ਕਪੂਰਥਲਾ, 21ਅਪ੍ਰੈਲ (ਕੌੜਾ)- ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੇ ਕਾਇਆ ਕਲਪ ਮੁਹਿੰਮ ਵਿੱਚ 5 ਹੋਰ ਸਰਕਾਰੀ ਸਕੂਲਾਂ ਅੰਦਰ 26 ਲੱਖ ਰੁਪੈ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ । ਸਰਕਾਰੀ ਐਲੀਮੈਂਟਰੀ ਸਕੂਲ ਮਨਸੂਰਵਾਲ ਦੋਨਾਂ ਵਿਖੇ 5 ਲੱਖ ਦੀ ਲਾਗਤ ਨਾਲ ਚਾਰਦੀਵਾਰੀ ਤੇ ਫਗਵਾੜਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਚਾਚੋਕੀ ਤੇ ਸਰਕਾਰੀ ਪ੍ਰਾਇਮਰੀ ਸਕੂਲ ਰਵਿਦਾਸ ਨਗਰ ਵਿਖੇ ਸੰਸਦ ਮੈਂਬਰ ਡਾ ਰਾਜ ਕੁਮਾਰ ਚੱਬੇਵਾਲ ਨੇ ਸਾਇੰਸ ਲੈਬਾਂ ਤੇ ਐਡੀਸ਼ਨਲ ਕਲਾਸ ਰੂਮਾਂ ਦਾ ਲੋਕ ਅਰਪਣ ਕੀਤਾ । ਉਨ੍ਹਾਂ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਰਾਹੀਂ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ ਜਿਸ ਨਾਲ ਨਾ ਸਿਰਫ ਬੁਨਿਆਦੀ ਢਾਂਚੇ ਵਿਚ ਸੁਧਾਰ ਹੋ ਰਿਹਾ ਹੈ ਸਗੋਂ ਪੜ੍ਹਾਈ ਲਈ ਵਿਦਿਆਰਥੀਆਂ ਨੂੰ ਅਤਿ ਆਧੁਨਿਕ ਸਹੂਲਤਾਂ ਵੀ ਸਰਕਾਰੀ ਸਕੂਲਾਂ ਵਿਚ ਮਿਲ ਰਹੀਆਂ ਹਨ । ਉਨ੍ਹਾਂ ਦੱਸਿਆ ਕਿ ਸਿੱਖਿਆ ਕ੍ਰਾਂਤੀ ਤਹਿਤ ਕਪੂਰਥਲਾ ਜ਼ਿਲ੍ਹੇ ਵਿੱਚ ਲਗਭਗ 120 ਸਰਕਾਰੀ ਸਕੂਲਾਂ ਅੰਦਰ ਵਿਕਾਸ ਕੰਮਾਂ ਦੇ ਉਦਘਾਟਨ ਹੋ ਚੁੱਕੇ ਹਨ ।ਜ਼ਿਲ੍ਹੇ ਵਿੱਚ 255 ਸੀਨੀਅਰ ਸੈਕੰਡਰੀ ਸਕੂਲਾਂ ਤੇ 543 ਪ੍ਰਾਇਮਰੀ ਸਕੂਲਾਂ ਅੰਦਰ ਵਿਕਾਸ ਕੰਮ ਕੀਤੇ ਜਾਣਗੇ । ਕਪੂਰਥਲਾ ਬਲਾਕ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਤਰਲੋਕਪੁਰਾ , ਸਰਕਾਰੀ ਪ੍ਰਾਇਮਰੀ ਸਕੂਲ ਹੋਸਟਲ ਤੇ ਸਰਕਾਰੀ ਮਿਡਲ ਸਕੂਲ ਮਹਿਤਾਬਗੜ੍ਹ ਵਿਖੇ ਵਿਕਾਸ ਕਾਰਜਾਂ ਦੇ ਉਦਘਾਟਨ ਸੰਦੀਪ ਸੈਣੀ , ਚੇਅਰਮੈਨ ਪੰਜਾਬ ਬੀ ਸੀ ਲੈਂਡ ਡਿਵੈਲਪਮੈਂਟ ਐਂਡ ਫਾਇਨਾਂਸ ਕਾਰਪੋਰੇਸ਼ਨ ਵਲੋੰ ਕੀਤੇ ਗਏ । 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਅੰਦਰ ਐਡੀਸ਼ਨਲ ਕਲਾਸ ਰੂਮਾਂ , ਸਾਇੰਸ ਲੈਬਾਂ ,ਚਾਰਦੀਵਾਰੀ ਆਦਿ ਦੇ ਕੰਮ ਕਰਵਾਏ ਜਾ ਰਹੇ ਹਨ । ਇਸ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਗੁਰਮੇਜ ਸਿੰਘ ਤਲਵੰਡੀ ਚੌਧਰੀਆਂ ਵੱਲੋਂ ਬਾਖੂਬੀ ਨਿਭਾਈ ਗਈ।ਇਸ ਮੌਕੇ ਆਮ ਆਦਮੀ ਪਾਰਟੀ ਦੇ ਬੁਲਾਰੇ ਹਰਜੀ ਮਾਨ, ਜੁਆਇੰਟ ਸਕੱਤਰ ਗੁਰਪਾਲ ਸਿੰਘ ਇੰਡੀਅਨ, ਸਾਇੰਸ ਤਕਨਾਲੋਜੀ ਬੋਰਡ ਦੇ ਮੈਂਬਰ ਕੰਵਰਇਕਬਾਲ ਸਿੰਘ
ਸਾਬਕਾ ਮੰਤਰੀ ਤੇ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ , ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਡਾ ਅਕਸ਼ਿਤਾ ਗੁਪਤਾ , ਚੇਅਰਮੈਨ ਜਗਜੀਤ ਸਿੰਘ ਬਿੱਟੂ, ਜ਼ਿਲ੍ਹਾ ਸਿੱਖਿਆ ਅਧਿਕਾਰੀ ਮਮਤਾ ਬਜਾਜ, ਹਰਮਿੰਦਰ ਸਿੰਘ ਜੋਸਨ ਜ਼ਿਲ੍ਹਾ ਕੋਆਰਡੀਨੇਟਰ ਸਮੱਰਥ, ਪ੍ਰਿੰਸੀਪਲ ਗੁਰਚਰਨ ਸਿੰਘ ਚਾਹਲ,ਸ਼੍ਰੀਮਤੀ ਸਤਵੰਤ ਕੌਰ ,ਸ੍ਰੀਮਤੀ ਬਲਜੀਤ ਕੌਰ ,ਸ਼੍ਰੀਮਤੀ ਸਰਬਪ੍ਰੀਤ ਕੌਰ, ਸ਼੍ਰੀਮਤੀ ਸਰੋਜ ਬਾਲਾ,ਸ਼੍ਰੀਮਤੀ ਕੁਲਜਿੰਦਰ ਕੌਰ,ਸ਼੍ਰੀਮਤੀ ਮੀਨਾਕਸ਼ੀ ਸਾਹੀ ,ਸ਼੍ਰੀਮਤੀ ਰਾਜਵਿੰਦਰ ਕੌਰ ,ਸ੍ਰੀਮਤੀ ਸ਼ਾਰਦਾ ਗੁਪਤਾ ,ਸ਼੍ਰੀਮਤੀ ਮਨਵੀਰ ਰਾਣੀ ,ਸ੍ਰੀਮਤੀ ਅਮਨਪ੍ਰੀਤ ਕੌਰ, ਸ੍ਰੀਮਤੀ ਰੁਪਿੰਦਰ ਕੌਰ, ਸ਼੍ਰੀਮਤੀ ਹਰਜਿੰਦਰ ਕੌਰ,ਸ੍ਰੀ ਤਜਿੰਦਰ ਸਿੰਘ, ਸ੍ਰੀ ਸੁਖਮੀਤ ਸਿੰਘ ਸ਼੍ਰੀਮਤੀ ਰੀਤੂ ਤੇ ਹੋਰ ਹਾਜ਼ਰ ਸਨ ।






