ਪੰਜਾਬ ਸਿੱਖਿਆ ਕ੍ਰਾਂਤੀ ਦੇ ਤੀਸਰੇ ਚਰਨ ਵਿੱਚ ਵੱਖ ਵੱਖ ਸਕੂਲਾਂ ਦੇ ਹੋਏ ਉਦਘਾਟਨ

Spread the love
ਜੈਤੋ 11 ਅਪ੍ਰੈਲ (ਗੁਰਦੀਪ ਸਿੰਘ ਢਿੱਲੋਂ) ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਤੋਂ ਵਧੀਆ ਬਣਾਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ ਚਲਾਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਜੈਤੋ ਹਲਕੇ ਦੀ ਸਕੂਲਾਂ ਦੇ ਕੀਤੇ ਜਾ ਰਹੇ ਉਦਘਾਟਨਾਂ ਦੀ ਲੜੀ ਦੇ ਅੱਜ ਤੀਸਰੇ ਗੇੜ ਵਿੱਚ ਵਿਧਾਇਕ ਸ. ਅਮੋਲਕ ਸਿੰਘ ਵੱਲੋਂ ਵੱਖ ਵੱਖ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਵਿਧਾਇਕ ਸ. ਅਮੋਲਕ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਰਕਾਰੀ ਸਕੂਲਾਂ ਨੂੰ ਅਪਗ੍ਰੇਡ ਕਰਕੇ ਪ੍ਰਾਈਵੇਟ ਸਕੂਲਾਂ ਦੇ ਪੱਧਰ ਦਾ ਕੀਤਾ ਜਾ ਰਿਹਾ ਹੈ ਤਾਂ ਜੋ ਬੱਚੇ ਘੱਟ ਖਰਚੇ ਵਿੱਚ ਪੜ੍ਹ ਸਕਣ। ਉਨ੍ਹਾਂ ਕਿਹਾ ਕਿ ਇਸ ਦਾ ਹੀ ਸਿੱਟਾ ਹੈ ਕਿ ਪਿਛਲੇ ਤਿੰਨ ਸਾਲਾਂ ਵਿੱਚ ਵੱਡੀ ਗਿਣਤੀ ਵਿਦਿਆਰਥੀਆਂ ਨੇ ਪ੍ਰਾਈਵੇਟ ਸਕੂਲਾਂ ਨੂੰ ਛੱਡ ਕੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਲਿਆ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਪ੍ਰਣਾਲੀ ਨੂੰ ਆਧੁਨਿਕ ਬਣਾਉਣ ਅਤੇ ਪੜਾਉਣ ਸ਼ੈਲੀ ਵਿੱਚ ਸੁਧਾਰ ਕਰਨ ਲਈ  ਸਕੂਲੀ ਅਧਿਆਪਕਾਂ ਨੂੰ ਵਿਦੇਸ਼ਾਂ ਦੇ ਵਿਦਿਅਕ ਟੂਰ, ਸਕੂਲਾਂ ਦੇ ਆਲੇ ਦੁਆਲੇ ਚਾਰਦੀਵਾਰੀ, ਸਕਿਉਰਟੀ ਗਾਰਡ, ਨਵੇਂ ਕਲਾਸ ਰੂਮਾਂ ਦੀ ਉਸਾਰੀ, ਵਿਦਿਆਰਥੀਆਂ ਲਈ ਸਾਫ ਸੁਥਰੇ ਪਖਾਨੇ, ਖੇਡ ਮੈਦਾਨ, ਪੀਣ ਵਾਲਾ ਸਾਫ ਪਾਣੀ, ਅਧਿਆਪਕਾਂ ਦੀ ਨਿਯਮਤ ਭਰਤੀ ਕਰਨ ਦੇ ਨਾਲ ਨਾਲ ਹਰ ਲੋੜ ਨੂੰ ਪੂਰਾ ਕਰਨ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਸ. ਅਮੋਲਕ ਨੇ ਦੱਸਿਆ ਕਿ ਅੱਜ ਹਲਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਜੈਤੋ ਵਿਖੇ 25 ਲੱਖ ਦੀ ਲਾਗਤ ਨਾਲ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ ਹੈ। ਇਸੇ ਤਰ੍ਹਾਂ ਸਰਕਾਰੀ ਹਾਈ ਸਕੂਲ ਦਲ ਸਿੰਘ ਵਾਲਾ 36.91 ਲੱਖ, ਸਰਕਾਰੀ ਹਾਈ ਸਕੂਲ ਬਹਿਬਲ ਖੁਰਦ ਵਿਖੇ 20.42 ਲੱਖ ਵੀ ਉਦਘਾਟਨ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਤੱਕ ਹੋਰ ਸਕੂਲ ਲੋਕਾਂ ਦੇ ਸੁਪਰਦ ਕੀਤੇ ਜਾਣਗੇ।
ਇਸ ਮੌਕੇ ਐਡਵੋਕੇਟ ਹਰਸਿਮਰਨ ਮਲਹੋਤਰਾ, ਹਰੀਸ਼ ਗੋਇਲ, ਗੋਬਿੰਦਰ ਵਾਲੀਆ, ਨਰਿੰਦਰ ਰਾਮੇਆਣਾ, ਤਰਸੇਮ ਗੋਇਲ, ਅਸ਼ੋਕ ਗਰਗ, ਲਛਮਣ ਭਗਤੂਆਣਾ, ਰਾਜੂ ਜੈਤੋ, ਧਰਮਿੰਦਰਪਾਲ, ਕੁਲਦੀਪ ਸਿੰਘ, ਗੁਰਲਾਲ ਸਰਪੰਚ, ਲਵਪ੍ਰੀਤ ਸਰਪੰਚ, ਰਾਣਾ ਨਿਆਮੀਵਾਲਾ, ਅੰਮ੍ਰਿਤਪਾਲ ਸਰਪੰਚ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਕੂਲੀ ਅਧਿਆਪਕ ਅਤੇ ਬੱਚੇ ਹਾਜ਼ਰ ਸਨ।
  • Related Posts

    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾ

    Spread the love

    Spread the love ਤਪਾ ਮੰਡੀ 22 ਸਤੰਬਰ ( ਗੋਲਡੀ ਵਿਆਸ) ਬੀਜੇਪੀ ਪੰਜਾਬ  ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਜੋ ਕਿ 18 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਚਾਰ ਪੜਾਵਾਂ ਵਿੱਚ ਕੱਢੀ ਜਾ…

    ਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        

    Spread the love

    Spread the loveਤਪਾ ਮੰਡੀ 22 ਸਤੰਬਰ (ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਬ ਨਾਲ ਪੰਜਾਬ ਅੰਦਰ ਸ਼ੁਰੂ ਕੀਤੀ ਯਾਤਰਾਵਾਂ ਤਹਿਤ ਭਾਰਤੀ ਜਨਤਾ ਪਾਰਟੀ ਦੇ ਜਿਲ੍ਾ…

    Leave a Reply

    Your email address will not be published. Required fields are marked *