*ਫਰੀ ਟਰੇਡ ਸਮਝੌਤੇ, ਐਮਐਸਪੀ ਦੀ ਕਾਨੂੰਨੀ ਗਾਰੰਟੀ, ਕਰਜ਼ਾ ਮੁਆਫ਼ੀ ਸਮੇਤ ਹੋਰ ਮੰਗਾਂ ਦੇ ਹੱਕ ਵਿੱਚ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਜਾਵੇਗਾ ਮੰਗ ਪੱਤਰ।

Spread the love
ਡਡਵਿੰਡੀ/ਸੁਲਤਾਨਪੁਰ ਲੋਧੀ -ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ 15 ਜੁਲਾਈ ਨੂੰ ਕਪੂਰਥਲਾ ਵਿਖੇ ਕੱਢੇ ਜਾ ਰਹੇ ਮੋਟਰਸਾਈਕਲ ਮਾਰਚ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਜਾਣਕਾਰੀ ਕਮੇਟੀ ਦੇ ਜ਼ਿਲ੍ਹਾ ਕਪੂਰਥਲਾ ਦੇ ਸੀਨੀਅਰ ਮੀਤ ਪ੍ਰਧਾਨ ਸ. ਨਿਸ਼ਾਨ ਸਿੰਘ ਨੇ ਪੰਜਾਬੀ ਜਾਗਰਣ ਨਾਲ ਗੱਲਬਾਤ ਕਰਦਿਆਂ ਹੋਇਆਂ ਦਿੱਤੀ। ਉਨ੍ਹਾਂ ਦੱਸਿਆ ਕਿ ਭਾਰਤ ਬਚਾਓ ਮੋਰਚੇ ਦੇ ਸੱਦੇ ਅਤੇ ਕਿਸਾਨ ਮਜ਼ਦੂਰ ਮੋਰਚੇ ਦੇ ਸਹਿਯੋਗ ਨਾਲ 15 ਜੁਲਾਈ ਨੂੰ ਫਰੀ ਟਰੇਡ ਸਮਝੌਤੇ ਸਮੇਤ ਵੱਖ-ਵੱਖ ਮੰਗਾਂ ਦੇ ਹੱਕ ਵਿੱਚ ਚੇਤਾਵਨੀ ਮਾਰਚ ਕੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੋਟਰਸਾਈਕਲ ਮਾਰਚ ਸਵੇਰੇ 10 ਵਜੇ ਸੁਲਤਾਨਪੁਰ ਲੋਧੀ ਤੋਂ ਸ਼ੁਰੂ ਹੋਵੇਗਾ। ਇਸ ਤੋਂ ਇਲਾਵਾ ਜੋਨ ਸ਼ਹੀਦ ਭਗਤ ਸਿੰਘ ਵੱਲੋਂ ਵਡਾਲਾ ਫਾਟਕ ਅਤੇ ਜੋਨ ਨਡਾਲਾ ਵੱਲੋਂ ਪਿੰਡ ਇਬਰਾਹੀਮਵਾਲ ਤੋਂ ਵੀ ਮਾਰਚ ਰਵਾਨਾ ਕੀਤੇ ਜਾਣਗੇ। ਵੱਖ-ਵੱਖ ਪੜਾਵਾਂ ਰਾਹੀਂ ਇਹ ਮਾਰਚ ਦੁਪਹਿਰ ਕਰੀਬ 12 ਵਜੇ ਕਪੂਰਥਲਾ ਪਹੁੰਚੇਗਾ, ਜਿੱਥੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ। ਨਿਸ਼ਾਨ ਸਿੰਘ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਫਰੀ ਟਰੇਡ ਸਮਝੌਤਾ ਰੱਦ ਨਹੀਂ ਕਰਦੀ, ਕਿਸਾਨਾਂ ਦਾ ਸਮੁੱਚਾ ਕਰਜ਼ਾ ਮੁਆਫ਼ ਨਹੀਂ ਕੀਤਾ ਜਾਂਦਾ, ਐਮਐਸਪੀ ਦੀ ਕਾਨੂੰਨੀ ਗਾਰੰਟੀ ਨਹੀਂ ਦਿੱਤੀ ਜਾਂਦੀ, ਸੀ-2 ਪਲੱਸ ਫਾਰਮੂਲੇ ਅਨੁਸਾਰ ਫਸਲਾਂ ਦੇ ਭਾਅ ਤੈਅ ਨਹੀਂ ਕੀਤੇ ਜਾਂਦੇ ਅਤੇ ਸ਼ੰਭੂ-ਖਨੌਰੀ ਸਰਹੱਦਾਂ ‘ਤੇ ਕਿਸਾਨਾਂ ਨੂੰ ਹੋਏ ਕਥਿਤ ਨੁਕਸਾਨ ਲਈ ਕਰੀਬ 3 ਕਰੋੜ 77 ਲੱਖ ਰੁਪਏ ਦਾ ਮੁਆਵਜ਼ਾ ਨਹੀਂ ਦਿੱਤਾ ਜਾਂਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਜਨਤਕ ਅਦਾਰਿਆਂ ਅਤੇ ਸਰੋਤਾਂ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦੀ ਨੀਤੀ ‘ਤੇ ਚੱਲ ਰਹੀ ਹੈ, ਜਿਸ ਦਾ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ, ਮਜ਼ਦੂਰਾਂ, ਛੋਟੇ ਦੁਕਾਨਦਾਰਾਂ, ਵਪਾਰੀਆਂ ਅਤੇ ਆਮ ਲੋਕਾਂ ‘ਤੇ ਮਾੜਾ ਆਰਥਿਕ ਅਤੇ ਸਮਾਜਿਕ ਪ੍ਰਭਾਵ ਪਵੇਗਾ। ਉਨ੍ਹਾਂ ਕਿਸਾਨਾਂ, ਮਜ਼ਦੂਰਾਂ, ਛੋਟੇ ਵਪਾਰੀਆਂ, ਵਿਦਿਆਰਥੀ ਜਥੇਬੰਦੀਆਂ ਅਤੇ ਸਮਾਜ ਦੇ ਸਮੂਹ ਵਰਗਾਂ ਨੂੰ ਅਪੀਲ ਕੀਤੀ ਕਿ ਉਹ 15 ਜੁਲਾਈ ਦੇ ਮੋਟਰਸਾਈਕਲ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਕੇ ਸੰਘਰਸ਼ ਨੂੰ ਮਜ਼ਬੂਤ ਕਰਨ।
ਫ਼ੋਟੋ ਕੈਪਸਨ: ਨਿਸ਼ਾਨ ਸਿੰਘ ਦੀ ਤਸਵੀਰ।
ਪਰਮਜੀਤ ਸਿੰਘ, ਪੰਜਾਬ ਦਾ ਖੁਲਾਸਾ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *