹੱਤਵਪੂਰਨ ਫੈਸਲੇ ਲਈ ਦਿਲੋਂ ਧੰਨਵਾਦ ਕੀਤਾ।ਸ੍ਰੀ ਜੁਨੇਜਾ ਨੇ ਕਿਹਾ ਕਿ ਇਸ ਵਿਸ਼ੇਸ਼ ਫੰਡ ਨਾਲ ਵਪਾਰਕ ਬਾਜ਼ਾਰਾਂ ਵਿੱਚ ਲੰਬੇ ਸਮੇਂ ਤੋਂ ਚੱਲ ਰਹੀਆਂ ਬੁਨਿਆਦੀ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਇਸ ਅਧੀਨ ਬਾਜ਼ਾਰਾਂ ਵਿੱਚ ਆਧੁਨਿਕ ਵਾਸ਼ਰੂਮਾਂ ਦੀ ਉਸਾਰੀ, ਸੜਕਾਂ ਦੀ ਮੁਰੰਮਤ ਅਤੇ ਨਿਰਮਾਣ, ਬਿਜਲੀ ਨਾਲ ਸਬੰਧਤ ਸਮੱਸਿਆਵਾਂ ਦੇ ਹੱਲ ਸਮੇਤ ਹੋਰ ਲੋੜੀਂਦੀਆਂ ਸਹੂਲਤਾਂ ਦਾ ਵਿਕਾਸ ਕੀਤਾ ਜਾਵੇਗਾ, ਜਿਸ ਨਾਲ ਵਪਾਰੀਆਂ ਅਤੇ ਆਮ ਲੋਕਾਂ ਨੂੰ ਵੱਡਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੀ ਭਲਾਈ ਅਤੇ ਬਾਜ਼ਾਰਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਇਹ ਫੰਡ ਉਸੇ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ।
  • Related Posts

    ਚੋਣ ਕਮਿਸ਼ਨ ਨੂੰ ਲੈ ਕੇ ਕਾਂਗਰਸ ’ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਦਾ ਨਿਸ਼ਾਨਾ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ, (ਮਨਜੀਤ ਸਿੱਧੂ):- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਨੇ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ਨੂੰ ਲੈ ਕੇ ਕਾਂਗਰਸ…

    ਕਾਨਿਆਂਵਾਲੀ ਵਿੱਚ ਭਾਈ ਜਸ਼ਨ ਚਹਿਲ ਵੱਲੋਂ ਵਿਸ਼ਾਲ ਮੈਡੀਕਲ ਕੈਂਪ, 700 ਲੋਕਾਂ ਦੀ ਜਾਂਚ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਮਨਜੀਤ ਸਿੱਧੂ):- ਗਰੀਬ ਅਤੇ ਲੋੜਵੰਦ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਮਾਜ ਸੇਵੀ ਭਾਈ ਜਸ਼ਨ ਚਹਿਲ ਵੱਲੋਂ ਐੱਨਜੀਓਜ਼ ਦੇ…

    Leave a Reply

    Your email address will not be published. Required fields are marked *