ਫਗਵਾੜਾ ਦੇ ਨੌਜਵਾਨ ‘ਆਪ’ ਆਗੂ ਗੁਰਸ਼ਰਨ ਸਿੰਘ ਬਣੇ ਯੂਥ ਵਿੰਗ ਜ਼ਿਲ੍ਹਾ ਕਪੂਰਥਲਾ ਦੇ ਮੀਤ ਪ੍ਰਧਾਨ * ਡਾ. ਰਾਜਕੁਮਾਰ ਚੱਬੇਵਾਲ ਸਮੇਤ ਸੀਨੀਅਰ ਲੀਡਰਸ਼ਿਪ ਦਾ ਕੀਤਾ ਧੰਨਵਾਦ

Spread the love

ਫਗਵਾੜਾ 26 ਜੁਲਾਈ (   ਪ੍ਰੀਤ ਕੌਰ ਪ੍ਰੀਤੀ       ) ਆਮ ਆਦਮੀ ਪਾਰਟੀ ਵਲੋਂ ਫਗਵਾੜਾ ਦੇ ਨੌਜਵਾਨ ਤੇ ਮਿਹਨਤੀ ਪਾਰਟੀ ਵਰਕਰ ਗੁਰਸ਼ਰਨ ਸਿੰਘ ਸਪੁੱਤਰ ਯਾਦਵਿੰਦਰ ਸਿੰਘ ਸੋਢੀ ਨੂੰ ਯੂਥ ਵਿੰਗ ਜ਼ਿਲ੍ਹਾ ਕਪੂਰਥਲਾ ਦਾ ਵਾਈਸ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪਾਰਟੀ ਹਾਈਕਮਾਂਡ ਵੱਲੋਂ ਮਿਲੀ ਜਿੰਮੇਵਾਰੀ ਨੂੰ ਲੈ ਕੇ ਗੁਰਸ਼ਰਨ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਤੋਂ ਇਲਾਵਾ ਮੈਂਬਰ ਪਾਰਲੀਮੈਂਟ ਡਾ. ਰਾਜਕੁਮਾਰ ਚੱਬੇਵਾਲ ਇੰਚਾਰਜ ਹਲਕਾ ਫਗਵਾੜਾ ਅਤੇ ਯੂਥ ਵਿੰਗ ਦੇ ਕਾਰਜਕਾਰੀ ਪੰਜਾਬ ਪ੍ਰਧਾਨ ਪਰਮਿੰਦਰ ਸਿੰਘ ਗੋਲਡੀ ਸਮੇਤ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਪ੍ਰਗਟਾਇਆ। ਉਨ੍ਹਾਂ ਨੇ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ’ਤੇ ਜੋ ਭਰੋਸਾ ਪ੍ਰਗਟਾਇਆ ਗਿਆ ਹੈ, ਉਹ ਉਸ ’ਤੇ ਪੂਰੀ ਤਰ੍ਹਾਂ ਖਰਾ ਉਤਰਨ ਦੀ ਕੋਸ਼ਿਸ਼ ਕਰਨਗੇ। ਗੁਰਸ਼ਰਨ ਸਿੰਘ ਨੇ ਕਿਹਾ ਕਿ ਉਹ ਡਾ. ਰਾਜਕੁਮਾਰ ਚੱਬੇਵਾਲ ਦੇ ਮਾਰਗ ਦਰਸ਼ਨ ਹੇਠ ਜਿਲ੍ਹਾ ਯੂਥ ਪ੍ਰਧਾਨ ਦੀਪਕ ਕਪਤਾਨ ਦੇ ਮੋਢੇ ਨਾਲ ਮੋਢਾ ਜੋੜ ਕੇ ਯੂਥ ਵਿੰਗ ਨੂੰ ਹੋਰ ਮਜ਼ਬੂਤ ਕਰਨ ਲਈ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਦੀ ਸਖਤ ਮਿਹਨਤ ਕਰਨਗੇ। ਨਵ ਨਿਯੁਕਤ ਜਿਲ੍ਹਾ ਮੀਤ ਪ੍ਰਧਾਨ ਨੇ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਹਰ ਲੋੜਵੰਦ ਤਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇਗਾ। ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਗੁਰਸ਼ਰਨ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭ ਇੱਛਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਪਾਰਟੀ ਦੀਆਂ ਉਮੀਦਾਂ ’ਤੇ ਖਰੇ ਉਤਰਨਗੇ ਅਤੇ ਯੂਥ ਵਿੰਗ ਨੂੰ ਜ਼ਿਲ੍ਹੇ ਵਿੱਚ ਹੋਰ ਮਜ਼ਬੂਤੀ ਪ੍ਰਦਾਨ ਕਰਨਗੇ।
ਤਸਵੀਰ : ਗੁਰਸ਼ਰਨ ਸਿੰਘ।

  • Related Posts

    ਤਲਵੰਡੀ ਪੁੱਲ ਚੌਂਕ ‘ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ, ਬਰਨਾਲਾ ਲਾਠੀਚਾਰਜ ਤੇ ਪਟਿਆਲਾ ਕਾਰਵਾਈ ਦੀ ਕੀਤੀ ਨਿੰਦਾ। *ਹੱਕਾਂ ਦੀ ਆਵਾਜ਼ ਦਬਾਉਣ ਦੇ ਦੋਸ਼; ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕਈ ਥਾਵਾਂ ‘ਤੇ ਫੂਕੇ ਸਰਕਾਰਾਂ ਦੇ ਪੁਤਲੇ।

    Spread the love

    Spread the loveਪਰਮਜੀਤ ਸਿੰਘ, ਪੰਜਾਬ ਦਾ ਖੁਲਾਸਾ=ਸੁਲਤਾਨਪੁਰ ਲੋਧੀ/ਡਡਵਿੰਡੀ -ਸੁਲਤਾਨਪੁਰ ਲੋਧੀ, ਜ਼ਿਲ੍ਹਾ ਕਪੂਰਥਲਾ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਦੀ ਰਹਿਨੁਮਾਈ ਹੇਠ ਐਤਵਾਰ ਨੂੰ ਸੁਲਤਾਨਪੁਰ…

    ਪੀਐਚਡੀ ਦੀ ਵਿਦਿਆਰਥਣ ਨੇ ਲਾਏ ਪੰਜਾਬ ਕੇਂਦਰੀ ਯੂਨੀਵਰਸਿਟੀ ਘੁੱਦਾ ਦੇ ਹੈੱਡ ਪ੍ਰੋਫੈਸਰ ‘ਤੇ ਮਾਨਸਿਕ ਪਰੇਸ਼ਾਨ ਕਰਨ ਦੇ ਦੋਸ਼ 

    Spread the love

    Spread the love ਬਠਿੰਡਾ 26 ਜੁਲਾਈ(ਸੁਰਿੰਦਰਪਾਲ ਸਿੰਘ):ਪ੍ਰੈੱਸ ਕਲੱਬ ਬਠਿੰਡਾ ਵਿਖੇ ਪੱਤਰਕਾਰਵਾਰਤਾ ਮੌਕੇ ਪੀਐਚਡੀ ਬੋਟਨੀ ਦੀ ਵਿਦਿਆਰਥਣ ਸਾਕਸ਼ੀ ਯਾਦਵ ਨੇ ਆਪਣੇ ਡਿਪਾਰਟਮੈਂਟ ਦੇ ਹੈਡ ਅਤੇ ਸੁਪਰਵਾਈਜ਼ਰ ਡਾਕਟਰ ਵਿਨੇ ਕੁਮਾਰ ‘ਤੇ ਸੰਗੀਨ…

    Leave a Reply

    Your email address will not be published. Required fields are marked *