ਪੱਤਰਕਾਰ ਇਕਬਾਲ ਸਿੰਘ ਆਹਲੂਵਾਲੀਆ ਦਾ ਪ੍ਰੈਸ ਸੰਘਰਸ਼ ਜਰਨਲਿਸਟ ਐਸੋਸੀਏਸ਼ਨ ਵਿੱਚ ਸ਼ਮੂਲੀਅਤ ਕਰਨ ਤੇ ਕੀਤਾ ਨਿੱਘਾ ਸਵਾਗਤ। 

Spread the love
 ਸ਼੍ਰੀ ਗੋਇੰਦਵਾਲ ਸਾਹਿਬ, 17 ਅਗਸਤ ( ਕਰਨੈਲ ਸਿੰਘ ਰਿੰਕੂ) ਪੱਤਰਕਾਰਤਾ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਆਪਸੀ ਏਕਤਾ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਪ੍ਰੈਸ ਸੰਘਰਸ਼ ਜਰਨਲਿਸਟ ਐਸੋਸੀਏਸ਼ਨ ਵੱਲੋਂ ਕੀਤੇ ਪ੍ਰੋਗਰਾਮ ਦੌਰਾਨ ਸ਼੍ਰੀ ਗੋਇੰਦਵਾਲ ਸਾਹਿਬ ਤੋਂ ਪੱਤਰਕਾਰ ਇਕਬਾਲ ਸਿੰਘ ਆਹਲੂਵਾਲੀਆ ਨੇ ਪ੍ਰੈਸ ਸੰਘਰਸ਼ ਜਰਨਲਿਸਟ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਸ੍ਰੀ ਸੰਜੀਵ ਪੁੰਜ ਦੀ ਹਾਜ਼ਰੀ ਵਿੱਚ ਜਥੇਬੰਦੀ ‘ਚ ਸ਼ਮੂਲੀਅਤ ਕੀਤੀ।ਇਸ ਮੌਕੇ ਜਥੇਬੰਦੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਗੱਲਬਾਤ ਕਰਦਿਆਂ ਪ੍ਰੈਸ ਸੰਘਰਸ਼ ਜਰਨਲਿਸਟ ਐਸੋਸੀਏਸ਼ਨ ਤਹਿਸੀਲ ਇਕਾਈ ਖਡੂਰ ਸਾਹਿਬ ਦੇ ਪ੍ਰਧਾਨ ਸਰਬਜੋਤ ਸਿੰਘ ਸੰਧਾ ਨੇ ਕਿਹਾ ਕਿ ਸ੍ਰ ਇਕਬਾਲ ਸਿੰਘ ਆਹਲੂਵਾਲੀਆ ਦੇ ਜਥੇਬੰਦੀ ਵਿੱਚ ਸ਼ਾਮਲ ਹੋਣ ਨਾਲ ਜਥੇਬੰਦੀ ਨੂੰ ਵੱਡਾ ਬਲ ਮਿਲਿਆ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਨੇ ਸਦਾ ਹੀ ਨਿਡਰਤਾ, ਇਮਾਨਦਾਰੀ ਅਤੇ ਨਿਰਪੱਖਤਾ ਨਾਲ ਪੱਤਰਕਾਰੀ ਕਰਨ ਵਾਲਿਆਂ ਪੱਤਰਕਾਰਾਂ ਨੂੰ ਆਪਣੇ ਕਾਫਲੇ ਵਿੳ ਸ਼ਾਮਿਲ ਕੀਤਾ ਹੈ।ਸਮੱਸਿਆਵਾਂ ਨੂੰ ਪ੍ਰਮੁੱਖਤਾ ਨਾਲ ਚੁੱਕਿਆ ਹੈ।ਜਥੇਬੰਦੀ ਵਿੱਚ ਸ਼ਾਮਲ ਹੋਣ ਉਪਰੰਤ ਪੱਤਰਕਾਰ ਆਹਲੂਵਾਲੀਆ ਨੇ ਜਥੇਬੰਦੀ ਦੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਪੱਤਰਕਾਰ ਭਾਈਚਾਰੇ ਦੀ ਏਕਤਾ, ਹੱਕਾਂ ਦੀ ਰਾਖੀ ਅਤੇ ਪੱਤਰਕਾਰੀ ਦੇ ਉੱਚ ਮਿਆਰਾਂ ਨੂੰ ਬਰਕਰਾਰ ਰੱਖਣ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ। ਉਨ੍ਹਾਂ ਕਿਹਾ ਕਿ ਉਹ ਜਥੇਬੰਦੀ ਵੱਲੋਂ ਸੌਂਪੀ ਗਈ ਹਰ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ।ਇਸ ਮੌਕੇ ਇਕਾਈ ਖਡੂਰ ਸਾਹਿਬ ਦੇ ਜਨਰਲ ਸਕੱਤਰ ਕਰਨੈਲ ਸਿੰਘ ਰਿੰਕੂ,ਮੀਤ ਪ੍ਰਧਾਨ ਪ੍ਰਦੀਪ ਸਿੰਘ ਵਿੱਕੀ, ਖਜਾਨਚੀ ਰਣਜੀਤ ਸਿੰਘ ਦਿਓਲ,ਜਥੇਬੰਦਕ ਸਕੱਤਰ ਦਿਲਬਾਗ ਸਿੰਘ,ਜਥੇਬੰਦਕ ਸਕੱਤਰ ਸ਼ੀਤਲ ਬਾਵਾ,ਡਾ ਗੁਰਜੰਟ ਸਿੰਘ ਆਦਿ ਹਾਜ਼ਰ ਸਨ।
  • Related Posts

    ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ। 

    Spread the love

    Spread the love ਕੁਰਾਲੀ, 14 ਅਗਸਤ (ਜਗਦੇਵ ਸਿੰਘ )-ਸਥਾਨਕ ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ।  ਉਮਿੰਦਰ ਓਮਾ ਦੀ…

    ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਦਿਵਸ ਉਤਸ਼ਾਹ ਨਾਲ ਮਨਾਇਆ

    Spread the love

    Spread the loveਸਮਰਾਲਾ 14 ਸਤੰਬਰ ( ਮੁਕੇਸ਼ ਵਰਮਾ ):- ਇੱਥੋਂ ਨਜਦੀਕੀ ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਅਧਿਆਪਕ ਹਰਦਮਨਦੀਪ ਸਿੰਘ ਨਾਗਰਾ ਦੀ ਅਗਵਾਈ ਹੇਠ ਹਿੰਦੀ ਭਾਸ਼ਾ ਨੂੰ ਸਮਰਪਿਤ ‘ਹਿੰਦੀ ਦਿਵਸ’…

    Leave a Reply

    Your email address will not be published. Required fields are marked *