ਫਰਦ ਕੇਂਦਰ ਕੰਪਿਊਟਰ ਆਪਰੇਟਰਾਂ ਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਐਲਾਨ,19 ਅਗਸਤ ਤੋਂ ਅਣਮਿੱਥੇ ਸਮੇਂ ਲਈ ਜਾਣਗੇ ਹੜਤਾਲ ਤੇ,ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਦੇ ਹਲਕੇ ਵਿੱਚ ਪੱਕਾ ਮੋਰਚਾ 

Spread the love
ਤਪਾ ਮੰਡੀ, 17 ਅਗਸਤ (ਗੋਲਡੀ ਵਿਆਸ)ਫਰਦ ਕੇਂਦਰ ਕੰਪਿਊਟਰ ਆਪਰੇਟਰ ਐਸੋਸੀਏਸ਼ਨ, ਪੰਜਾਬ ਵੱਲੋਂ ਸਰਕਾਰ ਤੋਂ ਫਰਦ ਕੇਂਦਰ ਕੰਪਿਊਟਰ ਆਪਰੇਟਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦਾ ਤੁਰੰਤ ਹੱਲ ਕਰਨ ਦੀ ਮੰਗ ਕੀਤੀ ਗਈ ਹੈ। ਐਸੋਸੀਏਸ਼ਨ ਅਨੁਸਾਰ ਆਪਰੇਟਰ ਸਾਲ 2007 ਤੋਂ ਪੰਜਾਬ ਦੇ ਵੱਖ-ਵੱਖ ਫਰਦ ਕੇਂਦਰਾਂ ਵਿੱਚ ਇਮਾਨਦਾਰੀ ਅਤੇ ਤਨਦੇਹੀ ਨਾਲ ਸੇਵਾਵਾਂ ਨਿਭਾ ਰਹੇ ਹਨ। ਐਸੋਸੀਏਸ਼ਨ ਦੀਆਂ ਮੁੱਖ ਮੰਗਾਂ ਵਿੱਚ ਫਰਦ ਕੇਂਦਰ ਕੰਪਿਊਟਰ ਆਪਰੇਟਰਾਂ ਨੂੰ ਪੰਜਾਬ ਰਾਜ ਆਊਟਸੋਰਸ ਪ੍ਰਸੋਨਲ ਬਿੱਲ-2026 ਅਤੇ ਪੰਜਾਬ ਕੰਟਰੈਕਚੁਅਲ ਪ੍ਰਸੋਨਲ ਬਿੱਲ-2026 ਵਿੱਚ ਸ਼ਾਮਲ ਕਰਨਾ, ਡੀ.ਸੀ. ਰੇਟ ਕੈਟਾਗਿਰੀ-C ਅਧੀਨ ਪੇ-ਸਕੇਲ ਦੇਣਾ, ਪਿਛਲੀ ਬਕਾਇਆ ਰਾਸ਼ੀ ਜਾਰੀ ਕਰਵਾਉਣਾ ਅਤੇ ਆਪਰੇਟਰਾਂ ਦਾ ਡਾਟਾ ਪਰਸੋਨਲ ਵਿਭਾਗ ਨੂੰ ਭੇਜਣਾ ਸ਼ਾਮਲ ਹੈ। ਇਸ ਤੋਂ ਇਲਾਵਾ ਓਵਰਟਾਈਮ ਦਾ ਮਿਹਨਤਾਨਾ, ਠੇਕੇਦਾਰੀ ਪ੍ਰਣਾਲੀ ਖਤਮ ਕਰਕੇ ਸਰਕਾਰ ਅਧੀਨ ਸਿੱਧੇ ਕੰਟਰੈਕਟ ’ਤੇ ਲੈਣਾ, ਬੀਮਾ ਪਾਲਿਸੀ, ਸਰਕਾਰੀ ਛੁੱਟੀਆਂ, 58 ਸਾਲ ਤੱਕ ਨੌਕਰੀ ਦੀ ਸੁਰੱਖਿਆ ਅਤੇ ਘੱਟੋ-ਘੱਟ ਉਜਰਤ ਕਾਨੂੰਨ ਅਨੁਸਾਰ ਤਨਖਾਹ ਨਿਰਧਾਰਤ ਕਰਨ ਦੀਆਂ ਮੰਗਾਂ ਵੀ ਰੱਖੀਆਂ ਗਈਆਂ ਹਨ।ਇਸ ਸਬੰਧੀ ਸਮੂਹ ਫਰਦ ਕੇਂਦਰ ਕੰਪਿਊਟਰ ਆਪਰੇਟਰ ਐਸੋਸੀਏਸ਼ਨ ਦੇ ਗਗਨਦੀਪ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਮੰਗਾਂ ਸਬੰਧੀ ਪਹਿਲਾਂ ਵੀ ਸਰਕਾਰ ਨੂੰ ਮੰਗ-ਪੱਤਰ ਦਿੱਤਾ ਗਿਆ ਸੀ, ਪਰੰਤੂ ਕੋਈ ਵਿਸ਼ਵਾਸਯੋਗ ਭਰੋਸਾ ਨਾ ਮਿਲਣ ਕਾਰਨ ਜਥੇਬੰਦੀ ਵੱਲੋਂ ਸੰਘਰਸ਼ ਦਾ ਫੈਸਲਾ ਕੀਤਾ ਗਿਆ ਹੈ। ਐਸੋਸੀਏਸ਼ਨ ਨੇ ਸਪੱਸ਼ਟ ਕੀਤਾ ਕਿ ਜੇਕਰ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਸ਼ਾਂਤਮਈ ਢੰਗ ਨਾਲ ਅੰਦੋਲਨ ਕੀਤਾ ਜਾਵੇਗਾ।ਇਸੇ ਕੜੀ ਤਹਿਤ 19 ਅਗਸਤ 2026 ਤੋਂ ਫਰਦ ਕੇਂਦਰ ਕੰਪਿਊਟਰ ਆਪਰੇਟਰ ਐਸੋਸੀਏਸ਼ਨ ਪੰਜਾਬ ਵੱਲੋਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਦੇ ਵਿਧਾਨ ਸਭਾ ਹਲਕੇ ਸਾਹਨੇਵਾਲ ਵਿੱਚ ਲਗਾਤਾਰ ਮੋਰਚਾ ਲਗਾਉਣ ਦਾ ਐਲਾਨ ਕੀਤਾ ਗਿਆ ਹੈ। ਐਸੋਸੀਏਸ਼ਨ ਅਨੁਸਾਰ ਇਸ ਮੋਰਚੇ ਵਿੱਚ ਵਰਕਰ ਆਪਣੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਸ਼ਮੂਲੀਅਤ ਕਰਨਗੇ। ਐਸੋਸੀਏਸ਼ਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਆਊਟਸੋਰਸ ਫਰਦ ਕੇਂਦਰ ਵਰਕਰਾਂ ਨੂੰ ਵਿਭਾਗ ਵਿੱਚ ਮਰਜ ਕਰਕੇ ਪੱਕਾ ਅਤੇ ਸੁਰੱਖਿਅਤ ਰੁਜ਼ਗਾਰ ਦਿੱਤਾ ਜਾਵੇ ਅਤੇ ਸਾਰੀਆਂ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ।
  • Related Posts

    ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ। 

    Spread the love

    Spread the love ਕੁਰਾਲੀ, 14 ਅਗਸਤ (ਜਗਦੇਵ ਸਿੰਘ )-ਸਥਾਨਕ ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ।  ਉਮਿੰਦਰ ਓਮਾ ਦੀ…

    ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਦਿਵਸ ਉਤਸ਼ਾਹ ਨਾਲ ਮਨਾਇਆ

    Spread the love

    Spread the loveਸਮਰਾਲਾ 14 ਸਤੰਬਰ ( ਮੁਕੇਸ਼ ਵਰਮਾ ):- ਇੱਥੋਂ ਨਜਦੀਕੀ ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਅਧਿਆਪਕ ਹਰਦਮਨਦੀਪ ਸਿੰਘ ਨਾਗਰਾ ਦੀ ਅਗਵਾਈ ਹੇਠ ਹਿੰਦੀ ਭਾਸ਼ਾ ਨੂੰ ਸਮਰਪਿਤ ‘ਹਿੰਦੀ ਦਿਵਸ’…

    Leave a Reply

    Your email address will not be published. Required fields are marked *