ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਕਰਜਾ ਮੁਆਫੀ ਅਤੇ ਪੱਕੇ ਵਾਈਸ ਚਾਂਸਲਰ ਦੀ ਨਿਯੁਕਤੀ ਕਰੇ ਪੰਜਾਬ ਸਰਕਾਰ : ਪੰਜਾਬੀ ਯੂਨੀਵਰਸਿਟੀ ਬਚਾਓ ਮੋਰਚਾ।

Spread the love

ਪਟਿਆਲਾ 10 ਅਪ੍ਰੈਲ  ਗੁਰਪ੍ਰੀਤ ਸਿੰਘ (ਬਰਸਟ) ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਕੈਂਪਸ ਵਿਖੇ ਪੰਜਾਬੀ ਯੂਨੀਵਰਸਿਟੀ ਬਚਾਓ ਮੋਰਚੇ ਦੇ ਆਗੂਆਂ ਨੇ ਮੀਟਿੰਗ ਕੀਤੀ । ਇਸ ਮੀਟਿੰਗ ਵਿੱਚ ਯੂਨੀਵਰਸਿਟੀ ਦੇ ਅਧਿਆਪਕਾਂ ਕਰਮਚਾਰੀਆਂ ਅਤੇ ਵਿਦਿਆਰਥੀਆਂ ਦੇ ਆਗੂਆਂ ਨੇ ਸ਼ਿਰਕਤ ਕੀਤੀ। ਮੋਰਚੇ ਦੇ ਆਗੂਆਂ ਨੇ ਆਖਿਆ ਕਿ ਪੰਜਾਬ ਸਰਕਾਰ ਦੁਆਰਾ ਪੰਜਾਬੀ ਯੂਨੀਵਰਸਿਟੀ ਦੀ ਗਰਾਂਟ ਵਧਾ ਕੇ ਪੰਜਾਬੀ ਯੂਨੀਵਰਸਿਟੀ ਨੂੰ ਬਚਾਉਣ ਲਈ ਇੱਕ ਚੰਗਾ ਉਪਰਾਲਾ ਹੈ।ਪਰ ਮੋਰਚਾ ਪੰਜਾਬ ਸਰਕਾਰ ਤੋਂ ਮੰਗ ਕਰਦਾ ਹੈ ਕਿ ਪੰਜਾਬ ਸਰਕਾਰ ਪੰਜਾਬੀ ਯੂਨੀਵਰਸਿਟੀ ਬਚਾਓ ਮੋਰਚੇ ਨਾਲ ਕੀਤਾ ਵਾਅਦਾ ਪੂਰਾ ਕਰੇ ਅੱਜ ਪੰਜਾਬੀ ਯੂਨੀਵਰਸਿਟੀ ਸਿਰ ਚੜੇ ਕਰਜ਼ੇ ਦੀ ਮੁਕੰਮਲ ਤੌਰ ਤੇ ਮਾਫੀ ਕੀਤੀ ਜਾਵੇ ਅਤੇ ਮੋਰਚੇ ਨਾਲ ਕੀਤਾ ਆਪਣਾ ਵਾਅਦਾ ਪੂਰਾ ਕੀਤਾ ਜਾਵੇ। ਮੋਰਚੇ ਦੇ ਆਗੂਆਂ ਨੇ ਚਿੰਤਾ ਜਾਹਿਰ ਕੀਤੀ ਹੈ ਕਿ ਯੂਨੀਵਰਸਿਟੀ ਦਾ ਅਕਾਦਮਿਕ ਅਤੇ ਪ੍ਰਸ਼ਾਸਨਿਕ ਮਾਹੌਲ ਦਿਨੋ ਦਿਨ ਨਿਘਾਰ ਵੱਲ ਜਾ ਰਿਹਾ ਹੈ ਅਤੇ ਕਰਮਚਾਰੀਆਂ ਤੇ ਵਿਦਿਆਰਥੀਆਂ ਦੇ ਮਸਲੇ ਜਿਉਂਦੇ ਤਿਉਂ ਲਟਕੇ ਪਏ ਹਨ। ਪੰਜਾਬੀ ਯੂਨੀਵਰਸਿਟੀ ਵਿੱਚ ਉਸਾਰੂ ਅਕਾਦਮਿਕ ਪ੍ਰਸ਼ਾਸਨਿਕ ਮਾਹੌਲ ਸਿਰਜਣ ਲਈ ਯੂਨੀਵਰਸਿਟੀ ਲਈ ਪੱਕੇ ਵਾਈਸ ਚਾਂਸਲਰ ਦੀ ਨਿਯੁਕਤੀ ਜਲਦ ਤੋਂ ਜਲਦ ਕੀਤੀ ਜਾਵੇ। ਕਿਉਂਕਿ ਪਿਛਲੇ ਇੱਕ ਸਾਲ ਤੋਂ ਯੂਨੀਵਰਸਿਟੀ ਵਿੱਚ ਪੱਕੇ ਤੌਰ ਤੇ ਵਾਈਸ ਚਾਂਸਲਰ ਦੀ ਨਿਯੁਕਤੀ ਨਹੀਂ ਕੀਤੀ ਗਈ। ਸੋ ਮੋਰਚਾ ਪੰਜਾਬ ਸਰਕਾਰ ਤੋਂ ਮੰਗ ਕਰਦਾ ਇਹ ਸਰਕਾਰ ਮੁਕੰਮਲ ਕਰ ਜਾ ਮਾਫੀ ਪੱਕੇ ਵਾਈਸ ਚਾਂਸਲਰ ਦੀ ਨਿਯੁਕਤੀ ਅਤੇ ਖਾਲੀ ਪਈਆਂ ਅਸਾਮੀਆਂ ਦੀ ਭਰਤੀ ਕੀਤੀ ਜਾਵੇ। ਜੇਕਰ ਸਰਕਾਰ ਇਸ ਨੂੰ ਅੱਖੋਂ ਪਰੋਖੇ ਕਰਦੀ ਹੈ ਤਾਂ ਪੰਜਾਬੀ ਯੂਨੀਵਰਸਿਟੀ ਬਚਾਓ ਮੋਰਚਾ ਨੂੰ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪਏਗਾ।

  • Related Posts

    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾ

    Spread the love

    Spread the love ਤਪਾ ਮੰਡੀ 22 ਸਤੰਬਰ ( ਗੋਲਡੀ ਵਿਆਸ) ਬੀਜੇਪੀ ਪੰਜਾਬ  ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਜੋ ਕਿ 18 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਚਾਰ ਪੜਾਵਾਂ ਵਿੱਚ ਕੱਢੀ ਜਾ…

    ਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        

    Spread the love

    Spread the loveਤਪਾ ਮੰਡੀ 22 ਸਤੰਬਰ (ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਬ ਨਾਲ ਪੰਜਾਬ ਅੰਦਰ ਸ਼ੁਰੂ ਕੀਤੀ ਯਾਤਰਾਵਾਂ ਤਹਿਤ ਭਾਰਤੀ ਜਨਤਾ ਪਾਰਟੀ ਦੇ ਜਿਲ੍ਾ…

    Leave a Reply

    Your email address will not be published. Required fields are marked *